ਸੇਵਾ ਕੇਂਦਰਾਂ ਵਿੱਚ ਟਰਾਂਸਪੋਰਟ ਨਾਲ ਸਬੰਧਿਤ ਸੇਵਾਵਾਂ ਵੀ ਸ਼ੁਰੂ : ਡਿਪਟੀ ਕਮਿਸ਼ਨਰ


ਕਪੂਰਥਲਾ 5 ਜਨਵਰੀ (ਧਰੁਵ ਕਲੂਚਾ) : ਡਿਪਟੀ ਕਮਿਸ਼ਨਰ ਕਪੂਰਥਲਾ ਸ੍ਰੀਮਤੀ ਦੀਪਤੀ ਉੱਪਲ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਵੱਲੋਂ ਹੁਣ ਟਰਾਂਸਪੋਰਟ ਵਿਭਾਗ ਨਾਲ ਸਬੰਧਿਤ ਸੇਵਾਵਾਂ ਵੀ ਸੇਵਾ ਕੇਂਦਰਾਂ ਵਿੱਚ ਵੀ ਮੁਹੱਈਆ ਕਰਵਾਈਆਂ ਜਾਣਗੀਆਂ।
ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਇਹ ਸੇਵਾਵਾਂ ਹੁਣ ਸੇਵਾ ਕੇਂਦਰਾਂ ਵਿਚ ਦੇਣੀਆਂ ਸ਼ੁਰੂ ਕੀਤੀਆਂ ਗਈਆਂ ਹਨ।ਇਸ ਤੋਂ ਇਲਾਵਾ ਜ਼ਿਲੇ ਦੇ 22 ਸੇਵਾ ਕੇਂਦਰਾਂ ਅੰਦਰ ਲੋਕਾਂ ਨੂੰ ਸੇਵਾਵਾਂ ਦਾ ਲਾਭ ਮੁਹੱਈਆ ਕਰਵਾਇਆ ਜਾਵੇਗਾ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਨਾਂ ਸੇਵਾਵਾਂ ਵਿੱਚ ਡੁਪਲੀਕੇਟ ਡਰਾਇਵਿੰਗ ਲਾਇਸੰਸ, ਰੀਨਿਊ ਲਾਇਸੰਸ, ਐਡਰੈੱਸ ਚੈਂਜ, ਰੀਪਲੇਸਮੈਂਟ ਲਾਇਸੰਸ, ਐਨ.ਓ.ਸੀ., ਨਾਮ ਬਦਲੀ ਡਰਾਈਵਿੰਗ ਲਾਇਸੰਸ, ਮੋਬਾਈਲ ਅਪਡੇਟ, ਕੰਡੇਕਟਰ ਲਾਇਸੰਸ ਰੀਨਿਊ, ਆਨਲਾਈਨ ਟੈਕਸ ਰਜਿਸਟਰਡ ਟਰਾਂਸਪੋਰਟ ਅਤੇ ਨਵੀਂ ਟਰਾਂਸਪੋਰਟ, ਟਰਾਂਸਫਰ, ਡੂਪਲੀਕੇਟ ਆਰ.ਸੀ., ਐਡਰੈੱਸ ਚੇਂਜ, ਐਨ.ਓ.ਸੀ.ਅਦਰ ਸਟੇਟ, ਚੈੱਕ ਈ-ਪੈਮੈਂਟ ਸਟੇਟਸ ਆਦਿ 35 ਤਰ੍ਹਾਂ ਦੀਆਂ ਸੇਵਾਵਾਂ ਸ਼ਾਮਲ ਹਨ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸਨ ਦਾ ਮੰਤਵ ਲੋਕਾਂ ਨੂੰ ਖੱਜਲ-ਖੁਆਰੀ ਤੋਂ ਬਚਾਉਣਾ ਹੈ ਇਸੇ ਤਹਿਤ ਇਕੋ ਛੱਤ ਹੇਠ ਅਨੇਕਾਂ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਉਨਾਂ ਸੇਵਾ ਕੇਂਦਰਾਂ ਅਧੀਨ ਕੰਮ ਕਰ ਰਹੇ ਸਟਾਫ ਨੂੰ ਕਿਹਾ ਕਿ ਸੇਵਾ ਕੇਂਦਰਾਂ ਵਿੱਚ ਕੋਰੋਨਾ ਵਾਇਰਸ ਤੋਂ ਬਚਾਅ ਲਈ ਪ੍ਰੋਟੋਕੋਲਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ।
ਉਨ੍ਹਾਂ ਕਿਹਾ ਕਿ ਲੋਕਾਂ ਨੂੰ ਸੇਵਾਵਾਂ ਮੁਹੱਈਆ ਕਰਵਾਉਣ `ਚ ਕੋਈ ਕੁਤਾਹੀ ਨਾ ਵਰਤੀ ਜਾਵੇ।ਉਨ੍ਹਾਂ ਲੋਕਾਂ ਨੂੰ ਵੀ ਅਪੀਲ ਕਰਦਿਆਂ ਕਿਹਾ ਕਿ ਸੇਵਾ ਕੇਂਦਰ ਆਉਣ ਸਮੇਂ ਮਾਸਕ ਲਾਜ਼ਮੀ ਪਾਇਆ ਜਾਵੇ ਅਤੇ ਆਪਸ ਵਿਚ ਸਮਾਜਿਕ ਦੂਰੀ ਜ਼ਰੂਰ ਕਾਇਮ ਕੀਤੀ ਜਾਵੇ।

Comments

Popular posts from this blog

ਅੱਜ ਅੰਗਹੀਣ ਅਤੇ ਬਲਾਈਂਡ ਯੂਨੀਅਨ ਪੰਜਾਬ ਦੀ ਹੰਗਾਮੀ ਮੀਟਿੰਗ ਗੁਰਮੀਤ ਸਿੰਘ ਅਤੇ ਗੁਰਵੇਲ ਸਿੰਘ ਪੱਧਰੀ ਕਲਾਂ ਦੀ ਅਗਵਾਈ ਹੇਠ ਹੋਈ

ਕੋਰੋਨਾ ਸਬੰਧੀ ਨਵੀਆਂ ਹਦਾਇਤਾਂ ਦੀ ਉਲੰਘਨਾ ਕਰਨ ਤੇ ਲਾਜ਼ਮੀ ਹੋਵੇਗੀ ਐਫ.ਆਈ.ਆਰ-ਡੀ.ਸੀ ਪੂਰੇ ਜ਼ਿਲ੍ਹੇ ਵਿੱਚ ਧਾਰਾ 144 ਲਗਾ ਕੇ ਪੰਜ ਵਿਅਕਤੀਆਂ ਤੋਂ ਵੱਧ ਇਕੱਠ ਤੇ ਰੋਕ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਦੀਆਂ ਸਾਂਝੀਆਂ ਟੀਮਾਂ ਅਨਲਾਕ-2 ਤਹਿਤ ਜਾਰੀ ਹਦਾਇਤਾਂ ਲਾਗੂ ਹੋਣਾ ਯਕੀਨੀ ਬਣਾਉਣਗੀਆਂ

फगवाड़ा में सिर्फ विकास की राजनीति,आपसी भाईचारे की कायमी के लिए करेंगे काम-धालीवाल - लोग सुचेत है तथा अब पर्ची व पर्चे की राजनीति खत्म करने का दौर आ गया -फगवाड़ा शहर में 1 करोड़ 75 लाख रुपए से सडक़ो का काम शुरु,धालीवाल ने किए उदघाटन