ਤੇਰਾਂ-ਤੇਰਾਂ ਮਾਲ ਦੀ ਪਹਿਲੀ ਵਰੇ੍ਹਗੰਢ ਮੌਕੇ ਸਿਵਲ ਹਸਪਤਾਲ ‘ਚ ਵਰਤਾਈ ਸੇਵਾ


ਫਗਵਾੜਾ 23 ਫਰਵਰੀ (ਧਰੁਵ ਕਲੂਚਾ) ਲੋੜਵੰਦਾਂ ਦੀ ਸੇਵਾ ਸਭ ਤੋਂ ਉੱਤਮ ਸੇਵਾ ਹੈ। ਇਸ ਲਈ ਸਾਰਿਆਂ ਨੂੰ ਇਸ ਸੇਵਾ ਵਿਚ ਯੋਗਦਾਨ ਪਾਉਣਾ ਚਾਹੀਦਾ ਹੈ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਸ਼ਹਿਰ ਦੀ ਉੱਘੀ ਸਮਾਜ ਸੇਵਿਕਾ ‘ਏਕ ਕੋਸ਼ਿਸ਼’ ਐਨ.ਜੀ.ਓ. ਅਤੇ ਤੇਰਾਂ-ਤੇਰਾਂ ਮਾਲ ਦੀ ਸੰਚਾਲਕ ਸਾਉਦੀ ਸਿੰਘ ਨੇ ਤੇਰਾਂ-ਤੇਰਾਂ ਮਾਲ ਦਾ ਇਕ ਸਾਲ ਪੂਰਾ ਹੋਣ ਮੌਕੇ ਸਥਾਨਕ ਸਿਵਲ ਹਸਪਤਾਲ ਵਿਖੇ ਨਵਜੱਮਿਆਂ ਬੱਚਿਆਂ ਨੂੰ ਕਪੜੇ ਅਤੇ ਮਰੀਜਾਂ ਨੂੰ ਦੁੱਧ ਦੀ ਸੇਵਾ ਵਰਤਾਉਣ ਮੌਕੇ ਕੀਤਾ। ਉਹਨਾਂ ਕਿਹਾ ਕਿ ਲੋੜਵੰਦਾਂ ਦੀ ਸੇਵਾ ਕਰਨ ਨਾਲ ਵੱਖਰਾ ਹੀ ਸਕੂਨ ਮਿਲਦਾ ਹੈ ਅਤੇ ਨਾਲ ਹੀ ਦੱਸਿਆ ਕਿ ਤੇਰਾਂ-ਤੇਰਾਂ ਮਾਲ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਸਿੱਖਿਆ ਤੋਂ ਪ੍ਰੇਰਿਤ ਹੋ ਕੇ ਚਲਾਇਆ ਜਾ ਰਿਹਾ ਹੈ ਜਿੱਥੇ ਹਰ ਸਮਾਨ ਸਿਰਫ ਤੇਰਾਂ ਰੁਪਏ ਵਿਚ ਦਿੱਤਾ ਜਾਂਦਾ ਹੈ। ਇਸ ਤੇਰਾਂ-ਤੇਰਾਂ ਮਾਲ ਦੀ ਪਹਿਲੀ ਵਰੇ੍ਹਗੰਢ ਮੌਕੇ ਸਿਵਲ ਹਸਪਤਾਲ ਦੇ ਮਰੀਜਾਂ ਦੀ ਸੇਵਾ ਵਿਚ ਛੋਟਾ ਜਿਹਾ ਉਪਰਾਲਾ ਕੀਤਾ ਗਿਆ ਹੈ। ਇਸ ਮੌਕੇ ਉਹਨਾਂ ਦੇ ਨਾਲ ਸਮਾਜ ਸੇਵਕ ਵਿਪਨ ਖੁਰਾਣਾ, ਰਮਨ ਨਹਿਰਾ, ਖਵੈਸ਼ ਭੱਟ, ਸੁਨੀਲ ਕੁਮਾਰ ਭੱਟ ਅਤੇ ਜਸਮੀਨ ਭੱਟ ਆਦਿ ਹਾਜਰ ਸਨ।

Comments

Popular posts from this blog

ਅੱਜ ਅੰਗਹੀਣ ਅਤੇ ਬਲਾਈਂਡ ਯੂਨੀਅਨ ਪੰਜਾਬ ਦੀ ਹੰਗਾਮੀ ਮੀਟਿੰਗ ਗੁਰਮੀਤ ਸਿੰਘ ਅਤੇ ਗੁਰਵੇਲ ਸਿੰਘ ਪੱਧਰੀ ਕਲਾਂ ਦੀ ਅਗਵਾਈ ਹੇਠ ਹੋਈ

ਕੋਰੋਨਾ ਸਬੰਧੀ ਨਵੀਆਂ ਹਦਾਇਤਾਂ ਦੀ ਉਲੰਘਨਾ ਕਰਨ ਤੇ ਲਾਜ਼ਮੀ ਹੋਵੇਗੀ ਐਫ.ਆਈ.ਆਰ-ਡੀ.ਸੀ ਪੂਰੇ ਜ਼ਿਲ੍ਹੇ ਵਿੱਚ ਧਾਰਾ 144 ਲਗਾ ਕੇ ਪੰਜ ਵਿਅਕਤੀਆਂ ਤੋਂ ਵੱਧ ਇਕੱਠ ਤੇ ਰੋਕ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਦੀਆਂ ਸਾਂਝੀਆਂ ਟੀਮਾਂ ਅਨਲਾਕ-2 ਤਹਿਤ ਜਾਰੀ ਹਦਾਇਤਾਂ ਲਾਗੂ ਹੋਣਾ ਯਕੀਨੀ ਬਣਾਉਣਗੀਆਂ

फगवाड़ा में सिर्फ विकास की राजनीति,आपसी भाईचारे की कायमी के लिए करेंगे काम-धालीवाल - लोग सुचेत है तथा अब पर्ची व पर्चे की राजनीति खत्म करने का दौर आ गया -फगवाड़ा शहर में 1 करोड़ 75 लाख रुपए से सडक़ो का काम शुरु,धालीवाल ने किए उदघाटन