ਕੋਵਿਡ-19 ਦੀ ਲਾਗ ਨੂੰ ਫੈਲਣ ਤੋਂ ਰੋਕਣ ਲਈ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਪਾਬੰਦੀਆਂ ਦੇ ਨਵੇਂ ਹੁਕਮ ਲਾਗੂ ਜਨਤਕ ਥਾਵਾਂ 'ਤੇ ਬਿਨ੍ਹਾਂ ਮਾਸਕ ਘੁੰਮਣ ਵਾਲਿਆਂ ਦੇ ਆਰ.ਟੀ-ਪੀ.ਸੀ ਆਰ. ਟੈਸਟ ਹੋਣਗੇ ਰਾਤ 9 ਵਜੇ ਤੋਂ ਸਵੇਰੇ 5 ਵਜੇ ਤੱਕ ਗ਼ੈਰਜ਼ਰੂਰੀ ਆਮਦੋ-ਰਫ਼ਤ 'ਤੇ ਪਾਬੰਦੀ ਰਹੇਗੀ ਜਾਰੀ


ਕਪੂਰਥਲਾ 21 ਮਾਰਚ (ਧਰੁਵ ਕਲੂਚਾ) : ਜ਼ਿਲ੍ਹਾ ਮੈਜਿਸਟਰੇਟ ਕਮ ਡਿਪਟੀ ਕਮਿਸ਼ਨਰ ਸ੍ਰੀ ਘਨਸ਼ਿਆਮ ਥੋਰੀ ਨੇ 20 ਮਾਰਚ 2021 ਨੂੰ ਗ੍ਰਹਿ ਤੇ ਨਿਆਂ ਵਿਭਾਗ, ਪੰਜਾਬ ਸਰਕਾਰ ਵੱਲੋਂ ਜਾਰੀ ਨਿਰਦੇਸ਼ਾਂ ਤਹਿਤ ਕੋਵਿਡ-19 ਮਹਾਂਮਾਰੀ ਦੇ ਫੈਲਾਓ ਨੂੰ ਰੋਕਣ ਲਈ ਕਪੂਰਥਲਾ ਜ਼ਿਲ੍ਹੇ ਅੰਦਰ ਕੁਝ ਜਰੂਰੀ ਪਾਬੰਦੀਆਂ ਲਾਗੂ ਕੀਤੀਆਂ ਹਨ।
ਜ਼ਿਲ੍ਹਾ ਮੈਜਿਸਟਰੇਟ ਵੱੱਲੋਂ ਜਾਰੀ ਹੁਕਮਾਂ ਮੁਤਾਬਕ ਜ਼ਿਲ੍ਹੇ ਵਿੱਚ ਕੋਵਿਡ-19 ਕਰਕੇ ਲਾਗੂ ਰਾਤ ਦੇ ਕਰਫਿਊ ਤਹਿਤ ਆਮ ਲੋਕਾਂ ਦੀ ਗ਼ੈਰਜ਼ਰੂਰੀ ਆਵਾਜਾਈ 'ਤੇ ਰਾਤ 9 ਵਜੇ ਤੋਂ ਸਵੇਰੇ 5 ਵਜੇ ਤੱਕ ਪਾਬੰਦੀ ਰਹੇਗੀ।
ਜ਼ਿਲ੍ਹੇ ਦੀ ਹਦੂਦ ਵਿੱਚ ਗ਼ੈਰ ਜ਼ਰੂਰੀ ਆਵਾਜਾਈ ਅਤੇ ਵਿਅਕਤੀਗਤ ਗਤੀਵਿਧੀਆਂ ਬੰਦ ਰਹਿਣਗੀਆਂ। ਜਦੋਂਕਿ ਉਦਯੋਗਾਂ 'ਚ ਸਿਫ਼ਟਾਂ, ਸਰਕਾਰੀ ਤੇ ਗ਼ੈਰ ਸਰਕਾਰੀ ਅਧਿਕਾਰੀਆਂ/ਕਰਮਚਾਰੀਆਂ ਦੀ ਆਵਾਜਾਈ ਤੋਂ ਇਲਾਵਾ ਰੇਲਾਂ, ਹਵਾਈ ਜਹਾਜਾਂ ਅਤੇ ਬੱਸਾਂ 'ਚੋਂ ਉਤਰਕੇ ਆਪਣੇ ਟਿਕਾਣਿਆਂ 'ਤੇ ਜਾਣ-ਆਉਣ ਵਾਲੇ ਯਾਤਰੀਆਂ ਦੀ ਆਵਾਜਾਈ ਨੂੰ ਛੋਟ ਹੋਵੇਗੀ।
