ਨਗਰ ਕੌਂਸਲ ਅਤੇ ਨਗਰ ਨਿਗਮ ਚੋਣਾਂ ਦੇ ਅੱਜ ਐਲਾਨੇ ਗਏ ਨਤੀਜਿਆਂ ਵਿੱਚ ਕਾਂਗਰਸ ਪਾਰਟੀ ਨੂੰ ਮਿਲੀ ਹੂੰਝਾ ਫੇਰ ਜਿੱਤ



ਫਗਵਾੜਾ : (ਧਰੁਵ ਕਲੂਚਾ) ਨਗਰ ਕੌਂਸਲ ਅਤੇ ਨਗਰ ਨਿਗਮ ਚੋਣਾਂ ਦੇ ਅੱਜ ਐਲਾਨੇ ਗਏ ਨਤੀਜਿਆਂ ਵਿੱਚ ਕਾਂਗਰਸ ਪਾਰਟੀ ਨੂੰ ਮਿਲੀ ਹੂੰਝਾ ਫੇਰ ਜਿੱਤ ਦੀ ਖੁਸ਼ੀ ਵਿੱਚ ਪਾਰਟੀ ਵਰਕਰਾਂ ਵਲੋ ਸ ਜੋਗਿੰਦਰ ਸਿੰਘ ਮਾਨ ਸਾਬਕਾ ਮੰਤਰੀ ਪੰਜਾਬ ਚੇਅਰਮੈਨ ਪੰਜਾਬ ਐਗਰੋ ਇੰਡਸਟਰੀਜ਼ ਕਾਰਪੋਰੇਸ਼ਨ  ਦੀ ਅਗੁਵਾਈ ਵਿਚ ਸਥਾਨਕ ਜੀ ਟੀ ਰੋਡ ਸਥਿਤ ਪਰਮਾਰ ਕੰਪਲੈਕਸ ਵਿਖੇ ਲੱਡੂ ਵੰਡੇ ਕੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਗਿਆ। ਇਸ ਮੌਕੇ ਸੀਨੀਅਰ ਕਾਂਗਰਸੀ ਆਗੂ ਹਰਜੀਤ ਸਿੰਘ ਪਰਮਾਰ ਵੀ ਮੌਜੂਦ ਰਹੇ। ਸ ਮਾਨ ਨੇ ਕਿਹਾ ਕਿ ਸਥਾਨਕ ਸਰਕਾਰਾਂ ਚੋਣ ਦੇ ਨਤੀਜੇ ਇਸ ਗੱਲ ਦੀ ਤਸਦੀਕ ਹਨ ਕੇ ਅਗਲੇ ਸਾਲ ਹੋਣ ਵਾਲੀਆ 2022 ਦੀਆ ਵਿਧਾਨ ਸਭਾ ਚੋਣਾਂ ਵਿੱਚ ਵੀ ਕਾਂਗਰਸ ਪਾਰਟੀ ਇਸੇ ਤਰ੍ਹਾਂ ਸ਼ਾਨਦਾਰ ਜਿੱਤ ਪ੍ਰਾਪਤ ਕਰੇਗੀ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਪੰਜਾਬੀਆਂ ਦੇ ਹਰਮਨ ਪਿਆਰੇ ਮੁੱਖ ਮੰਤਰੀ ਹਨ। ਜੱਦ ਕੇ ਵਿਰੋਧੀ ਧਿਰਾਂ ਨੇ ਹਮੇਸ਼ਾ ਪੰਜਾਬ ਦੇ ਭਖਦੇ ਮਸਲਿਆਂ ਨੂੰ ਲੇ ਕੇ ਰਾਜਨੀਤੀ ਕੀਤੀ ਹੈ ਪਰ ਪੰਜਾਬ ਦੇ ਲੋਕ ਵਿਰੋਧੀ ਧਿਰਾਂ ਦੀਆਂ ਇਨ੍ਹਾਂ ਕੋਜੀਆ ਹਰਕਤਾਂ ਤੋਂ  ਨਾਵਾਕਿਫ ਨਹੀਂ ਹਨ। ਉਨ੍ਹਾਂ ਭਰੋਸੇ ਨਾਲ ਕਿਹਾ ਕਿ ਜਦੋਂ ਵੀ ਫਗਵਾੜਾ ਕਾਰਪੋਰੇਸ਼ਨਾਂ ਦੀਆਂ ਚੋਣਾਂ ਹੋਣਗੀਆਂ ਕਾਂਗਰਸ ਪਾਰਟੀ ਇਸੇ ਤਰ੍ਹਾਂ ਹੀ ਹੂੰਝਾ ਫੇਰ ਜਿੱਤ ਪ੍ਰਾਪਤ ਕਰੇਗੀ। ਇਸ ਮੌਕੇ ਉਨ੍ਹਾਂ ਨਾਲ ਦਲਜੀਤ ਸਿੰਘ ਰਾਜੂ ਦਿਹਾਤੀ ਪ੍ਰਧਾਨ, ਸਤਬੀਰ ਸਿੰਘ ਸਾਬੀ ਵਾਲੀਆ, ਸੁਖਜੀਤ ਸਿੰਘ ਪੱਪੀ ਪਰਮਾਰ, ਗੁਰਪ੍ਰੀਤ ਕੌਰ, ਰਾਮ ਕੁਮਾਰ ਚੱਡਾ, ਹਰੀਸ਼ ਟੀਨੂੰ, ਇੰਦਰਜੀਤ, ਸਾਧੂ ਰਾਮ ਪੀਪਾ ਰੰਗੀ, ਕੈਪਟਨ ਹਰਮਿੰਦਰ ਸਿੰਘ, ਹਰਪ੍ਰੀਤ ਸਿੰਘ ਭੋਗਲ, ਵਰੁਣ ਬੰਗੜ ਚੱਕ ਹਕੀਮ, ਸੁਭਾਸ਼ ਕਵਾਤਰਾ, ਵਰਿੰਦਰ ਢੀਂਗਰਾ, ਸੁਰਿੰਦਰ ਸ਼ੀਂਦੀ, ਸਤਨਾਮ ਸਿੰਘ ਸਾਬਕਾ ਸਰਪੰਚ ਆਦਿ ਹਾਜਰ ਸਨ।

