ਵੈਕਸੀਨ ਲਗਵਾਉਣ ਵਾਲੇ ਸਿਹਤ ਵਰਕਰ ਪੂਰੀ ਤਰ੍ਹਾਂ ਤੰਦਰੁਸਤ -ਡਿਪਟੀ ਕਮਿਸ਼ਨਰ ਕਿਸੇ ਨੂੰ ਵੀ ਕੋਈ ਦਿੱਕਤ ਸਬੰਧੀ ਰਿਪੋਰਟ ਨਹੀਂ ਬਰਡ ਫਲੂ ਸਬੰਧੀ ਜਿਲ੍ਹਾ ਪ੍ਰਸ਼ਾਸ਼ਨ ਪੂਰੀ ਤਰ੍ਹਾਂ ਮੁਸਤੈਦ


ਕਪੂਰਥਲਾ 21 ਜਨਵਰੀ (ਧਰੁਵ ਕਲੂਚਾ) : ਡਿਪਟੀ ਕਮਿਸ਼ਨਰ ਕਪੂਰਥਲਾ ਸ਼੍ਰੀਮਤੀ ਦੀਪਤੀ ਉੱਪਲ ਨੇ ਕਿਹਾ ਹੈ ਜਿਲ੍ਹੇ ਅੰਦਰ ਕੋਵਿਡ ਵੈਕਸੀਨੇਸ਼ਨ ਦਾ ਕੰਮ ਪੂਰੀ ਸਫਲਤਾ ਨਾਲ ਚੱਲ ਰਿਹਾ ਹੈ ਅਤੇ ਕਰੋਨਾ ਵੈਕਸੀਨ ਲਗਵਾਉਣ ਵਾਲੇ ਸਾਰੇ ਸਿਹਤ ਵਰਕਰ ਬਿਲਕੁਲ ਤੰਦਰੁਸਤ ਹਨ। 
ਅੱਜ ਫੇਸਬੁੱਕ ਰਾਹੀਂ ਜਿਲ੍ਹਾ ਵਾਸੀਆਂ ਦੇ ਰੂਬਰੂ ਹੁੰਦਿਅਾਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਵੈਕਸੀਨ ਲਗਵਾਉਣ  ਪਿੱਛੋਂ ਕਿਸੇ ਵੀ ਸਿਹਤ ਵਰਕਰ ਨੂੰ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਦੀ ਰਿਪੋਰਟ ਨਹੀਂ ਹੈ। ਉਨ੍ਹਾਂ ਦੱਸਿਆ ਕਿ ਜਿਲ੍ਹੇ ਅੰਦਰ ਸਰਕਾਰੀ ਦੇ ਨਾਲ-ਨਾਲ  ਨਿੱਜੀ ਹਸਪਤਾਲਾਂ ਦੇ ਸਿਹਤ ਵਰਕਰਾਂ ਨੂੰ ਵੀ ਵੈਕਸੀਨ ਲਗਾਈ ਜਾ ਰਹੀ ਹੈ।
ਬਰਡ ਫਲੂ ਦੇ ਫੈਲਾਅ ਬਾਰੇ ਬੋਲਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜਿਲ੍ਹਾ ਪ੍ਰਸ਼ਾਸ਼ਨ ਇਸ ਸਬੰਧੀ ਪੂਰੀ ਤਰ੍ਹਾਂ ਮੁਸਤੈਦ ਹੈ ਅਤੇ ਪਸ਼ੂ ਪਾਲਣ ਤੇ ਜੰਗਲਾਤ ਵਿਭਾਗ ਦੀਆਂ ਟੀਮਾਂ ਵਲੋਂ ਲਗਾਤਾਰ ਸਥਿਤੀ ’ਤੇ ਨਜ਼ਰ ਰੱਖੀ ਜਾ ਰਹੀ ਹੈ । 
ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਅਣਪਕਾਏ ਚਿਕਨ ਤੇ ਆਂਡੇ ਦੀ ਵਰਤੋਂ ਨਾ ਕਰਨ। 
ਇਸ ਤੋਂ ਇਲਾਵਾ ਗਣਤੰਤਰ ਦਿਵਸ ਸਬੰਧੀ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ ਵਾਰ ਜਿਲ੍ਹਾ ਪੱਧਰੀ ਸਟੇਡੀਅਮ ਗੁਰੂ ਨਾਨਕ ਸਟੇਡੀਅਮ ਵਿਖੇ ਹੋਵੇਗਾ , ਜਿਸ ਵਿਚ 50 ਫੀਸਦੀ ਤੋਂ ਘੱਟ ਸਮਰੱਥਾ ਨਾਲ ਹੀ ਲੋਕ ਸ਼ਾਮਿਲ ਹੋ ਸਕਣਗੇ। ਉਨਾਂ ਦੱਸਿਆ ਕਿ ਗਣਤੰਤਰ ਦਿਵਸ ਮੌਕੇ ਕੋਈ ਵੀ ਸੱਭਿਆਚਾਰਕ ਪ੍ਰੋਗਰਾਮ ਨਹੀਂ ਹੋਵੇਗੀ ਅਤੇ ਕੋਵਿਡ ਦੀਆਂ ਹਦਾਇਤਾਂ ਦੀ ਪਾਲਣਾ ਯਕੀਨੀ ਬਣਾਈ ਜਾਵੇਗੀ।

Comments

Popular posts from this blog

ਅੱਜ ਅੰਗਹੀਣ ਅਤੇ ਬਲਾਈਂਡ ਯੂਨੀਅਨ ਪੰਜਾਬ ਦੀ ਹੰਗਾਮੀ ਮੀਟਿੰਗ ਗੁਰਮੀਤ ਸਿੰਘ ਅਤੇ ਗੁਰਵੇਲ ਸਿੰਘ ਪੱਧਰੀ ਕਲਾਂ ਦੀ ਅਗਵਾਈ ਹੇਠ ਹੋਈ

ਕੋਰੋਨਾ ਸਬੰਧੀ ਨਵੀਆਂ ਹਦਾਇਤਾਂ ਦੀ ਉਲੰਘਨਾ ਕਰਨ ਤੇ ਲਾਜ਼ਮੀ ਹੋਵੇਗੀ ਐਫ.ਆਈ.ਆਰ-ਡੀ.ਸੀ ਪੂਰੇ ਜ਼ਿਲ੍ਹੇ ਵਿੱਚ ਧਾਰਾ 144 ਲਗਾ ਕੇ ਪੰਜ ਵਿਅਕਤੀਆਂ ਤੋਂ ਵੱਧ ਇਕੱਠ ਤੇ ਰੋਕ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਦੀਆਂ ਸਾਂਝੀਆਂ ਟੀਮਾਂ ਅਨਲਾਕ-2 ਤਹਿਤ ਜਾਰੀ ਹਦਾਇਤਾਂ ਲਾਗੂ ਹੋਣਾ ਯਕੀਨੀ ਬਣਾਉਣਗੀਆਂ

फगवाड़ा में सिर्फ विकास की राजनीति,आपसी भाईचारे की कायमी के लिए करेंगे काम-धालीवाल - लोग सुचेत है तथा अब पर्ची व पर्चे की राजनीति खत्म करने का दौर आ गया -फगवाड़ा शहर में 1 करोड़ 75 लाख रुपए से सडक़ो का काम शुरु,धालीवाल ने किए उदघाटन