ਗਣਤੰਤਰ ਦਿਵਸ ਨੂੰ ਮੁੱਖ ਰੱਖਦਿਆਂ ਥਾਣਾ ਸਤਨਾਮਪੁਰਾ ਦੇ ਇੰਚਾਰਜ ਇੰਸਪੈਕਟਰ ਰੇਸ਼ਮ ਸਿੰਘ ਦੀ ਅਗਵਾਈ ਹੇਠ ਫਲੈਗ ਮਾਰਚ ਕੱਢਿਆ


ਫਗਵਾੜਾ (ਧਰੁਵ ਕਲੂਚਾ) ਐਸ.ਐਸ.ਪੀ ਕਪੂਰਥਲਾ ਮੈਡਮ ਕੰਵਰਦੀਪ ਕੌਰ ਦੇ ਹੁਕਮਾਂ ਅਤੇ ਐਸ.ਪੀ. ਸ਼੍ਰੀ ਸਰਬਜੀਤ ਸਿੰਘ ਬਾਹੀਆ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਥਾਣਾ ਸਤਨਾਮਪੁਰਾ ਦੇ ਮੁੱਖ ਇੰਚਾਰਜ ਇੰਸਪੈਕਟਰ ਰੇਸ਼ਮ ਸਿੰਘ ਵਲੋਂ ਪੁਲਸ ਪਾਰਟੀ ਸਮੇਤ ਗਣਤੰਤਰ ਦਿਵਸ ਨੂੰ ਮੁੱਖ ਰੱਖਦਿਆਂ ਫਲੈਗ ਮਾਰਚ  ਕੱਢਿਆ ਗਿਆ।  ਇਹ ਫਲੈਗ ਮਾਰਚ ਸਤਨਾਮਪੁਰਾ ਤੋਂ ਸ਼ੁਰੂ ਕਰ ਭਗਤਪੁਰਾ ਕੋਟਰਾਣੀ ਸ਼ਹੀਦ ਊਧਮ ਸਿੰਘ ਨਗਰ ਤੋਂ ਹੁੰਦਾ ਹੋਇਆ ਵਾਪਸ ਸਤਨਾਮਪੁਰਾ ਵਿਖੇ ਖ਼ਤਮ ਕੀਤਾ ਗਿਆ। ਇਸ ਮੌਕੇ ਪ੍ਰੈਸ ਨਾਲ ਗੱਲਬਾਤ ਕਰਦਿਆਂ ਥਾਣਾ ਸਤਨਾਮਪੁਰਾ ਮੁੱਖੀ ਇੰਸਪੈਕਟਰ ਰੇਸ਼ਮ ਸਿੰਘ ਨੇ ਆਖਿਆ ਕਿ ਚੈਕਿੰਗ ਦੌਰਾਨ ਕੋਈ ਵੀ ਇਤਰਾਜਯੋਗ ਵਸਤੂ ਨਹੀਂ ਮਿਲੀ ਫਿਰ ਵੀ ਨਿਗਰਾਨੀ ਜਾਰੀ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਸ਼ਰਾਰਤੀ ਅਨਸਰ ਵੱਲੋਂ ਲਾਅ ਐਂਡ ਆਰਡਰ ਭੰਗ ਕਰਨ ਦੀ ਸੂਰਤ ਵਿੱਚ ਸਖ਼ਤ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਦੀ ਜਾਵੇਗੀ। ਉਨ੍ਹਾਂ ਕਿਹਾ ਕਿ ਸਤਨਾਮਪੁਰਾ ਪੁਲਿਸ ਇਲਾਕਾ ਨਿਵਾਸੀਆ ਦੀ ਜਾਨ-ਮਾਲ ਦੀ ਹਿਫ਼ਾਜ਼ਤ ਲਈ ਵਚਨਬੱਧ ਹੈ ਇਸ ਮੌਕੇ ਏ.ਐਸ.ਆਈ ਭਗਵੰਤ ਸਿੰਘ, ਲਖਵਿੰਦਰ ਸਿੰਘ ਪ੍ਰਵਿੰਦਰ ਸਿੰਘ, ਤਰਸੇਮ ਸਿੰਘ,ਸਬ ਇੰਸਪੈਕਟਰ  ਸੁਖਵਿੰਦਰ ਸਿੰਘ , ਲੇਡੀ ਕਾਂਸਟੇਬਲ ਸਿਮਰਨਜੀਤ ਕੌਰ, ਅਤੇ ਪ੍ਰਮਿੰਦਰ ਕੌਰ, ਮੁਨਸ਼ੀ ਲਵਪ੍ਰੀਤ ਸਿੰਘ, ਆਦਿ ਇਲਾਵਾ ਵੱਡੀ ਗਿਣਤੀ ਥਾਣਾ ਦੇ ਕਰਮਚਾਰੀ ਮੌਜੂਦ ਸਨ।

Comments

Popular posts from this blog

ਅੱਜ ਅੰਗਹੀਣ ਅਤੇ ਬਲਾਈਂਡ ਯੂਨੀਅਨ ਪੰਜਾਬ ਦੀ ਹੰਗਾਮੀ ਮੀਟਿੰਗ ਗੁਰਮੀਤ ਸਿੰਘ ਅਤੇ ਗੁਰਵੇਲ ਸਿੰਘ ਪੱਧਰੀ ਕਲਾਂ ਦੀ ਅਗਵਾਈ ਹੇਠ ਹੋਈ

ਕੋਰੋਨਾ ਸਬੰਧੀ ਨਵੀਆਂ ਹਦਾਇਤਾਂ ਦੀ ਉਲੰਘਨਾ ਕਰਨ ਤੇ ਲਾਜ਼ਮੀ ਹੋਵੇਗੀ ਐਫ.ਆਈ.ਆਰ-ਡੀ.ਸੀ ਪੂਰੇ ਜ਼ਿਲ੍ਹੇ ਵਿੱਚ ਧਾਰਾ 144 ਲਗਾ ਕੇ ਪੰਜ ਵਿਅਕਤੀਆਂ ਤੋਂ ਵੱਧ ਇਕੱਠ ਤੇ ਰੋਕ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਦੀਆਂ ਸਾਂਝੀਆਂ ਟੀਮਾਂ ਅਨਲਾਕ-2 ਤਹਿਤ ਜਾਰੀ ਹਦਾਇਤਾਂ ਲਾਗੂ ਹੋਣਾ ਯਕੀਨੀ ਬਣਾਉਣਗੀਆਂ

फगवाड़ा में सिर्फ विकास की राजनीति,आपसी भाईचारे की कायमी के लिए करेंगे काम-धालीवाल - लोग सुचेत है तथा अब पर्ची व पर्चे की राजनीति खत्म करने का दौर आ गया -फगवाड़ा शहर में 1 करोड़ 75 लाख रुपए से सडक़ो का काम शुरु,धालीवाल ने किए उदघाटन