ਲਾਇਨਜ ਕਲੱਬ ਫਗਵਾੜਾ ਸਿਟੀ ਨੇ ਮਹੀਨਾਵਾਰ ਪ੍ਰੋਜੈਕਟ ਤਹਿਤ 15 ਲੋੜਵੰਦਾਂ ਨੂੰ ਵੰਡਿਆ ਰਾਸ਼ਨ * ਵਿਸਾਖੀ ਤੇ ਨਵਰਾਤਿ੍ਰਆਂ ਨੂੰ ਸਮਰਪਿਤ ਸੀ ਪ੍ਰੋਜੈਕਟ - ਗੁਰਦੀਪ ਕੰਗ


ਫਗਵਾੜਾ 16 ਅਪ੍ਰੈਲ (ਧਰੁਵ ਕਲੂਚਾ) ਲਾਇਨਜ ਕਲੱਬ ਫਗਵਾੜਾ ਸਿਟੀ ਵਲੋਂ ਕਲੱਬ ਦੇ ਚਾਰਟਰ ਪ੍ਰਧਾਨ ਗੁਰਦੀਪ ਸਿੰਘ ਕੰਗ ਜੋਨ ਚੇਅਰਮੈਨ ਦੀ ਅਗਵਾਈ ਹੇਠ ਮਹੀਨਾਵਾਰ ਰਾਸ਼ਨ ਵੰਡ ਪ੍ਰੋਜੈਕਟ ਤਹਿਤ ਕੋਵਿਡ-19 ਸਬੰਧੀ ਹਦਾਇਤਾਂ ਨੂੰ ਮੱਦੇਨਜਰ ਰਖਦਿਆਂ 15 ਲੋੜਵੰਦ ਪਰਿਵਾਰਾਂ ਨੂੰ ਡੋਰ-ਟੂ-ਡੋਰ ਰਾਸ਼ਨ ਦੀ ਵੰਡ ਕੀਤੀ ਗਈ। ਗੁਰਦੀਪ ਸਿੰਘ ਕੰਗ ਨੇ ਦੱਸਿਆ ਕਿ ਕੱਲਬ ਦਾ ਇਸ ਸਾਲ ਇਹ 30ਵਾਂ ਪ੍ਰੋਜੈਕਟ ਹੈ ਜੋ ਵਿਸਾਖੀ ਅਤੇ ਨਵਰਾਤ੍ਰਿਆਂ ਨੂੰ ਸਮਰਪਿਤ ਕੀਤਾ ਗਿਆ ਹੈ। ਉਹਨਾਂ ਕਲੱਬ ਵਲੋਂ ਕੀਤੇ ਜਾਂਦੇ ਸਮਾਜ ਸੇਵੀ ਕਾਰਜਾਂ ਬਾਰੇ ਵਿਸਥਾਰ ਨਾਲ ਚਾਨਣਾ ਪਾਇਆ ਅਤੇ ਦੱਸਿਆ ਕਿ ਰਾਸ਼ਨ ਵੰਡ ਪ੍ਰੋਜੈਕਟ ਕਲੱਬ ਦੇ ਸਥਾਈ ਪ੍ਰੋਜੈਕਟਾਂ ਵਿਚ ਸ਼ਾਮਲ ਹੈ। ਰਾਸ਼ਨ ਵੰਡਣ ਤੋਂ ਇਲਾਵਾ ਕੋਰੋਨਾ ਦੀ ਦੂਸਰੀ ਲਹਿਰ ਦੇ ਵੱਧਦੇ ਪ੍ਰਕੋਪ ਨੂੰ ਦੇਖਦੇ ਹੋਏ ਮਾਸਕ ਅਤੇ ਸੈਨੀਟਾਇਜਰ ਆਦਿ ਵੰਡਣ ਵਰਗੇ ਪ੍ਰੋਜੈਕਟ ਮੁੜ ਤੋਂ ਅਮਲ ਵਿਚ ਲਿਆਉਣ ਬਾਰੇ ਵੀ ਵਿਚਾਰ ਕੀਤਾ ਜਾ ਰਿਹਾ ਹੈ। ਪਿਛਲੇ ਦਿਨੀਂ 500 ਫੇਸ ਮਾਸਕ ਵੰਡ ਕੇ ਲੋਕਾਂ ਨੂੰ ਕੋਵਿਡ-19 ਤੋਂ ਬਚਾਅ ਪ੍ਰਤੀ ਜਾਗਰੁਕ ਕੀਤਾ ਜਾ ਚੁੱਕਾ ਹੈ। ਇਸ ਮੌਕੇ ਕਲੱਬ ਸਕੱਤਰ ਲਾਇਨ ਅਤੁਲ ਜੈਨ, ਕੈਸ਼ੀਅਰ ਸੁਨੀਲ ਢੀਂਗਰਾ, ਲਾਇਨ ਜਸਬੀਰ ਮਾਹੀ, ਲਾਇਨ ਰਮੇਸ਼ ਸ਼ਿੰਗਾਰੀ, ਲਾਇਨ ਜੁਗਲ ਬਵੇਜਾ, ਲਾਇਨ ਸੰਜੀਵ ਲਾਂਬਾ, ਲਾਇਨ ਸੰਜੇ ਤ੍ਰੇਹਨ, ਲਾਇਨ ਆਸ਼ੂ ਮਾਰਕੰਡਾ ਆਦਿ ਹਾਜਰ ਸਨ।

Comments

Popular posts from this blog

ਅੱਜ ਅੰਗਹੀਣ ਅਤੇ ਬਲਾਈਂਡ ਯੂਨੀਅਨ ਪੰਜਾਬ ਦੀ ਹੰਗਾਮੀ ਮੀਟਿੰਗ ਗੁਰਮੀਤ ਸਿੰਘ ਅਤੇ ਗੁਰਵੇਲ ਸਿੰਘ ਪੱਧਰੀ ਕਲਾਂ ਦੀ ਅਗਵਾਈ ਹੇਠ ਹੋਈ

ਕੋਰੋਨਾ ਸਬੰਧੀ ਨਵੀਆਂ ਹਦਾਇਤਾਂ ਦੀ ਉਲੰਘਨਾ ਕਰਨ ਤੇ ਲਾਜ਼ਮੀ ਹੋਵੇਗੀ ਐਫ.ਆਈ.ਆਰ-ਡੀ.ਸੀ ਪੂਰੇ ਜ਼ਿਲ੍ਹੇ ਵਿੱਚ ਧਾਰਾ 144 ਲਗਾ ਕੇ ਪੰਜ ਵਿਅਕਤੀਆਂ ਤੋਂ ਵੱਧ ਇਕੱਠ ਤੇ ਰੋਕ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਦੀਆਂ ਸਾਂਝੀਆਂ ਟੀਮਾਂ ਅਨਲਾਕ-2 ਤਹਿਤ ਜਾਰੀ ਹਦਾਇਤਾਂ ਲਾਗੂ ਹੋਣਾ ਯਕੀਨੀ ਬਣਾਉਣਗੀਆਂ

फगवाड़ा में सिर्फ विकास की राजनीति,आपसी भाईचारे की कायमी के लिए करेंगे काम-धालीवाल - लोग सुचेत है तथा अब पर्ची व पर्चे की राजनीति खत्म करने का दौर आ गया -फगवाड़ा शहर में 1 करोड़ 75 लाख रुपए से सडक़ो का काम शुरु,धालीवाल ने किए उदघाटन