ਦੇਸ਼ ਦਾ ਹਰ ਵਰਗ ਕਿਸਾਨਾਂ ਤੇ ਮਜ਼ਦੂਰਾਂ ਨਾਲ ਚੱਟਾਨ ਵਾਂਗ ਖੜ੍ਹਾ-ਜੱਥੇਦਾਰ ਰਜਿੰਦਰ ਸਿੰਘ ਫੌਜੀ


ਫਗਵਾੜਾ 29 ਜਨਵਰੀ (ਕੇ.ਐਸ.ਨੂਰ) ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਪਿੱਛਲੇ ਚਾਰ ਮਹੀਨਿਆਂ ਤੋਂ ਸ਼ਾਂਤੀ ਪੂਰਵਕ ਅੰਦੋਲਨ ਕਰ ਰਹੇ ਕਿਸਾਨਾਂ ਤੇ ਲਾਠੀਚਾਰਜ ਕਰਨਾ ਅਤੇ ਉਨ੍ਹਾਂ ਖਿਲਾਫ ਕੇਸ ਦਰਜ ਕਰਨਾ ਅਤੀ ਨਿੰਦਣਯੋਗ ਹੈ ਅਜਿਹੇ ਹਾਲਾਤ ਵਿੱਚ ਆਪਣੇ ਹੱਕਾਂ ਲਈ ਦਿੱਲੀ ਬਾਰਡਰਾ ਤੇ ਸੰਘਰਸ਼ ਕਰ ਰਹੀਆਂ ਕਿਸਾਨ ਜੱਥੇਬੰਦੀਆਂ ਕਿਸੇ ਵੀ ਸੂਰਤ ਵਿੱਚ ਨਾ ਘਬਰਾਉਣ ਕਿਉਂਕਿ ਦੇਸ਼ ਦਾ ਹਰ ਵਰਗ ਕਿਸਾਨਾਂ ਅਤੇ ਮਜ਼ਦੂਰਾਂ ਨਾਲ ਚੱਟਾਨ ਵਾਂਗ ਖੜ੍ਹਾ ਹੈ ਇਨਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਕੌਮੀ ਕਾਰਜਕਾਰਨੀ ਦੇ ਮੈਂਬਰ ਅਤੇ ਦੋਆਬਾ ਜ਼ੋਨ ਦੇ ਇੰਚਾਰਜ ਜੱਥੇਦਾਰ ਰਜਿੰਦਰ ਸਿੰਘ ਫੌਜੀ ਸਰਪੰਚ ਪਿੰਡ ਨੌਰੰਗਸ਼ਾਹਪੁਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਾਂਝੇ ਕੀਤੇ। ਇਸ ਮੌਕੇ ਉਨ੍ਹਾਂ ਕਿਹਾ ਕਿ ਬਹੁਤ ਦੁੱਖ ਵਾਲੀ ਗੱਲ ਹੈ ਕਿ ਇਸ ਲੋਕਤੰਤਰ ਰਾਜ ਵਿੱਚ ਆਪਣੇ ਹੱਕਾਂ ਲਈ ਸ਼ਾਂਤੀ ਪੂਰਵਕ ਅੰਦੋਲਨ ਕਰ ਰਹੇ ਕਿਸਾਨਾਂ, ਮਜਦੂਰਾਂ ਅਤੇ ਆਮ ਜਨਤਾ ਤੇ ਜਿੱਥੇ ਭਾਰਤੀ ਕਾਨੂੰਨ ਦੀ ਉਲੰਘਣਾ ਕਰਦੇ ਹੋਏ ਲਾਠੀਚਾਰਜ ਕੀਤਾ ਗਿਆ ਅੱਥਰੂ ਗੈਸ ਦੇ ਗੋਲੇ ਦਾਗੇ ਗਏ ਅਤੇ ਹੁਣ ਉਲਟਾ ਉਨ੍ਹਾਂ ਹੀ ਕਿਸਾਨਾਂ ਤੇ ਪੁਲਿਸ ਵਲੋਂ ਸੰਵਿਧਾਨਕ ਧਰਾਵਾਂ ਦੀ ਉਲੰਘਣਾ ਕਰਦੇ ਹੋਏ ਨਾਜਾਇਜ਼ ਪਰਚੇ ਦਰਜ ਕੀਤੇ ਜਾ ਰਹੇ ਹਨ। ਜੱਥੇਦਾਰ ਰਜਿੰਦਰ ਸਿੰਘ ਫੌਜੀ ਨੇ ਅੱਗੇ ਕਿਹਾ ਕਿ ਦੇਸ਼ ਦਾ ਅੰਨਦਾਤਾ ਕਹਾਉਣ ਵਾਲਾ ਕਿਸਾਨ ਕੇਂਦਰ ਦੀ ਮੋਦੀ ਸਰਕਾਰ ਵਲੋਂ ਪਾਸ ਕੀਤੇ ਖੇਤੀ ਆਰਡੀਨੈਂਸਾਂ ਨੂੰ ਰੱਦ ਕਰਵਾਉਣ ਲਈ ਪਿੱਛਲੇ ਚਾਰ-ਪੰਜ ਮਹੀਨਿਆਂ ਤੋਂ ਸਮੁੱਚੇ ਦੇਸ਼ ਦਾ ਕਿਸਾਨ ਕੜਾਕੇ ਦੀ ਪੈ ਰਹੀ ਜਾਨਲੇਵਾ ਠੰਡ ਵਿੱਚ  ਰੇਲਾਂ ਦੀਆਂ ਪੱਟੜੀਆ, ਅਤੇ ਸੜਕਾਂ ਤੇ ਸੰਘਰਸ਼ ਕਰ ਰਿਹਾ ਹੈ ਅਤੇ ਸੈਕੜਿਆਂ ਦੀ ਗਿਣਤੀ ਵਿੱਚ ਕਿਸਾਨ ਸ਼ਹੀਦੀਆਂ ਪਾ ਚੁੱਕੇ ਹਨ ਪਰ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਕਿਸਾਨਾਂ ਦੇ ਹਿੱਤ ਵਿੱਚ ਇੱਕ ਵੀ ਸ਼ਬਦ ਨਹੀਂ ਬੋਲਿਆ ਗਿਆ ਜੋ ਬਹੁਤ ਮੰਦਭਾਗੀ ਗੱਲ ਹੈ। ਜੱਥੇਦਾਰ ਰਜਿੰਦਰ ਸਿੰਘ ਫੌਜੀ ਨੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ  ਚੇਤਾਵਨੀ ਦਿੰਦਿਆਂ ਹੋਇਆ ਕਿਹਾ ਕਿ ਜੇ ਤੇਰੇ ਕੋਲੋਂ ਰਾਜਭਾਗ ਨਹੀਂ ਚੱੱਲਦਾ ਤਾਂ ਅਸਤੀਫਾ ਦੇ ਕਿ ਰਾਜ ਤੋਂਂ ਲਾਂਭੇ ਹੋੋ ਜਾ ਕਿਉਂਕਿ ਦੇਸ਼ ਦੇ ਹਰ ਵਰਗ ਦੀਆਂ ਉਮੀਦਾਂ ਇਸ ਅਖੌੌੌਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਤੇੇੇੇ ਲੱਗੀਆਂ ਹੋਈਆਂਂ ਹਨ। ਇਸ ਮੌਕੇ ਉਨ੍ਹਾਂ ਲਾਲ ਕਿਲ੍ਹੇ ਤੇ ਚੜਾਏ ਗਏ ਸਿੱਖ ਕੌਮ ਦੇ ਫਲੈਗ ਨੂੰ ਵੀ ਸਹੀ ਕਰਾਰ ਦਿੱਤਾ ਅਤੇ ਕਿਹਾ ਕਿ ਇਹ ਕੋਈ ਦੇਸ਼ ਧ੍ਰੋਹੀ ਨਹੀ ਹੈ ਕਿਉਂਕਿ ਵਿਕਾਸਸ਼ੀਲ ਵਿਦੇਸ਼ਾਂ ਦੀ ਧਰਤੀ ਤੇ ਉਨ੍ਹਾਂ ਦੇ ਆਪਣੇ ਝੰਡੇ ਦੇ ਨਾਲ ਸਾਡੀ ਕੌਮ ਦਾ ਨਿਸ਼ਾਨ ਸਾਹਿਬ ਵੀ ਝੁਲਾਇਆ ਹੈ ਜਿਸ ਤੋਂ ਮੋਦੀ ਸਰਕਾਰ ਨੂੰ ਸੇਧ ਲੈਣੀ ਚਾਹੀਦੀ ਹੈ ਨਾ ਕਿ ਸਾਡੇ ਕਿਸਾਨ ਭਰਾਵਾਂ ਤੇ ਪਰਚੇ ਦਰਜ ਕਰਨੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਜੇ ਦੇਸ਼ ਦੇ ਤਿਰੰਗੇ ਝੰਡੇ ਨਾਲ ਕੇਸਰੀ ਨਿਸ਼ਾਨ ਸਾਹਿਬ ਝੁਲਾਉਣਾ ਗਲਤ ਹੈ ਤਾਂ ਫਿਰ ਗਣਤੰਤਰ ਦਿਵਸ ਮੌਕੇ ਕੱਢੀਆ ਜਾਂਦੀਆ ਝਾਕੀਆ ਵਿੱਚ ਸਿੱਖ ਕੌਮ ਦਾ ਫਲੈਗ ਕਿਉਂ ਝੁਲਾਇਆ ਜਾਂਦਾ ਤਾਂ ਫਿਰ ਗਲਵਾਨ ਘਾਟੀ ਤੇ ਸਿੱਖ ਬਟਾਲੀਅਨਾਂ ਨੂੰ ਨਿਸ਼ਾਨ ਸਾਹਿਬ ਝੁਲਾਉਣ ਤੋਂ ਕਿਉਂ ਨਹੀਂ ਰੋਕਿਆ ਜਾਂਦਾ। ਇਸ ਮੌਕੇ ਉਨ੍ਹਾਂ ਦੇਸ਼ ਦੇ ਰਾਸ਼ਟਰਪਤੀ ਨੂੰ ਆਪਣੀ ਤਾਕਤ ਵਰਤਕੇ ਇਨਾਂ ਕਿਸਾਨ ਮਾਰੂ ਖੇਤੀ ਬਿੱਲਾਂ ਨੂੰ ਰੱਦ ਕਰਨ ਦੀ ਅਪੀਲ ਕੀਤੀ।