ਜ਼ਿਲ੍ਹੇ ਅੰਦਰ ਕੋਈ ਵੀ ਸਮਾਜਿਕ, ਸੱਭਿਆਚਾਰਕ ਜਾਂ ਸਿਆਸੀ ਇਕੱਠ ਨਹੀਂ ਕੀਤਾ ਜਾ ਸਕੇਗਾ। ਇਸ ਤੋਂ ਬਿਨ੍ਹਾਂ ਵਿਆਹਾਂ-ਸਾਦੀਆਂ, ਮ੍ਰਿਤਕਾਂ ਦੇ ਅੰਤਿਮ ਸਸਕਾਰ ਆਦਿ ਵਿੱਚ ਸ਼ਾਮਲ ਹੋਣ ਵਾਲਿਆਂ ਦੀ ਗਿਣਤੀ 20 ਤੱਕ ਸੀਮਤ ਰੱਖੀ ਜਾਵੇਗੀ। ਇਸ ਤੋਂ ਬਿਨ੍ਹਾਂ ਸਰਕਾਰੀ ਦਫ਼ਤਰਾਂ ਵਿੱਚ ਸ਼ਿਕਾਇਤਾਂ ਦੇ ਨਿਪਟਾਰੇ ਦੀ ਆਨਲਾਇਨ ਜਾਂ ਵਰਚੂਅਲ ਪ੍ਰਕ੍ਰਿਆ ਨੂੰ ਉਤਸ਼ਾਹਤ ਕੀਤਾ ਜਾਵੇਗਾ ਤੇ ਦਫ਼ਤਰਾਂ 'ਚ ਲੋਕਾਂ ਦੀ ਵਿਅਕਤੀਗ਼ਤ ਆਮਦ ਦੀ ਆਗਿਆ ਕੇਵਲ ਅਤਿ ਜਰੂਰੀ ਹੋਣ 'ਤੇ ਹੀ ਹੋਵੇਗੀ।
ਸਿਨੇਮਾ, ਮਲਟੀਪਲੈਕਸ, ਰੈਸਟੋਰੈਂਟ, ਮਾਲਜ਼ ਆਦਿ ਹਰ ਐਤਵਾਰ ਨੂੰ ਬੰਦ ਰੱਖੇ ਜਾਣਗੇ। ਜਦਕਿ ਹੋਮ-ਡਿਲੀਵਰੀ ਸਹੂੂਲਤ ਨੂੰ ਰਾਤ ਦੇ ਕਰਫਿਊ ਵਾਲੇ ਸਮੇਂ ਤੋਂ ਪਹਿਲਾਂ-ਪਹਿਲਾਂ ਜਾਰੀ ਰੱਖਣ ਦੀ ਆਗਿਆ ਹੋਵੇਗੀ। ਸਿਨੇਮਾ ਘਰਾਂ, ਥੀਏਟਰਾਂ, ਮਲਟੀਪਲੈਕਸਾਂ ਆਦਿ 'ਚ 50 ਫੀਸਦੀ ਦੀ ਪਾਬੰਦੀ ਲਾਗੂ ਰਹੇਗੀ ਅਤੇ 100 ਵਿਅਕਤੀਆਂ ਤੋਂ ਵਧੇਰੇ ਦੀ ਆਗਿਆ ਨਹੀਂ ਹੋਵੇਗੀ।
ਸਾਰੇ ਵਿੱਦਿਅਕ ਅਦਾਰੇ, ਸਕੂਲ ਤੇ ਕਾਲਜ ਆਦਿ 31 ਮਾਰਚ 2021 ਤੱਕ ਬੰਦ ਰੱਖੇ ਜਾਣਗੇ ਪਰੰਤੂ ਅਧਿਆਪਨ ਤੇ ਗ਼ੈਰ ਅਧਿਆਪਨ ਅਮਲਾ ਸਾਰੇ ਕੰਮਕਾਜੀ ਦਿਨਾਂ ਦੌਰਾਨ ਹਾਜ਼ਰ ਰਹੇਗਾ। ਜਦੋਂਕਿ ਮੈਡੀਕਲ ਤੇ ਨਰਸਿੰਗ ਕਾਲਜ ਖੁੱਲ੍ਹੇ ਰਹਿਣਗੇ।
ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜਾਰੀ ਇਨ੍ਹਾਂ ਹੁਕਮਾਂ ਮੁਤਾਬਕ ਪੁਲਿਸ ਅਤੇ ਸਿਹਤ ਵਿਭਾਗ ਵੱਲੋਂ, ਉਨ੍ਹਾਂ ਵਿਅਕਤੀਆਂ ਨੂੰ ਨੇੜਲੇ ਕੋਵਿਡ-19 ਸਬੰਧੀ ਆਰ.ਟੀ.ਪੀ.ਸੀ.ਆਰ. ਟੈਸਟ ਕੇਂਦਰ 'ਚ ਲਿਜਾ ਕੇ ਟੈਸਟ ਕਰਵਾਏ ਜਾਣਗੇ, ਜਿਹੜੇ ਕਿ ਗਲੀਆਂ, ਬਾਜ਼ਾਰਾਂ, ਸੜਕਾਂ ਅਤੇ ਹੋਰ ਜਨਤਕ ਥਾਵਾਂ 'ਤੇ ਬਿਨ੍ਹਾਂ ਮਾਸਕ ਘੁੰਮਦੇ ਪਾਏ ਜਾਣਗੇ ਤਾਂ ਕਿ ਕੋਵਿਡ ਮਹਾਂਮਾਰੀ ਨੂੰ ਫੈਲਣ ਤੋਂ ਰੋਕਣਾ ਯਕੀਨੀ ਬਣਾਇਆ ਜਾ ਸਕੇ।
