ਮਹਾਸ਼ਿਵਰਾਤ੍ਰੀ ਮੌਕੇ ਲਾਇਨਜ ਕਲੱਬ ਫਗਵਾੜਾ ਸਿਟੀ ਨੇ ਲਾਇਆ ਛੋਲੇ ਪੂਰੀ ਦਾ ਲੰਗਰ * ਐਸ.ਐਚ.ਓ. ਸਿਟੀ ਨਵਦੀਪ ਸਿੰਘ ਨੇ ਕਰਵਾਇਆ ਸ਼ੁੱਭ ਆਰੰਭ


ਫਗਵਾੜਾ 12 ਮਾਰਚ (ਧਰੁਵ ਕਲੂਚਾ) ਮਹਾਸ਼ਿਵਰਾਤਰੀ ਦੇ ਸ਼ੁੱਭ ਦਿਹਾੜੇ ਮੌਕੇ ਲਾਇਨਜ ਕਲੱਬ ਫਗਵਾੜਾ ਸਿਟੀ ਵਲੋਂ ਕਲੱਬ ਦੇ ਚਾਰਟਰ ਪ੍ਰਧਾਨ ਗੁਰਦੀਪ ਸਿੰਘ ਕੰਗ ਜੋਨ ਚੇਅਰਮੈਨ ਦੀ ਅਗਵਾਈ ਹੇਠ ਛੋਲੇ ਪੂਰੀ ਦਾ ਲੰਗਰ ਲਗਾਇਆ ਗਿਆ। ਲੰਗਰ ਵਰਤਾਉਣ ਦਾ ਸ਼ੁੱਭ ਆਰੰਭ ਥਾਣਾ ਸਿਟੀ ਮੁਖੀ ਇੰਸਪੈਕਟਰ ਨਵਦੀਪ ਸਿੰਘ ਨੇ ਕਰਵਾਇਆ। ਉਹਨਾਂ ਦੇ ਨਾਲ ਇੰਸਪੈਕਟਰ ਦੀਪਕ ਸ਼ਰਮਾ ਵੀ ਵਿਸ਼ੇਸ਼ ਤੌਰ ਤੇ ਪਹੁੰਚੇ। ਇੰਸਪੈਕਟਰ ਨਵਦੀਪ ਸਿੰਘ ਨੇ ਸਾਰਿਆਂ ਨੂੰ ਮਹਾਸ਼ਿਵਰਾਤ੍ਰੀ ਦੀ ਵਧਾਈ ਦਿੱਤੀ ਅਤੇ ਕਿਹਾ ਕਿ ਸਾਨੂੰ ਸਾਰੇ ਧਰਮਾ ਦੇ ਤਿਓਹਾਰ ਰਲਮਿਲ ਕੇ ਪੂਰੇ ਉਤਸ਼ਾਹ ਨਾਲ ਮਨਾਉਣੇ ਚਾਹੀਦੇ ਹਨ ਕਿਉਂਕਿ ਅਜਿਹਾ ਕਰਨ ਨਾਲ ਭਾਈਚਾਰਕ ਸਾਂਝ ਮਜਬੂਤ ਬਣਦੀ ਹੈ। ਗੁਰਦੀਪ ਸਿੰਘ ਕੰਗ ਨੇ ਵੀ ਸਾਰਿਆਂ ਨੂੰ ਮਹਾਸ਼ਿਵਰਾਤਰੀ ਦੀ ਵਧਾਈ ਦਿੱਤੀ ਅਤੇ ਭਗਵਾਨ ਭੋਲੇ ਭੰਡਾਰੀ ਤੋਂ ਅਰਦਾਸ ਕੀਤੀ ਕਿ ਦੁਨੀਆ ਨੂੰ ਕੋਰੋਨਾ ਮਹਾਮਾਰੀ ਤੋਂ ਮੁਕਤੀ ਮਿਲੇ। ਇਸ ਪ੍ਰੋਜੈਕਟ ਦੇ ਡਾਇਰੈਕਟਰ ਲਾਇਨ ਵਿਪਨ ਠਾਕੁਰ ਸਨ। ਲੰਗਰ ਦੀ ਸੇਵਾ ਲਾਇਨ ਸੁਨੀਲ ਢੀਂਗਰਾ, ਲਾਇਨ ਅਤੁਲ ਜੈਨ, ਲਾਇਨ ਸਤਪਾਲ ਕੋਛੜ, ਲਾਇਨ ਸੰਜੀਵ ਲਾਂਬਾ, ਲਾਇਨ ਸੁਮਿਤ ਭੰਡਾਰੀ, ਲਾਇਨ ਅਮਿਤ ਕੁਮਾਰ ਆਸ਼ੂ, ਲਾਇਨ ਰਣਦੀਪ ਸਿੰਘ ਬੋਬੀ, ਲਾਇਨ ਜਸਵੀਰ ਮਾਹੀ, ਲਾਇਨ ਜੁਗਲ ਬਵੇਜਾ, ਲਾਇਨ ਅਸ਼ਵਨੀ ਕਵਾਤਰਾ, ਸੰਜੀਵ ਸੂਰੀ ਵਲੋਂ ਸ਼ਰਧਾ ਅਤੇ ਪ੍ਰੇਮ ਭਾਵਨਾ ਨਾਲ ਵਰਤਾਈ ਗਈ।

Comments

Popular posts from this blog

ਅੱਜ ਅੰਗਹੀਣ ਅਤੇ ਬਲਾਈਂਡ ਯੂਨੀਅਨ ਪੰਜਾਬ ਦੀ ਹੰਗਾਮੀ ਮੀਟਿੰਗ ਗੁਰਮੀਤ ਸਿੰਘ ਅਤੇ ਗੁਰਵੇਲ ਸਿੰਘ ਪੱਧਰੀ ਕਲਾਂ ਦੀ ਅਗਵਾਈ ਹੇਠ ਹੋਈ

ਕੋਰੋਨਾ ਸਬੰਧੀ ਨਵੀਆਂ ਹਦਾਇਤਾਂ ਦੀ ਉਲੰਘਨਾ ਕਰਨ ਤੇ ਲਾਜ਼ਮੀ ਹੋਵੇਗੀ ਐਫ.ਆਈ.ਆਰ-ਡੀ.ਸੀ ਪੂਰੇ ਜ਼ਿਲ੍ਹੇ ਵਿੱਚ ਧਾਰਾ 144 ਲਗਾ ਕੇ ਪੰਜ ਵਿਅਕਤੀਆਂ ਤੋਂ ਵੱਧ ਇਕੱਠ ਤੇ ਰੋਕ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਦੀਆਂ ਸਾਂਝੀਆਂ ਟੀਮਾਂ ਅਨਲਾਕ-2 ਤਹਿਤ ਜਾਰੀ ਹਦਾਇਤਾਂ ਲਾਗੂ ਹੋਣਾ ਯਕੀਨੀ ਬਣਾਉਣਗੀਆਂ

फगवाड़ा में सिर्फ विकास की राजनीति,आपसी भाईचारे की कायमी के लिए करेंगे काम-धालीवाल - लोग सुचेत है तथा अब पर्ची व पर्चे की राजनीति खत्म करने का दौर आ गया -फगवाड़ा शहर में 1 करोड़ 75 लाख रुपए से सडक़ो का काम शुरु,धालीवाल ने किए उदघाटन