Comments

Popular posts from this blog

ਅੱਜ ਅੰਗਹੀਣ ਅਤੇ ਬਲਾਈਂਡ ਯੂਨੀਅਨ ਪੰਜਾਬ ਦੀ ਹੰਗਾਮੀ ਮੀਟਿੰਗ ਗੁਰਮੀਤ ਸਿੰਘ ਅਤੇ ਗੁਰਵੇਲ ਸਿੰਘ ਪੱਧਰੀ ਕਲਾਂ ਦੀ ਅਗਵਾਈ ਹੇਠ ਹੋਈ

ਕੋਰੋਨਾ ਸਬੰਧੀ ਨਵੀਆਂ ਹਦਾਇਤਾਂ ਦੀ ਉਲੰਘਨਾ ਕਰਨ ਤੇ ਲਾਜ਼ਮੀ ਹੋਵੇਗੀ ਐਫ.ਆਈ.ਆਰ-ਡੀ.ਸੀ ਪੂਰੇ ਜ਼ਿਲ੍ਹੇ ਵਿੱਚ ਧਾਰਾ 144 ਲਗਾ ਕੇ ਪੰਜ ਵਿਅਕਤੀਆਂ ਤੋਂ ਵੱਧ ਇਕੱਠ ਤੇ ਰੋਕ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਦੀਆਂ ਸਾਂਝੀਆਂ ਟੀਮਾਂ ਅਨਲਾਕ-2 ਤਹਿਤ ਜਾਰੀ ਹਦਾਇਤਾਂ ਲਾਗੂ ਹੋਣਾ ਯਕੀਨੀ ਬਣਾਉਣਗੀਆਂ

फगवाड़ा में सिर्फ विकास की राजनीति,आपसी भाईचारे की कायमी के लिए करेंगे काम-धालीवाल - लोग सुचेत है तथा अब पर्ची व पर्चे की राजनीति खत्म करने का दौर आ गया -फगवाड़ा शहर में 1 करोड़ 75 लाख रुपए से सडक़ो का काम शुरु,धालीवाल ने किए उदघाटन