ਆਮ ਲੋਕਾਂ ਨੂੰ ਕਿਹਾ ਗਿਆ ਹੈ ਕਿ ਉਹ ਵੀ ਆਪਣੇ ਘਰਾਂ 'ਚ ਵੀ ਕੀਤੇ ਜਾਣ ਵਾਲੇ ਸਮਾਗਮਾਂ ਨੂੰ ਅਗਲੇ ਦੋ ਹਫ਼ਤਿਆਂ ਲਈ ਰੋਕ ਦੇਣ ਤਾਂ ਕਿ ਕੋਵਿਡ ਮਹਾਂਮਾਰੀ ਦੀ ਕੜੀ ਨੂੰ ਅੱਗੇ ਫੈਲਣ ਤੋਂ ਰੋਕਿਆ ਜਾ ਸਕੇ। ਆਪਣੇ ਘਰਾਂ 'ਚ ਵੀ 10 ਤੋਂ ਵਧੇਰੇ ਲੋਕਾਂ ਨੂੰ ਨਾ ਬੁਲਾਇਆ ਜਾਵੇ।
ਇਸ ਤੋਂ ਇਲਾਵਾ ਸਾਰੀਆਂ ਸਿਆਸੀ ਪਾਰਟੀਆਂ ਅਤੇ ਆਗੂਆਂ ਨੂੰ ਵੀ ਬੇਨਤੀ ਕੀਤੀ ਗਈ ਹੈ ਕਿ ਉਹ ਆਪਣੇ ਇਕੱਠਾਂ ਨੂੰ ਜਾਰੀ ਹਦਾਇਤਾਂ ਮੁਤਾਬਕ ਇਨਡੋਰ ਅਤੇ ਆਊਟਡੋਰ ਦੀ 100 ਤੇ 200 ਵਿਅਕਤੀਆਂ ਦੀ ਨਿਰਧਾਰਤ ਗਿਣਤੀ ਮੁਤਾਬਕ ਕੇਵਲ 50 ਫੀਸਦੀ ਸਮਰੱਥਾ ਤੱਕ ਹੀ ਸੀਮਤ ਰੱਖਣ।
ਜਾਰੀ ਆਦੇਸ਼ਾਂ ਮੁਤਾਬਕ 27 ਮਾਰਚ 2021 ਤੋਂ ਹਰ ਸ਼ਨੀਵਾਰ ਨੂੰ ਸਵੇਰੇ 11 ਵਜੇ ਤੋਂ ਦੁਪਹਿਰ 12 ਵਜੇ ਤੱਕ ਕੋਵਿਡ-19 ਮਹਾਂਮਾਰੀ ਕਰਕੇ ਆਪਣੀਆਂ ਜਾਨਾਂ ਗਵਾਉਣ ਵਾਲਿਆਂ ਦੀ ਯਾਦ ਵਿੱਚ ਇੱਕ ਘੰਟੇ ਲਈ ਚੁੱਪ ਧਾਰੀ (ਸਾਇਲੈਂਸ) ਜਾਵੇਗੀ ਅਤੇ ਇਸ ਸਮੇਂ ਦੌਰਾਨ ਕੋਈ ਵੀ ਵਾਹਨ ਨਹੀਂ ਚੱਲੇਗਾ।
ਜ਼ਿਲ੍ਹਾ ਮੈਜਿਸਟਰੇਟ ਨੇ ਕਿਹਾ ਕਿ ਕੋਵਿਡ ਮਹਾਂਮਾਰੀ ਦੇ ਵਧਦੇ ਮਾਮਲੇ ਗੰਭੀਰ ਚਿੰਤਾ ਦਾ ਵਿਸ਼ਾ ਹੈ, ਜਿਸ ਦੇ ਮੱਦੇਨਜ਼ਰ ਬਾਜ਼ਾਰਾਂ, ਜਨਤਕ ਟਰਾਂਸਪੋਰਟ ਆਦਿ ਸਮੇਤ ਸਾਰੀਆਂ ਗਤੀਵਿਧੀਆਂ 'ਚ ਜਰੂਰੀ ਇਹਤਿਆਤ ਵਰਤੇ ਜਾਣ, ਜਿਨ੍ਹਾਂ 'ਚ 6 ਫੁਟ ਦੀ ਸਮਾਜਿਕ ਦੂਰੀ ਤੇ ਮਸਕ ਪਾਕੇ ਰੱਖੇ ਜਾਣੇ ਯਕੀਨੀ ਬਣਾਈ ਜਾਣ। ਭੀੜ-ਭੜੱਕੇ ਵਾਲੇ ਸਥਾਨਾਂ 'ਤੇ ਜਾਣ ਤੋਂ ਗੁਰੇਜ਼ ਕੀਤਾ ਜਾਵੇ ਅਤੇ ਜੇਕਰ ਜਿਆਦਾ ਜਰੂਰੀ ਹੋਵੇ ਤਾਂ ਹੀ ਘਰ ਤੋਂ ਬਾਹਰ ਜਾਇਆ ਜਾਵੇ। ਇਸ ਤੋਂ ਬਿਨ੍ਹਾਂ ਜਨਤਕ ਕੰਮ ਵਾਲੇ ਸਥਾਨਾਂ 'ਤੇ ਮਾਸਕ ਪਾਉਣੇ, ਜਨਤਕ ਥਾਵਾਂ 'ਤੇ ਨਾ ਥੁੱਕਣ ਅਤੇ ਸਮੇਂ-ਸਮੇਂ 'ਤੇ ਹੱਥ ਸਾਬਣ ਨਾਲ ਧੋਣ ਜਾਂ ਸੈਨੇਟਾਈਜ ਕਰਨੇ ਵੀ ਯਕੀਨੀ ਬਣਾਏ ਜਾਣ।
ਉਨ੍ਹਾਂ ਕਿਹਾ ਕਿ ਇਨ੍ਹਾਂ ਆਦੇਸ਼ਾਂ, ਪਾਬੰਦੀਆਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਡਿਜਾਸਟਰ ਮੈਨੇਜਮੈਂਟ ਐਕਟ 1860 ਦੀਆਂ ਧਾਰਾਵਾਂ 51 ਤੋਂ 60 ਤੱਕ ਅਤੇ ਆਈ.ਪੀ.ਸੀ. ਦੀ ਧਾਰਾ 188 ਤਹਿਤ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

Comments

Popular posts from this blog

ਅੱਜ ਅੰਗਹੀਣ ਅਤੇ ਬਲਾਈਂਡ ਯੂਨੀਅਨ ਪੰਜਾਬ ਦੀ ਹੰਗਾਮੀ ਮੀਟਿੰਗ ਗੁਰਮੀਤ ਸਿੰਘ ਅਤੇ ਗੁਰਵੇਲ ਸਿੰਘ ਪੱਧਰੀ ਕਲਾਂ ਦੀ ਅਗਵਾਈ ਹੇਠ ਹੋਈ

ਕੋਰੋਨਾ ਸਬੰਧੀ ਨਵੀਆਂ ਹਦਾਇਤਾਂ ਦੀ ਉਲੰਘਨਾ ਕਰਨ ਤੇ ਲਾਜ਼ਮੀ ਹੋਵੇਗੀ ਐਫ.ਆਈ.ਆਰ-ਡੀ.ਸੀ ਪੂਰੇ ਜ਼ਿਲ੍ਹੇ ਵਿੱਚ ਧਾਰਾ 144 ਲਗਾ ਕੇ ਪੰਜ ਵਿਅਕਤੀਆਂ ਤੋਂ ਵੱਧ ਇਕੱਠ ਤੇ ਰੋਕ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਦੀਆਂ ਸਾਂਝੀਆਂ ਟੀਮਾਂ ਅਨਲਾਕ-2 ਤਹਿਤ ਜਾਰੀ ਹਦਾਇਤਾਂ ਲਾਗੂ ਹੋਣਾ ਯਕੀਨੀ ਬਣਾਉਣਗੀਆਂ

फगवाड़ा में सिर्फ विकास की राजनीति,आपसी भाईचारे की कायमी के लिए करेंगे काम-धालीवाल - लोग सुचेत है तथा अब पर्ची व पर्चे की राजनीति खत्म करने का दौर आ गया -फगवाड़ा शहर में 1 करोड़ 75 लाख रुपए से सडक़ो का काम शुरु,धालीवाल ने किए उदघाटन