ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਲੋਂ ਸੈਮੀਨਾਰ


ਫਗਵਾੜਾ 6 ਜਨਵਰੀ (ਧਰੁਵ ਕਲੂਚਾ) : ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਕਪੂਰਥਲਾ ਵੱਲੋਂ ਅੰਬੇਡਕਰ ਭਵਨ, ਫਗਵਾੜਾ ਵਿਖੇ ਇੱਕ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਇਸ ਸੈਮੀਨਾਰ ਵਿੱਚ ਬੈਂਕਿੰਗ ਦੀ ਕੋਚਿੰਗ ਲੈ ਰਹੇ 36 ਪ੍ਰਾਰਥੀਆਂ ਨੇ ਭਾਗ ਲਿਆ। ਇਸ ਸੈਮੀਨਾਰ ਵਿੱਚ ਜ਼ਿਲ੍ਹਾ ਰੋਜ਼ਗਾਰ ਜਨਰੇਸ਼ਨ ਸਕਿੱਲ ਡਿਵੈਲਪਮੈਂਟ ਅਫ਼ਸਰ ਸ੍ਰੀਮਤੀ ਨੀਲਮ ਮਹੇ ਨੇ ਪ੍ਰਾਰਥੀਆਂ ਨੂੰ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਕਿਵੇਂ ਕਰਨੀ ਹੈ ਬਾਰੇ ਵਿਸਥਾਰ ਪੂਰਵਕ ਦੱਸਿਆ। 
ਉਹਨਾਂ ਦੱਸਿਆ ਕਿ ਆਮ ਜਾਣਕਾਰੀ ਅਤੇ ਚਲੰਤ ਮਸਲਿਆਂ ਆਦਿ ਵਿਸ਼ਿਆ ਦੀ ਤਿਆਰੀ ਲਈ ਰੋਜ਼ਾਨਾ ਅਖਬਾਰਾਂ ਪੜਨਾ ਜ਼ਰੂਰੀ ਹੈ ਇਸ ਤੋਂ ਇਲਾਵਾ ਉਹਨਾਂ ਨੇ ਇਤਿਹਾਸ, ਜਿਓਗ੍ਰਾਫੀ ਅਤੇ ਇੰਗਲਿਸ਼ ਦੇ ਵਿਸ਼ਿਆਂ ਦੀ ਤਿਆਰੀ ਕਿਵੇਂ ਕਰਨੀ ਹੈ ਪ੍ਰਾਰਥੀਆਂ ਨੂੰ ਜਾਣਕਾਰੀ ਦਿੱਤੀ। 
ਪਲੇਸਮੈਂਟ ਅਫ਼ਸਰ ਸ੍ਰੀ ਅਮਿਤ ਕੁਮਾਰ ਨੇ ਪ੍ਰਾਰਥੀਆਂ ਨੂੰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਕਪੂਰਥਲਾ ਦੁਆਰਾ ਮੁਹੱਈਆ ਕਰਵਾਇਆ ਜਾਂਦੀਆਂ ਸੇਵਾਵਾਂ ਅਤੇ ਪੰਜਾਬ ਘਰ-ਘਰ ਰੋਜ਼ਗਾਰ ਅਤੇ ਕਾਰੋਬਾਰ ਮਿਸ਼ਨ ਪੋਰਟਲ ਤੇ ਉਹਨਾਂ ਰਜਿਸਟ੍ਰੇਸ਼ਨ ਕਿਵੇਂ ਕਰਨੀ ਹੈ ਬਾਰੇ ਪ੍ਰਾਰਥੀਆਂ ਨੂੰ ਜਾਣਕਾਰੀ ਦਿੱਤੀ। 
ਇਸ ਮੌਕੇ ਅੰਬੇਡਕਰ ਭਵਨ, ਫਗਵਾੜਾ ਦੇ ਮੈਨੇਜਿੰਗ ਕਮੇਟੀ ਅਤੇ ਕੋਰਸ ਕੋਆਰਡੀਨੇਟਰ ਸ਼੍ਰੀ ਲੁਪਿੰਦਰ ਕੁਮਾਰ ਹਾਜ਼ਰ ਸਨ ਜਿਨਾਂ ਨੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਦੀ ਇਸ ਪਹਿਲ ਦੀ ਸ਼ਲਾਘਾ ਕੀਤੀ ਅਤੇ ਉਹਨਾਂ ਵੱਲੋਂ ਭਵਿੱਖ ਵਿੱਚ ਵੀ ਅਜਿਹੇ ਸੈਮੀਨਾਰ ਕਰਵਾਉਣ ਦੀ ਆਸ ਕੀਤੀ ਗਈ।

Comments

Popular posts from this blog

ਅੱਜ ਅੰਗਹੀਣ ਅਤੇ ਬਲਾਈਂਡ ਯੂਨੀਅਨ ਪੰਜਾਬ ਦੀ ਹੰਗਾਮੀ ਮੀਟਿੰਗ ਗੁਰਮੀਤ ਸਿੰਘ ਅਤੇ ਗੁਰਵੇਲ ਸਿੰਘ ਪੱਧਰੀ ਕਲਾਂ ਦੀ ਅਗਵਾਈ ਹੇਠ ਹੋਈ

ਕੋਰੋਨਾ ਸਬੰਧੀ ਨਵੀਆਂ ਹਦਾਇਤਾਂ ਦੀ ਉਲੰਘਨਾ ਕਰਨ ਤੇ ਲਾਜ਼ਮੀ ਹੋਵੇਗੀ ਐਫ.ਆਈ.ਆਰ-ਡੀ.ਸੀ ਪੂਰੇ ਜ਼ਿਲ੍ਹੇ ਵਿੱਚ ਧਾਰਾ 144 ਲਗਾ ਕੇ ਪੰਜ ਵਿਅਕਤੀਆਂ ਤੋਂ ਵੱਧ ਇਕੱਠ ਤੇ ਰੋਕ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਦੀਆਂ ਸਾਂਝੀਆਂ ਟੀਮਾਂ ਅਨਲਾਕ-2 ਤਹਿਤ ਜਾਰੀ ਹਦਾਇਤਾਂ ਲਾਗੂ ਹੋਣਾ ਯਕੀਨੀ ਬਣਾਉਣਗੀਆਂ

फगवाड़ा में सिर्फ विकास की राजनीति,आपसी भाईचारे की कायमी के लिए करेंगे काम-धालीवाल - लोग सुचेत है तथा अब पर्ची व पर्चे की राजनीति खत्म करने का दौर आ गया -फगवाड़ा शहर में 1 करोड़ 75 लाख रुपए से सडक़ो का काम शुरु,धालीवाल ने किए उदघाटन