ਲਾਇਨਜ ਕਲੱਬ ਫਗਵਾੜਾ ਸਿਟੀ ਨੇ ਫੇਸ ਮਾਸਕ ਵੰਡ ਕੇ ਕੋਵਿਡ-19 ਪ੍ਰਤੀ ਲੋਕਾਂ ਨੂੰ ਕੀਤਾ ਸਚੇਤ * ਕੋਰੋਨਾ ਦੀ ਦੂਸਰੀ ਲਹਿਰ ਨੂੰ ਗੰਭੀਰਤਾ ਨਾਲ ਲੈਣ ਦੀ ਲੋੜ - ਗੁਰਦੀਪ ਕੰਗ




ਫਗਵਾੜਾ 8 ਅਪ੍ਰੈਲ (ਧਰੁਵ ਕਲੂਚਾ) ਲਾਇਨਜ ਕਲੱਬ ਫਗਵਾੜਾ ਸਿਟੀ ਵਲੋਂ ਅੱਜ ਕਲੱਬ ਦੇ ਚਾਰਟਰ ਪ੍ਰਧਾਨ ਗੁਰਦੀਪ ਸਿੰਘ ਕੰਗ ਦੀ ਅਗਵਾਈ ਹੇਠ ਸਥਾਨਕ ਨਿਉ ਮੰਡੀ ਰੋਡ ਵਿਖੇ ਫੇਸ ਮਾਸਕ ਵੰਡ ਕੇ ਆਮ ਲੋਕਾਂ ਨੂੰ ਕੋਰੋਨਾ ਵਾਇਰਸ ਦੀ ਦੂਸਰੀ ਲਹਿਰ ਪ੍ਰਤੀ ਸਚੇਤ ਕੀਤਾ ਗਿਆ। ਇਸ ਮੌਕੇ ਲਾਇਨਜ ਕਲੱਬ 321-ਡੀ ਦੇ ਡਿਸਟ੍ਰਿਕਟ ਵਾਈਜ ਗਵਰਨਰ-1 ਲਾਇਨ ਜੀ.ਐਸ. ਸੇਠੀ ਅਤੇ ਦਵਿੰਦਰ ਪਾਲ ਅਰੋੜਾ ਵਾਈਸ ਡਿਸਟ੍ਰਿਕਟ ਗਵਰਨਰ-2 ਵਿਸ਼ੇਸ਼ ਤੌਰ ਤੇ ਪਹੁੰਚੇ। ਉਹਨਾਂ ਦੇ ਨਾਲ ਪਾਸਟ ਡਿਸਟ੍ਰਿਕਟ ਗਵਰਨਰ ਲਾਇਨ ਹਰੀਸ਼ ਬੰਗਾ, ਲਾਇਨ ਐਸ.ਪੀ. ਸੌਂਧੀ, ਲਾਇਨ ਮਹਾਵੀਰ ਸਿੰਘ, ਲਾਇਨ ਕੁਲਵਿੰਦਰ ਸਿੰਘ ਸਿੱਧੂ ਅਤੇ ਲਾਇਨ ਜਨਕ ਸਿੰਘ ਵੀ ਸਨ। ਡਿਸਟ੍ਰਿਕਟ ਗਵਰਨਰ-1 ਜੀ.ਐਸ. ਸੇਠੀ ਅਤੇ ਡਿਸਟ੍ਰਿਕਟ ਗਵਰਨਰ-2 ਲਾਇਨ ਦਵਿੰਦਰ ਪਾਲ ਅਰੋੜਾ ਨੇ ਫੇਸ ਮਾਸਕ ਵੰਡਣ ਦੀ ਮੁਹਿਮ ਦਾ ਸ਼ੁੱਭ ਆਰੰਭ ਕਰਵਾਇਆ ਅਤੇ ਗੁਰਦੀਪ ਸਿੰਘ ਕੰਗ ਦੀ ਅਗਵਾਈ ਹੇਠ ਕਲੱਬ ਵਲੋਂ ਕੀਤੇ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ। ਲਾਇਨ ਗੁਰਦੀਪ ਸਿੰਘ ਕੰਗ ਨੇ ਦੱਸਿਆ ਕਿ ਅੱਜ ਕਰੀਬ 500 ਫੇਸ ਮਾਸਕ ਵੰਡੇ ਗਏ ਹਨ। ਮਾਸਕ ਵੰਡਣ ਦਾ ਮਕਸਦ ਆਮ ਲੋਕਾਂ ਨੂੰ ਕੋਵਿਡ-19 ਦੀ ਦੂਸਰੀ ਲਹਿਰ ਪ੍ਰਤੀ ਜਾਗਰੁਕ ਕਰਨਾ ਹੈ ਕਿਉਂਕਿ ਪਿਛਲੇ ਕੁਝ ਦਿਨਾਂ ਦੌਰਾਨ ਫਗਵਾੜਾ ਸਬ-ਡਵੀਜਨ ਵਿਚ ਕੋਰੋਨਾ ਦੇ ਕੇਸਾਂ ਦੀ ਗਿਣਤੀ ਵਿਚ ਕਾਫੀ ਵਾਧਾ ਹੋਇਆ ਹੈ। ਉਹਨਾਂ ਜਿੱਥੇ 45 ਸਾਲ ਤੋਂ ਵੱਧ ਉਮਰ ਦੇ ਨਾਗਰਿਕਾਂ ਨੂੰ ਤੁਰੰਤ ਵੈਕਸਿਨ ਲਗਵਾਉਣ ਦੀ ਅਪੀਲ ਕੀਤੀ ਉੱਥੇ ਹੀ ਫੇਸ ਮਾਸਕ, ਸੈਨੀਟਾਈਜਰ ਦੀ ਵਰਤੋਂ ਕਰਨ, ਵਾਰ-ਵਾਰ ਹੱਥ ਧੋਣ ਅਤੇ ਸਰੀਰਿਕ ਦੂਰੀ ਬਣਾ ਕੇ ਰੱਖਣ ਲਈ ਵੀ ਕਿਹਾ। ਲਾਇਨ ਜੀ.ਐਸ. ਸੇਠੀ ਨੇ ਵੀ ਕਿਹਾ ਕਿ ਕੋਰੋਨਾ ਵਾਇਰਸ ਦੀ ਦੂਸਰੀ ਲਹਿਰ ਪਹਿਲਾਂ ਨਾਲੋਂ ਜਿਆਦਾ ਖਤਰਨਾਕ ਹੈ ਜਿਸ ਨੂੰ ਦੇਖਦੇ ਹੋਏ ਬਚਾਅ ਦੇ ਉਪਾਅ ਹੀ ਇੱਕੋ-ਇਕ ਹਥਿਆਰ ਹੈ। ਇਸ ਮੌਕੇ ਕਲੱਬ ਦੇ ਸਕੱਤਰ ਲਾਇਨ ਅਤੁਲ ਜੈਨ, ਕੈਸ਼ੀਅਰ ਸੁਨੀਲ ਢੀਂਗਰਾ, ਲਾਇਨ ਜੁਗਲ ਬਵੇਜਾ, ਲਾਇਨ ਸੰਜੇ ਤ੍ਰੇਹਨ ਆਦਿ ਹਾਜਰ ਸਨ।

Comments

Popular posts from this blog

ਅੱਜ ਅੰਗਹੀਣ ਅਤੇ ਬਲਾਈਂਡ ਯੂਨੀਅਨ ਪੰਜਾਬ ਦੀ ਹੰਗਾਮੀ ਮੀਟਿੰਗ ਗੁਰਮੀਤ ਸਿੰਘ ਅਤੇ ਗੁਰਵੇਲ ਸਿੰਘ ਪੱਧਰੀ ਕਲਾਂ ਦੀ ਅਗਵਾਈ ਹੇਠ ਹੋਈ

ਕੋਰੋਨਾ ਸਬੰਧੀ ਨਵੀਆਂ ਹਦਾਇਤਾਂ ਦੀ ਉਲੰਘਨਾ ਕਰਨ ਤੇ ਲਾਜ਼ਮੀ ਹੋਵੇਗੀ ਐਫ.ਆਈ.ਆਰ-ਡੀ.ਸੀ ਪੂਰੇ ਜ਼ਿਲ੍ਹੇ ਵਿੱਚ ਧਾਰਾ 144 ਲਗਾ ਕੇ ਪੰਜ ਵਿਅਕਤੀਆਂ ਤੋਂ ਵੱਧ ਇਕੱਠ ਤੇ ਰੋਕ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਦੀਆਂ ਸਾਂਝੀਆਂ ਟੀਮਾਂ ਅਨਲਾਕ-2 ਤਹਿਤ ਜਾਰੀ ਹਦਾਇਤਾਂ ਲਾਗੂ ਹੋਣਾ ਯਕੀਨੀ ਬਣਾਉਣਗੀਆਂ

फगवाड़ा में सिर्फ विकास की राजनीति,आपसी भाईचारे की कायमी के लिए करेंगे काम-धालीवाल - लोग सुचेत है तथा अब पर्ची व पर्चे की राजनीति खत्म करने का दौर आ गया -फगवाड़ा शहर में 1 करोड़ 75 लाख रुपए से सडक़ो का काम शुरु,धालीवाल ने किए उदघाटन