ਸਨੀਵਾਰ ਨੂੰ ਸਵੇਰੇ 11 ਵਜੇ ਤੋਂ ਦੁਪਹਿਰ 12 ਵਜੇ ਤੱਕ ਚੁੱਪੀ ਧਾਰ ਕੇ ਦਿੱਤੀ ਜਾਵੇਗੀ ਕੋਵਿਡ ਦੌਰਾਨ ਜਾਨਾਂ ਗੁਆਉਣ ਵਾਲਿਆਂ ਨੂੰ ਸ਼ਰਧਾਂਜਲੀ-ਬਾਜਵਾ ਕੌਮੀ ਤੇ ਰਾਜ ਮਾਰਗਾਂ ਤੋਂ ਇਲਾਵਾ ਬਾਕੀ ਸੜਕੀ ਆਵਾਜਾਈ ਰਹੇਗੀ ਬੰਦ


ਕਪੂਰਥਲਾ 26 ਮਾਰਚ (ਧਰੁਵ ਕਲੂਚਾ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਬੀਤੇ ਦਿਨੀਂ ਹਰ ਸ਼ਨੀਵਾਰ ਨੂੰ ਸਵੇਰੇ 11 ਵਜੇ ਤੋਂ ਦੁਪਹਿਰ 12 ਵਜੇ ਤੱਕ ਚੁੱਪੀ ਧਾਰ ਕੇ ਕਰੋਨਾ ਕਾਰਨ ਜਾਨਾਂ ਗੁਆਉਣ ਵਾਲਿਆਂ ਨੂੰ ਸ਼ਰਧਾਂਜਲੀ ਦੇਣ ਦੀ ਕੀਤੀ ਅਪੀਲ ਦੇ ਮੱਦੇਨਜ਼ਰ 27 ਮਾਰਚ ਨੂੰ ਕਪੂਰਥਲਾ ਜਿਲ੍ਹੇ ਵਿਚ ਵੀ ਲੋਕਾਂ ਵੱਲੋਂ ਕਰੋਨਾ ਕਾਲ ਵਿਚ ਵਿਛੋੜਾ ਦੇ ਗਏ ਲੋਕਾਂ ਨੂੰ ਸ਼ਰਧਾਂਜਲੀਆਂ ਭੇਂਟ ਕੀਤੀਆਂ ਜਾਣਗੀਆਂ।
ਇਸ ਸਬੰਧੀ ਐਸ.ਡੀ.ਐਮ. ਕਪੂਰਥਲਾ ਸ੍ਰੀ ਵਰਿੰਦਰਪਾਲ ਸਿੰਘ ਬਾਜਵਾ ਵਲੋਂ ਅੱਜ ਐਸ. ਪੀ. ਜਸਬੀਰ ਸਿੰਘ ਤੋਂ ਇਲਾਵਾ ਗੈਰ ਸਰਕਾਰੀ ਸੰਗਠਨਾਂ ਤੇ ਐਨ.ਜੀ.ਓਜ਼ ਨਾਲ ਮੀਟਿੰਗ ਕੀਤੀ ਗਈ।
ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਜਾਰੀ ਹਦਾਇਤਾਂ ਅਨੁਸਾਰ ਜਿਲ੍ਹੇ ਵਿਚ  ਹਰ ਸ਼ਨੀਵਾਰ ਨੂੰ 11 ਤੋਂ 12 ਵਜੇ ਤੱਕ ਮੋਨ ਧਾਰ ਕੇ ਉਨਾਂ ਲੋਕਾਂ ਨੂੰ ਯਾਦ ਕੀਤਾ ਜਾਵੇਗਾ ਜੋ ਕਰੋਨਾ ਖਿਲਾਫ ਜੰਗ ਦੌਰਾਨ ਇਸ ਫਾਨੀ ਦੁਨੀਆਂ ਤੋਂ ਚਲੇ ਗਏ ਹਨ। ਉਨਾਂ ਸਪੱਸ਼ਟ ਕੀਤਾ ਕਿ ਇਸ ਸਮੇਂ ਦੌਰਾਨ ਕੌਮੀ ਤੇ ਰਾਜ ਮਾਰਗਾਂ ਉੱਪਰ ਆਵਾਜਾਈ ਆਮ ਵਾਂਗ ਜਾਰੀ  ਰਹੇਗੀ ਜਦਕਿ ਬਾਕੀ  ਸੜਕੀ ਆਵਾਜਾਈ ਬੰਦ ਰਹੇਗੀ। 
ਉਨ੍ਹਾਂ ਲੋਕਾਂ  ਨੂੰ ਕਰੋਨਾ ਦੇ ਵੱਧਦੇ ਮਾਮਲਿਆਂ ਦੇ ਮੱਦੇਨਜਰ ਜਰੂਰੀ ਸਾਵਧਾਨੀਆਂ ਦਾ ਪਾਲਣ ਕਰਨ ਦੀ ਅਪੀਲ ਵੀ ਕੀਤੀ ਹੈ। ਉਨ੍ਹਾਂ ਲੋਕਾਂ ਦੇ ਨਾਲ-ਨਾਲ ਜਿਲ੍ਹੇ ਦੇ ਸਾਰੇ ਚੁਣੇ ਹੋਏ ਨੁਮਾਇੰਦਿਆਂ ਜਿਵੇਂ ਕਿ ਕੌਸਲਰਾਂ, ਜਿਲ੍ਹਾ ਪ੍ਰੀਸ਼ਦ ਮੈਂਬਰਾਂ, ਬਲਾਕ ਸੰਮਤੀ ਮੈਂਬਰਾਂ,  ਸਰਪੰਚਾਂ ਅਤੇ ਪੰਚਾਂ ਨੂੰ ਵੀ ਇਹ ਅਪੀਲ ਕੀਤੀ ਹੈ ਕਿ ਉਹ ਕੋਰੋਨਾ ਮਹਾਂਮਾਰੀ ਦੌਰਾਨ ਮਾਰੇ ਗਏ  ਲੋਕਾਂ ਨੂੰ ਆਪਣੇ ਆਪਣੇ ਪਿੰਡਾਂ ਵਿਚ ਲੋਕਾਂ ਨੂੰ ਜਾਗਰੂਕ ਕਰ ਕੇ ਸਨੀਵਾਰ ਨੂੰ  11 ਤੋਂ 12 ਵਜੇ ਤੱਕ ਚੁੱਪੀ ਧਾਰ ਕੇ  ਸਰਧਾਂਜਲੀ ਦੇਣ ਅਤੇ ਇਸ ਇੱਕ ਘੰਟੇ ਦੌਰਾਨ ਸੜਕੀ ਆਵਾਜਾਈ ਤੋਂ ਗੁਰੇਜ ਕੀਤਾ ਜਾਵੇ। 
ਇਸ ਮੌਕੇ ਰਹਿਮਤ ਐਨ.ਜੀ.ਓ. ਅਤੇ ਡਾ. ਅੰਬੇਦਕਰ ਮਿਸ਼ਨ ਸੁਸਾਇਟੀ ਤੋਂ ਗੁਰਮੁੱਖ ਸਿੰਘ , ਸੁਪਰਡੈਂਟ ਸਤਬੀਰ ਸਿੰਘ ਵੀ ਹਾਜ਼ਰ ਸਨ।

Comments

Popular posts from this blog

ਅੱਜ ਅੰਗਹੀਣ ਅਤੇ ਬਲਾਈਂਡ ਯੂਨੀਅਨ ਪੰਜਾਬ ਦੀ ਹੰਗਾਮੀ ਮੀਟਿੰਗ ਗੁਰਮੀਤ ਸਿੰਘ ਅਤੇ ਗੁਰਵੇਲ ਸਿੰਘ ਪੱਧਰੀ ਕਲਾਂ ਦੀ ਅਗਵਾਈ ਹੇਠ ਹੋਈ

ਕੋਰੋਨਾ ਸਬੰਧੀ ਨਵੀਆਂ ਹਦਾਇਤਾਂ ਦੀ ਉਲੰਘਨਾ ਕਰਨ ਤੇ ਲਾਜ਼ਮੀ ਹੋਵੇਗੀ ਐਫ.ਆਈ.ਆਰ-ਡੀ.ਸੀ ਪੂਰੇ ਜ਼ਿਲ੍ਹੇ ਵਿੱਚ ਧਾਰਾ 144 ਲਗਾ ਕੇ ਪੰਜ ਵਿਅਕਤੀਆਂ ਤੋਂ ਵੱਧ ਇਕੱਠ ਤੇ ਰੋਕ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਦੀਆਂ ਸਾਂਝੀਆਂ ਟੀਮਾਂ ਅਨਲਾਕ-2 ਤਹਿਤ ਜਾਰੀ ਹਦਾਇਤਾਂ ਲਾਗੂ ਹੋਣਾ ਯਕੀਨੀ ਬਣਾਉਣਗੀਆਂ

फगवाड़ा में सिर्फ विकास की राजनीति,आपसी भाईचारे की कायमी के लिए करेंगे काम-धालीवाल - लोग सुचेत है तथा अब पर्ची व पर्चे की राजनीति खत्म करने का दौर आ गया -फगवाड़ा शहर में 1 करोड़ 75 लाख रुपए से सडक़ो का काम शुरु,धालीवाल ने किए उदघाटन