ਜਿਲ੍ਹਾ ਕਪੂਰਥਲਾ ਦੀ ਹਦੂਦ ਅੰਦਰ ਰਾਤ ਦਾ ਕਰਫਿਊ ਲਾਗੂ


ਕਪੂਰਥਲਾ 6 ਮਾਰਚ (ਧਰੁਵ ਕਲੂਚਾ) ਡਿਪਟੀ ਕਮਿਸ਼ਨਰ ਕਮ ਜਿਲ੍ਹਾ ਮੈਜਿਸਟ੍ਰੇਟ ਕਪੂਰਥਲਾ ਸ਼੍ਰੀ ਘਨਸ਼ਿਆਮ ਥੋਰੀ ਵਲੋਂ ਕਰੋਨਾ ਕੇਸਾਂ ਦੇ ਦੁਬਾਰਾ ਤੇਜੀ ਨਾਲ ਵਧਣ ਦੇ ਮੱਦੇਨਜ਼ਰ ਜਿਲ੍ਹਾ ਕਪੂਰਥਲਾ ਦੀ ਹਦੂਦ ਅੰਦਰ ਰਾਤ ਦਾ ਕਰਫਿਊ ਲਾਗੂ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ । 
ਜਾਰੀ ਹੁਕਮਾਂ ਅਨੁਸਾਰ ਕਿਹਾ ਗਿਆ ਹੈ ਕਿ  ਜਦੋਂ ਕਿ ਵਿਸ਼ਵ ਸਿਹਤ ਸੰਗਠਨ  ਵੱਲੋਂ ਕੋਵਿਡ-19 ਨੂੰ ਪਹਿਲਾਂ ਹੀ ਮਹਾਂਮਾਰੀ ਘੋਸ਼ਿਤ ਕੀਤਾ ਜਾ ਚੁੱਕਾ ਹੈ ਤੇ ਕੋਵਿਡ-19 ਦੀ ਮਹਾਂਮਾਰੀ ਦੀ ਗੰਭੀਰਤਾ ਨੂੰ ਦੇਖਦੇ ਹੋਏ ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਵੱਲੋਂ ਕੌਮੀ ਆਫਤ ਪ੍ਰਬੰਧਨ ਐਕਟ 2005 ਅਤੇ    ਐਪੀਡੈਮਿਕ ਡਿਸੀਜ਼ ਐਕਟ 1897 ਪਹਿਲਾਂ ਹੀ ਲਾਗੂ ਕੀਤਾ ਜਾ ਚੁੱਕਾ ਹੈ, ਜਿਸ ਕਰਕੇ ਇਸ ਮਹਾਂਮਾਰੀ ਦੇ ਵਾਧੇ ਨੂੰ ਰੋਕਣ ਹਿੱਤ ਇਹ ਹੁਕਮ ਜਾਰੀ ਕੀਤੇ ਗਏ ਹਨ।  
ਉਨ੍ਹਾਂ ਕਿਹਾ ਕਿ ਇਹ ਧਿਆਨ ਵਿੱਚ ਆਇਆ ਕਿ ਜਿਲਾ ਕਪੂਰਥਲਾ ਵਿੱਚ ਕੋਵਿਡ-19 (ਕਰੋਨਾ ਵਾਇਰਸ) ਦੇ ਕੇਸਾਂ ਵਿੱਚ ਮੁੜ ਤੋਂ ਦਿਨ ਪ੍ਰਤੀਦਿਨ ਵਾਧਾ ਹੋ ਰਿਹਾ ਹੈ, ਇਸ ਲਈ ਲੋਕ ਹਿੱਤ ਨੂੰ ਧਿਆਨ ਵਿੱਚ ਰੱਖਦੇ ਹੋਏ ਕੀਮਤੀ ਮਨੁੱਖੀ ਜਾਨਾਂ ਨੂੰ ਕਰੋਨਾ ਮਹਾਂਮਾਰੀ ਤੋਂ ਬਚਾਉਣ ਲਈ ਸੀ.ਆਰ.ਪੀ.ਸੀ 1973 ਦੀ ਧਾਰਾ 144 ਅਤੇ ਕੌਮੀ  ਆਫਤ ਪ੍ਰਬੰਧਨ ਐਕਟ  2005 ਤਹਿਤ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜਿਲ੍ਹਾ ਕਪੂਰਥਲਾ ਦੀ ਹਦੂਦ ਅੰਦਰ ਰਾਤ 11.00 ਵਜੇ ਤੋਂ ਸਵੇਰ 5.00 ਵਜੇ ਤੱਕ ਨਾਇਟ ਕਰਫਿਊ ਲਗਾਉਣ ਦਾ ਹੁਕਮ ਜਾਰੀ ਕੀਤਾ ਗਿਆ ਹੈ।
ਇਹ ਹੁਕਮ ਉਹਨਾਂ ਫੈਕਟਰੀਆਂ ਦੇ ਸਟਾਫ/ਲੇਬਰ ਜਿਹੜੀਆਂ 24 ਘੰਟੇ ਸ਼ਿਫਟਾਂ ਵਿੱਚ ਕੰਮ ਕਰਦੀਆਂ ਹਨ, ਜਾਂ ਮੈਡੀਕਲ ਐਮਰਜੈਂਸੀ ਦੇ ਕੇਸਾਂ ਉਪਰ, ਨੈਸਨਲ ਹਾਈਵੇਅ ਉਪਰ ਹੋ ਰਹੀ ਆਵਾਜਾਈ, ਤੇ ਬੱਸਾਂ, ਰੇਲ ਗੱਡੀਆਂ ਅਤੇ ਹਵਾਈ ਜਹਾਜਾਂ ਰਾਹੀਂ ਯਾਤਰਾ ਕਰਨ ਉਪਰੰਤ ਵਾਪਿਸ ਆ ਰਹੇ ਵਿਅਕਤੀਆਂ ਉਪਰ ਲਾਗੂ ਨਹੀਂ ਹੋਵੇਗਾ। ਇਹ ਹੁਕਮ ਅੱਜ ਮਿਤੀ 06-03-2021 ਤੋਂ ਅਗਲੇ ਹੁਕਮਾਂ ਤੱਕ ਲਾਗੂ ਰਹੇਗਾ।