Comments

Popular posts from this blog

ਅੱਜ ਅੰਗਹੀਣ ਅਤੇ ਬਲਾਈਂਡ ਯੂਨੀਅਨ ਪੰਜਾਬ ਦੀ ਹੰਗਾਮੀ ਮੀਟਿੰਗ ਗੁਰਮੀਤ ਸਿੰਘ ਅਤੇ ਗੁਰਵੇਲ ਸਿੰਘ ਪੱਧਰੀ ਕਲਾਂ ਦੀ ਅਗਵਾਈ ਹੇਠ ਹੋਈ

ਕੋਰੋਨਾ ਸਬੰਧੀ ਨਵੀਆਂ ਹਦਾਇਤਾਂ ਦੀ ਉਲੰਘਨਾ ਕਰਨ ਤੇ ਲਾਜ਼ਮੀ ਹੋਵੇਗੀ ਐਫ.ਆਈ.ਆਰ-ਡੀ.ਸੀ ਪੂਰੇ ਜ਼ਿਲ੍ਹੇ ਵਿੱਚ ਧਾਰਾ 144 ਲਗਾ ਕੇ ਪੰਜ ਵਿਅਕਤੀਆਂ ਤੋਂ ਵੱਧ ਇਕੱਠ ਤੇ ਰੋਕ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਦੀਆਂ ਸਾਂਝੀਆਂ ਟੀਮਾਂ ਅਨਲਾਕ-2 ਤਹਿਤ ਜਾਰੀ ਹਦਾਇਤਾਂ ਲਾਗੂ ਹੋਣਾ ਯਕੀਨੀ ਬਣਾਉਣਗੀਆਂ

फगवाड़ा में सिर्फ विकास की राजनीति,आपसी भाईचारे की कायमी के लिए करेंगे काम-धालीवाल - लोग सुचेत है तथा अब पर्ची व पर्चे की राजनीति खत्म करने का दौर आ गया -फगवाड़ा शहर में 1 करोड़ 75 लाख रुपए से सडक़ो का काम शुरु,धालीवाल ने किए उदघाटन