ਨਗਰ ਨਿਗਮ ਵਲੋਂ ਗੁਰੂ ਹਰਿਰਾਇ ਸਾਹਿਬ ਦੇ ਪ੍ਰਕਾਸ਼ ਪੁਰਬ ਮੌਕੇ ਪੌਦੇ ਲਗਾਉਣ ਦੀ ਸ਼ੁਰੂਆਤ


ਕਪੂਰਥਲਾ,25 ਫਰਵਰੀ (ਧਰੁਵ ਕਲੂਚਾ) : ਨਗਰ ਨਿਗਮ ਫਗਵਾੜਾ ਵਲੋਂ ਸਹਾਰਾ ਕਲੱਬ ਦੇ ਸਹਿਯੋਗ ਨਾਲ ਅੱਜ ਸ੍ਰੀ ਗੁਰੂ ਹਰ ਰਾਏ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਵਾਤਾਵਰਣ ਸੰਭਾਲ ਲਈ ਪੌਦੇ ਲਗਾਏ ਗਏ। 
ਨਗਰ ਨਿਗਮ ਕਮਿਸ਼ਨਰ ਸ੍ਰੀ ਰਾਜੀਵ ਵਰਮਾ ਅਤੇ ਹੋਰ ਪਤਵੰਤਿਆਂ ਵਲੋਂ ਗੁਰਦੁਆਰਾ ਸ੍ਰੀ ਸੁਖਚੈਨਆਣਾ ਸਾਹਿਬ ਤੋਂ ਪੌਦੇ ਲਗਾਉਣ ਦੀ ਸ਼ੁਰੂਆਤ ਕੀਤੀ ਗਈ। 
ਉਨਾਂ ਕਿਹਾ ਕਿ ਗੁਰੂ ਸਾਹਿਬ ਦਾ ਜੀਵਨ ਸਾਨੂੰ ਵਾਤਾਵਰਣ ਸੰਭਾਲ ਅਤੇ ਲੋਕ ਸੇਵਾ ਵੱਲ ਪ੍ਰੇਰਿਤ ਕਰਦਾ ਹੈ ਜਿਸ ਦੇ ਮੱਦੇਨਜਰ ਸਾਨੂੰ ਹਰੇਕ ਨੂੰ ਇੱਕ ਪੌਦਾ ਲਗਾ ਕੇ ਉਸਦੀ ਸਾਂਭ ਸੰਭਾਲ ਯਕੀਨੀ ਬਣਾਉਣੀ ਚਾਹੀਦੀ ਹੈ। 
ਉਨਾਂ ਦੱਸਿਆ ਕਿ ਨਗਰ ਨਿਗਮ ਵਲੋਂ ਅਗਾਂਮੀ ਮੌਨਸੂਨ ਸੀਜਨ ਦੌਰਾਨ ਜੰਗਲਾਤ ਵਿਭਾਗ ਅਤੇ ਸਮਾਜ ਸੇਵੀ ਜਥੇਬੰਦੀਆਂ ਦੇ ਸਹਿਯੋਗ ਨਾਲ ਪੌਦੇ ਲਗਾਉਣ ਦੀ ਵੱਡੀ ਮੁਹਿੰਮ ਸ਼ੁਰੂ ਕੀਤੀ ਜਾਵੇਗੀ ਤਾਂ ਜੋ ਵਾਤਾਵਰਣ ਦੀ ਸ਼ੁੱਧਤਾ ਨੂੰ ਵਧਾਇਆ ਜਾ ਸਕੇ। ਇਸ ਮੌਕੇ ਕਰਨਜੀਤ ਸਿੰਘ ਕਿੰਨੜਾ ,ਗੁਰਜੀਤ ਵਾਲੀਆ,ਅਮਰਜੀਤ ਬਸੂਟਾ,ਗੁਰਦੀਪ ਸਿੰਘ ਗਰੇਵਾਲ,ਨਵਦੀਪ ਸਿੰਘ ਬੇਦੀ,ਵਰੁਣ ਕੁਮਾਰ ਹਾਜਰ ਸਨ।

Comments

Popular posts from this blog

ਅੱਜ ਅੰਗਹੀਣ ਅਤੇ ਬਲਾਈਂਡ ਯੂਨੀਅਨ ਪੰਜਾਬ ਦੀ ਹੰਗਾਮੀ ਮੀਟਿੰਗ ਗੁਰਮੀਤ ਸਿੰਘ ਅਤੇ ਗੁਰਵੇਲ ਸਿੰਘ ਪੱਧਰੀ ਕਲਾਂ ਦੀ ਅਗਵਾਈ ਹੇਠ ਹੋਈ

ਕੋਰੋਨਾ ਸਬੰਧੀ ਨਵੀਆਂ ਹਦਾਇਤਾਂ ਦੀ ਉਲੰਘਨਾ ਕਰਨ ਤੇ ਲਾਜ਼ਮੀ ਹੋਵੇਗੀ ਐਫ.ਆਈ.ਆਰ-ਡੀ.ਸੀ ਪੂਰੇ ਜ਼ਿਲ੍ਹੇ ਵਿੱਚ ਧਾਰਾ 144 ਲਗਾ ਕੇ ਪੰਜ ਵਿਅਕਤੀਆਂ ਤੋਂ ਵੱਧ ਇਕੱਠ ਤੇ ਰੋਕ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਦੀਆਂ ਸਾਂਝੀਆਂ ਟੀਮਾਂ ਅਨਲਾਕ-2 ਤਹਿਤ ਜਾਰੀ ਹਦਾਇਤਾਂ ਲਾਗੂ ਹੋਣਾ ਯਕੀਨੀ ਬਣਾਉਣਗੀਆਂ

फगवाड़ा में सिर्फ विकास की राजनीति,आपसी भाईचारे की कायमी के लिए करेंगे काम-धालीवाल - लोग सुचेत है तथा अब पर्ची व पर्चे की राजनीति खत्म करने का दौर आ गया -फगवाड़ा शहर में 1 करोड़ 75 लाख रुपए से सडक़ो का काम शुरु,धालीवाल ने किए उदघाटन