ਕਰੋਨਾ ਮਹਾਂਮਾਰੀ ਤੋਂ ਬਚਾਅ ਲਈ ਲੋਕ ਜਲਦ ਵੈਕਸੀਨ ਲਗਵਾਉਣ –ਧਾਲੀਵਾਲ ਸ਼ਹਿਰ ਦੇ ਵੱਖ ਵੱਖ ਵਾਰਡਾਂ ਵਿਚ ਵੈਕਸੀਨ ਲਗਾਉਣ ਦੇ ਕੈਂਪਾਂ ਦੀ ਸ਼ੁਰੂਆਤ




ਫਗਵਾੜਾ 8 ਅਪ੍ਰੈਲ (ਧਰੁਵ ਕਲੂਚਾ) : ਫਗਵਾੜਾ ਤੋਂ ਵਿਧਾਇਕ ਸ ਬਲਵਿੰਦਰ ਸਿੰਘ ਧਾਲੀਵਾਲ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਕਰੋਨਾ ਮਹਾਂਮਾਰੀ ਦੀ ਰੋਕਥਾਮ ਲਈ ਜਲਦ ਤੋਂ ਜਲਦ ਵੈਕਸੀਨ ਲਗਵਾਉਣ ਤਾਂ ਜੋ ਇਸਦੇ ਫੈਲਾਅ ਨੂੰ ਰੋਕਿਆ ਜਾ ਸਕੇ।
ਅੱਜ ਇੱਥੇ ਸ਼ਹਿਰ ਦੇ ਵੱਖ ਵੱਖ ਵਾਰਡਾਂ ਵਿਚ ਵੈਕਸੀਨੇਸ਼ਨ ਕੈਂਪਾਂ ਦੀ ਸ਼ੁਰੂਆਤ ਮੌਕੇ ਕਿਹਾ ਕਿ ਪੰਜਾਬ ਸਰਕਾਰ ਵਲੋਂ 45 ਸਾਲ ਤੋਂ ਉੱਪਰ ਦੇ ਵਿਅਕਤੀਆਂ ਨੂੰ ਕਰੋਨਾ ਦੀ ਵੈਕਸੀਨ ਬਿਲਕੁਲ ਮੁਫਤ ਲਗਾਈ ਜਾ ਰਹੀ ਹੈ ਅਤੇ ਹੁਣ ਲੋਕਾਂ ਦੀ ਸਹੂਲਤ ਲਈ ਸ਼ਹਿਰ ਦੇ ਵੱਖ ਵੱਖ ਵਾਰਡਾਂ ਵਿੱਚ ਕੈਂਪ ਲਗਾ ਕੇ ਟੀਕਾਕਰਨ ਕੀਤਾ ਜਾ ਰਿਹਾ ਹੈ।
ਉਨਾਂ ਦੱਸਿਆ ਕਿ ਉਹ ਖੁਦ ਅਤੇ ਉਨਾਂ ਦਾ ਪਰਿਵਾਰ ਵੀ ਵੈਕਸੀਨ ਲਗਵਾ ਚੁੱਕੇ ਹਨ ਅਤੇ ਇਸਦਾ ਸਰੀਰ ਉੱਪਰ ਕਿਸੇ ਤਰ੍ਹਾਂ ਦਾ ਕੋਈ ਮਾੜਾ ਪ੍ਰਭਾਵ ਨਹੀਂ ਪੈਂਦਾ ਜਿਸ ਕਰਕੇ ਲੋਕ ਤੁਰੰਤ ਵੈਕਸੀਨ ਲਗਵਾਉਣ।
ਇਸ ਮੌਕੇ ਸੰਜੀਵ ਬੁੱਗਾ ਪ੍ਰਧਾਨ ਸ਼ਹਿਰੀ ਕਾਂਗਰਸ,ਵਿਨੋਦ ਵਰਮਾਨੀ,ਡਾ.ਰਾਕੇਸ਼ ਅਗਰਵਾਲ,ਜਤਿੰਦਰ ਵਰਮਾਨੀ ਅਤੇ ਸੀਤਾ ਦੇਵੀ ਸਾਬਕਾ ਐਮ.ਸੀ,ਬੋਬੀ ਵੋਹਰਾ,ਸੁਦਰਸ਼ਨ ਬਿਹਲ,ਪ੍ਰੇਮ ਸਰੋਵਾ,ਇੰਸ.ਬਿਕਰਮ ਸਿੰਘ ਅਤੇ ਅਸ਼ੋਕ ਕੁਮਾਰ ਵੀ ਹਾਜ਼ਰ ਸਨ। 

Comments

Popular posts from this blog

ਅੱਜ ਅੰਗਹੀਣ ਅਤੇ ਬਲਾਈਂਡ ਯੂਨੀਅਨ ਪੰਜਾਬ ਦੀ ਹੰਗਾਮੀ ਮੀਟਿੰਗ ਗੁਰਮੀਤ ਸਿੰਘ ਅਤੇ ਗੁਰਵੇਲ ਸਿੰਘ ਪੱਧਰੀ ਕਲਾਂ ਦੀ ਅਗਵਾਈ ਹੇਠ ਹੋਈ

ਕੋਰੋਨਾ ਸਬੰਧੀ ਨਵੀਆਂ ਹਦਾਇਤਾਂ ਦੀ ਉਲੰਘਨਾ ਕਰਨ ਤੇ ਲਾਜ਼ਮੀ ਹੋਵੇਗੀ ਐਫ.ਆਈ.ਆਰ-ਡੀ.ਸੀ ਪੂਰੇ ਜ਼ਿਲ੍ਹੇ ਵਿੱਚ ਧਾਰਾ 144 ਲਗਾ ਕੇ ਪੰਜ ਵਿਅਕਤੀਆਂ ਤੋਂ ਵੱਧ ਇਕੱਠ ਤੇ ਰੋਕ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਦੀਆਂ ਸਾਂਝੀਆਂ ਟੀਮਾਂ ਅਨਲਾਕ-2 ਤਹਿਤ ਜਾਰੀ ਹਦਾਇਤਾਂ ਲਾਗੂ ਹੋਣਾ ਯਕੀਨੀ ਬਣਾਉਣਗੀਆਂ

फगवाड़ा में सिर्फ विकास की राजनीति,आपसी भाईचारे की कायमी के लिए करेंगे काम-धालीवाल - लोग सुचेत है तथा अब पर्ची व पर्चे की राजनीति खत्म करने का दौर आ गया -फगवाड़ा शहर में 1 करोड़ 75 लाख रुपए से सडक़ो का काम शुरु,धालीवाल ने किए उदघाटन