ਵਿਸਾਖੀ ਅਤੇ ਡਾ. ਅੰਬੇਡਕਰ ਜਯੰਤੀ ਨੂੰ ਸਮਰਪਿਤ ਅੱਖਾਂ ਦਾ ਫਰੀ ਆਪ੍ਰੇਸ਼ਨ ਕੈਂਪ 13 ਤੇ 14 ਨੂੰ * ਕੈਂਪ ਦਾ ਲਾਭ ਉਠਾਉਣ ਲੋੜਵੰਦ ਮਰੀਜ਼ - ਅਸ਼ੋਕ ਮਹਿਰਾ


ਫਗਵਾੜਾ 12 ਅਪ੍ਰੈਲ (ਧਰੁਵ ਕਲੂਚਾ) ਪੁਨਰਜੋਤ ਵੈਲਫੇਅਰ ਸੁਸਾਇਟੀ ਦੇ ਅੰਤਰ ਰਾਸ਼ਟਰੀ ਕੋਆਰਡੀਨੇਟਰ ਅਸ਼ੋਕ ਮਹਿਰਾ ਨੇ ਦੱਸਿਆ ਕਿ ਵਿਸਾਖੀ ਅਤੇ ਡਾ. ਅੰਬੇਡਕਰ ਜਯੰਤੀ ਨੂੰ ਸਮਰਪਿਤ ਅੱਖਾਂ ਦਾ ਫਰੀ ਆਪ੍ਰੇਸ਼ਨ ਕੈਂਪ 13 ਅਤੇ 14 ਅਪ੍ਰੈਲ ਨੂੰ ਲਗਾਇਆ ਜਾ ਰਿਹਾ ਹੈ। ਕੈਂਪ ਦੌਰਾਨ ਅੱਖਾਂ ਦੇ ਮਾਹਿਰ ਡਾ. ਰਮੇਸ਼ ਲੁਧਿਆਣਾ, ਡਾ. ਸਰਬਜੀਤ ਰਾਜਨ ਫਗਵਾੜਾ ਅਤੇ ਡਾ. ਜੀ.ਐਸ. ਵਿਰਦੀ ਫਗਵਾੜਾ ਆਪੋ ਆਪਣੇ ਹਸਪਤਾਲ ਵਿਚ ਯੋਗ ਮਰੀਜਾਂ ਦੀ ਰਜਿਸਟ੍ਰੇਸ਼ਨ ਕਰਕੇ ਚਿੱਟੇ ਮੋਤੀਏ ਦੇ ਆਪ੍ਰੇਸ਼ਨ ਦੀ ਪ੍ਰਕ੍ਰਿਆ ਨੂੰ ਪੂਰਾ ਕਰਨਗੇ। ਲੋੜਵੰਦ ਮਰੀਜ ਮੋਬਾਇਲ ਨੰਬਰ 9781-705-750, 9814-151-300 ਪਰ ਵੀ ਸੰਪਰਕ ਕਰ ਸਕਦੇ ਹਨ। ਉਹਨਾਂ ਕਿਹਾ ਕਿ ਜੋ ਵੀ ਮਰੀਜ ਕੈਂਪ ਦਾ ਲਾਭ ਉਠਾਉਣਾ ਚਾਹੁੰਦੇ ਹਨ ਉਹ ਆਪਣੀ ਕੋਰੋਨਾ ਜਾਂਚ ਦੀ ਰਿਪੋਰਟ ਨਾਲ ਲੈ ਕੇ ਆਉਣ। ਇਸ ਕੈਂਪ ਨੂੰ ਕੋਵਿਡ-19 ਸਬੰਧੀ ਨਿਯਮਾਂ ਅਧੀਨ ਨੇਪਰੇ ਚਾੜ੍ਹਿਆ ਜਾਵੇਗਾ। ਇਹ ਕੈਂਪ ਸਿਰਫ ਉਹਨਾਂ ਮਰੀਜਾਂ ਦੀ ਸਹੂਲਤ ਲਈ ਹੈ ਜਿਹਨਾਂ ਦੀ ਆਰਥਕ ਹਾਲਤ ਚੰਗੀ ਨਹੀਂ ਹੈ। ਚੁਣੇ ਗਏ ਮਰੀਜਾਂ ਦੀ ਚਿੱਟੇ ਮੋਤੀਏ ਦੇ ਆਪ੍ਰੇਸ਼ਨ ਦੀ ਪ੍ਰਕ੍ਰਿਆ ਨੂੰ 18 ਅਪ੍ਰੈਲ ਤੱਕ ਪੂਰਾ ਕੀਤਾ ਜਾਵੇਗਾ। ਉਹਨਾਂ ਦੱਸਿਆ ਕਿ ਪੁਨਰਜੋਤ ਸੁਸਾਇਟੀ ਵਲੋਂ ‘ਹਨ੍ਹੇਰੇ ਤੋਂ ਚਾਨਣ ਵੱਲ’ ਅਧੀਨ ਹੁਣ ਤੱਕ 30 ਹਜਾਰ ਅੱਖਾਂ ਦੇ ਮਰੀਜਾਂ ਦੇ ਚਿੱਟੇ ਮੋਤੀਏ ਦੇ ਆਪ੍ਰੇਸ਼ਨ ਦਾਨੀ ਸੱਜਣਾਂ ਦੇ ਸਹਿਯੋਗ ਨਾਲ ਬਿਲਕੁਲ ਫਰੀ ਕਰਵਾਏ ਜਾ ਚੁੱਕੇ ਹਨ।

Comments

Popular posts from this blog

ਅੱਜ ਅੰਗਹੀਣ ਅਤੇ ਬਲਾਈਂਡ ਯੂਨੀਅਨ ਪੰਜਾਬ ਦੀ ਹੰਗਾਮੀ ਮੀਟਿੰਗ ਗੁਰਮੀਤ ਸਿੰਘ ਅਤੇ ਗੁਰਵੇਲ ਸਿੰਘ ਪੱਧਰੀ ਕਲਾਂ ਦੀ ਅਗਵਾਈ ਹੇਠ ਹੋਈ

ਕੋਰੋਨਾ ਸਬੰਧੀ ਨਵੀਆਂ ਹਦਾਇਤਾਂ ਦੀ ਉਲੰਘਨਾ ਕਰਨ ਤੇ ਲਾਜ਼ਮੀ ਹੋਵੇਗੀ ਐਫ.ਆਈ.ਆਰ-ਡੀ.ਸੀ ਪੂਰੇ ਜ਼ਿਲ੍ਹੇ ਵਿੱਚ ਧਾਰਾ 144 ਲਗਾ ਕੇ ਪੰਜ ਵਿਅਕਤੀਆਂ ਤੋਂ ਵੱਧ ਇਕੱਠ ਤੇ ਰੋਕ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਦੀਆਂ ਸਾਂਝੀਆਂ ਟੀਮਾਂ ਅਨਲਾਕ-2 ਤਹਿਤ ਜਾਰੀ ਹਦਾਇਤਾਂ ਲਾਗੂ ਹੋਣਾ ਯਕੀਨੀ ਬਣਾਉਣਗੀਆਂ

फगवाड़ा में सिर्फ विकास की राजनीति,आपसी भाईचारे की कायमी के लिए करेंगे काम-धालीवाल - लोग सुचेत है तथा अब पर्ची व पर्चे की राजनीति खत्म करने का दौर आ गया -फगवाड़ा शहर में 1 करोड़ 75 लाख रुपए से सडक़ो का काम शुरु,धालीवाल ने किए उदघाटन