Comments

Popular posts from this blog

ਅੱਜ ਅੰਗਹੀਣ ਅਤੇ ਬਲਾਈਂਡ ਯੂਨੀਅਨ ਪੰਜਾਬ ਦੀ ਹੰਗਾਮੀ ਮੀਟਿੰਗ ਗੁਰਮੀਤ ਸਿੰਘ ਅਤੇ ਗੁਰਵੇਲ ਸਿੰਘ ਪੱਧਰੀ ਕਲਾਂ ਦੀ ਅਗਵਾਈ ਹੇਠ ਹੋਈ

ਕੋਰੋਨਾ ਸਬੰਧੀ ਨਵੀਆਂ ਹਦਾਇਤਾਂ ਦੀ ਉਲੰਘਨਾ ਕਰਨ ਤੇ ਲਾਜ਼ਮੀ ਹੋਵੇਗੀ ਐਫ.ਆਈ.ਆਰ-ਡੀ.ਸੀ ਪੂਰੇ ਜ਼ਿਲ੍ਹੇ ਵਿੱਚ ਧਾਰਾ 144 ਲਗਾ ਕੇ ਪੰਜ ਵਿਅਕਤੀਆਂ ਤੋਂ ਵੱਧ ਇਕੱਠ ਤੇ ਰੋਕ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਦੀਆਂ ਸਾਂਝੀਆਂ ਟੀਮਾਂ ਅਨਲਾਕ-2 ਤਹਿਤ ਜਾਰੀ ਹਦਾਇਤਾਂ ਲਾਗੂ ਹੋਣਾ ਯਕੀਨੀ ਬਣਾਉਣਗੀਆਂ

फगवाड़ा में सिर्फ विकास की राजनीति,आपसी भाईचारे की कायमी के लिए करेंगे काम-धालीवाल - लोग सुचेत है तथा अब पर्ची व पर्चे की राजनीति खत्म करने का दौर आ गया -फगवाड़ा शहर में 1 करोड़ 75 लाख रुपए से सडक़ो का काम शुरु,धालीवाल ने किए उदघाटन