ਫਗਵਾੜਾ ਰੇਲਵੇ ਸਟੇਸ਼ਨ ‘ਤੇ ਸ਼ਾਮ ਰਸੋਈ ਵਲੋਂ ਪੰਜਵੇਂ ਹਫਤੇ ਲਗਾਇਆ ਫਰੀ ਲੰਗਰ * ਸਟੇਸ਼ਨ ਸੁਪਰਡੈਂਟ ਗਿਆਨ ਚੰਦ ਨੇ ਕੀਤੀ ਉਪਰਾਲੇ ਦੀ ਸ਼ਲਾਘਾ * ਸਮਾਜ ਸੇਵਕ ਗੁਰਦੀਪ ਸਿੰਘ ਕੰਗ ਨੇ ਹੱਥੀਂ ਵਰਤਾਇਆ ਲੰਗਰ

ਫਗਵਾੜਾ 28 ਮਾਰਚ (ਧਰੁਵ ਕਲੂਚਾ) ਸ੍ਰੀ ਖਾਟੂ ਸ਼ਾਮ ਮੰਦਿਰ ਫਰੈਂਡਜ਼ ਕਲੋਨੀ ਫਗਵਾੜਾ ਦੇ ਮੁੱਖ ਸੇਵਾਦਾਰ ਪੰਡਿਤ ਜੁਗਲ ਕਿਸ਼ੋਰ ਦੀ ਅਗਵਾਈ ਹੇਠ ਸਥਾਨਕ ਰੇਲਵੇ ਸਟੇਸ਼ਨ ‘ਤੇ ਲਗਾਤਾਰ ਪੰਜਵੇ ਹਫਤੇ ਸ਼ਾਮ ਰਸੋਈ ਦੇ ਬੈਨਰ ਹੇਠ ਸਥਾਨਕ ਰੇਲਵੇ ਪਲੇਟਫਾਰਮ ਉੱਪਰ ਦੁਪਿਹਰ ਦੇ ਖਾਣੇ ਦੀ ਸੇਵਾ ਫਰੀ ਵਰਤਾਈ ਗਈ। ਅੱਜ ਦੇ ਲੰਗਰ ਦਾ ਸ਼ੁੱਭ ਆਰੰਭ ਸਟੇਸ਼ਨ ਸੁਪਰਡੈਂਟ ਸ੍ਰੀ ਗਿਆਨ ਚੰਦ ਵਲੋਂ ਕਰਵਾਇਆ ਗਿਆ। ਉਹਨਾਂ ਇਸ ਉਪਰਾਲੇ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਕੋਰੋਨਾ ਆਫਤ ਦੌਰਾਨ ਸਟੇਸ਼ਨ ਸਟਾਫ, ਕੁਲੀਆਂ ਅਤੇ ਰੇਲਵੇ ਦੇ ਮੁਸਾਫ਼ਰਾਂ ਲਈ ਦੁਪਿਹਰ ਦੇ ਖਾਣੇ ਦੀ ਫਰੀ ਵਿਵਸਥਾ ਇਕ ਵਧੀਆ ਉਪਰਾਲਾ ਹੈ। ਇਸ ਮੌਕੇ ਸਮਾਜ ਸੇਵਕ ਗੁਰਦੀਪ ਸਿੰਘ ਕੰਗ ਵੀ ਵਿਸ਼ੇਸ਼ ਤੌਰ ਤੇ ਪੁੱਜੇ ਅਤੇ ਆਪਣੇ ਹੱਥੀਂ ਲੰਗਰ ਦੀ ਸੇਵਾ ਵਰਤਾਈ। ਉਹਨਾਂ ਵੀ ਪੰਡਤ ਜੁਗਲ ਕਿਸ਼ੋਰ ਅਤੇ ਉਹਨਾਂ ਦੀ ਟੀਮ ਵਲੋਂ ਕੀਤੇ ਜਾ ਰਹੇ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ। ਇਸ ਮੌਕੇ ਵਿਨੋਦ ਕੁਮਾਰ, ਹੇਮੰਤ ਕੁਮਾਰ, ਅਨਮੋਲ, ਯੋਗੇਸ਼, ਮੋਹਿਤ ਤੇ ਰੌਣਕ ਤੇ ਕੌਸ਼ਿਕ ਆਦਿ ਹਾਜਰ ਸਨ।

Comments

Popular posts from this blog

ਅੱਜ ਅੰਗਹੀਣ ਅਤੇ ਬਲਾਈਂਡ ਯੂਨੀਅਨ ਪੰਜਾਬ ਦੀ ਹੰਗਾਮੀ ਮੀਟਿੰਗ ਗੁਰਮੀਤ ਸਿੰਘ ਅਤੇ ਗੁਰਵੇਲ ਸਿੰਘ ਪੱਧਰੀ ਕਲਾਂ ਦੀ ਅਗਵਾਈ ਹੇਠ ਹੋਈ

ਕੋਰੋਨਾ ਸਬੰਧੀ ਨਵੀਆਂ ਹਦਾਇਤਾਂ ਦੀ ਉਲੰਘਨਾ ਕਰਨ ਤੇ ਲਾਜ਼ਮੀ ਹੋਵੇਗੀ ਐਫ.ਆਈ.ਆਰ-ਡੀ.ਸੀ ਪੂਰੇ ਜ਼ਿਲ੍ਹੇ ਵਿੱਚ ਧਾਰਾ 144 ਲਗਾ ਕੇ ਪੰਜ ਵਿਅਕਤੀਆਂ ਤੋਂ ਵੱਧ ਇਕੱਠ ਤੇ ਰੋਕ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਦੀਆਂ ਸਾਂਝੀਆਂ ਟੀਮਾਂ ਅਨਲਾਕ-2 ਤਹਿਤ ਜਾਰੀ ਹਦਾਇਤਾਂ ਲਾਗੂ ਹੋਣਾ ਯਕੀਨੀ ਬਣਾਉਣਗੀਆਂ

फगवाड़ा में सिर्फ विकास की राजनीति,आपसी भाईचारे की कायमी के लिए करेंगे काम-धालीवाल - लोग सुचेत है तथा अब पर्ची व पर्चे की राजनीति खत्म करने का दौर आ गया -फगवाड़ा शहर में 1 करोड़ 75 लाख रुपए से सडक़ो का काम शुरु,धालीवाल ने किए उदघाटन