ਵਿਧਾਇਕ ਧਾਲੀਵਾਲ ਵਲੋਂ ‘ਕਰੋਨਾ ਮੁਕਤ ਪਿੰਡ’ ਮੁਹਿੰਮ ਦਾ ਜਾਇਜ਼ਾ ਅਧਿਕਾਰੀਆਂ ਤੇ ਸਰਪੰਚਾਂ ਨਾਲ ਮੀਟਿੰਗ


ਫਗਵਾੜਾ 20 ਮਈ (ਧਰੁਵ ਕਲੂਚਾ) : ਫਗਵਾੜਾ ਤੋਂ ਵਿਧਾਇਕ ਸ. ਬਲਵਿੰਦਰ ਸਿੰਘ ਧਾਲੀਵਾਲ ਵਲੋਂ ਅੱਜ ‘ਕਰੋਨਾ ਮੁਕਤ ਪਿੰਡ’ ਮੁਹਿੰਮ ਤਹਿਤ ਅਧਿਕਾਰੀਆਂ ਤੇ ਸਰਪੰਚਾਂ ਨਾਲ ਮੀਟਿੰਗ ਕਰਕੇ ਪਿੰਡਾਂ ਅੰਦਰ ਟੈਸਟਿੰਗ ਤੇਜ ਕਰਨ ਤੇ ਕਰੋਨਾ ਨਿਯਮਾਂ ਨੂੰ ਇੰਨ-ਬਿੰਨ ਲਾਗੂ ਕਰਨ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ।   
ਉਨ੍ਹਾਂ ਹਲਕਾ ਫਗਵਾੜਾ ਦੇ ਅਧੀਨ ਆਉਂਦੇ ਵੱਖ- ਵੱਖ ਪਿੰਡਾਂ ਦੇ ਸਰਪੰਚ , ਪੰਚ ਅਤੇ ਹੋਰ ਮੋਹਤਬਰ ਵਿਅਕਤੀਆਂ ਨਾਲ ਵੱਖ- ਵੱਖ ਗਰੁੱਪਾਂ ਵਿਚ ਐਸ.ਪੀ ਫਗਵਾੜਾ, ਐਸ.ਡੀ.ਐਮ, ਐਸ.ਐਮ.ਓ ਪਾਂਸਟਾ ਅਤੇ ਬੀ.ਡੀ.ਪੀ.ਓ ਫਗਵਾੜਾ ਦੀ ਹਾਜਰੀ ਵਿਚ ਮੀਟਿੰਗ ਕੀਤੀ। 
ਉਨ੍ਹਾਂ  ਕਿਹਾ ਕਿ ਹਲਕਾ ਫਗਵਾੜਾ ਦੇ ਅਧੀਨ ਆਉਂਦੇ ਹਰ ਇਕ ਵਿਅਕਤੀ ਨੂੰ ਇਸ ਬੀਮਾਰੀ ਪ੍ਰਤੀ ਸੁਚੇਤ ਕੀਤਾ ਜਾਵੇ ਜਿਵੇਂ ਮਾਸਕ ਦੀ ਵਰਤੋਂ ਕਰਨੀ, ਵਾਰ-ਵਾਰ  ਹੱਥ ਧੋਣੇ, ਬੁਖਾਰ ਜਾਂ ਕੋਈ ਹੋਰ ਲੱਛਣ ਹੋਣ ’ਤੇ ਤੁਰੰਤ ਸਿਹਤ ਵਿਭਾਗ ਨਾਲ ਸੰਪਰਕ ਕਰਕੇ ਟੈਸਟ ਕਰਵਾਇਆ ਜਾਵੇ ਅਤੇ ਸਹੀ ਇਲਾਜ ਕਰਵਾਇਆ ਜਾਵੇ।
ਉਨ੍ਹਾਂ  ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਦੇ ਪਿੰਡਾਂ ਨੂੰ ਕੋਵਿਡ ਮੁਕਤ ਰੱਖਣ ਲਈ ਪੂਰੀ ਤਨਦੇਹੀ ਨਾਲ ਲੋਕਾਂ ਦੀ ਸੇਵਾ ਕੀਤੀ ਜਾਵੇਗੀ। 
ਇਸ ਮੌਕੇ ਐਸ.ਡੀ.ਐਮ. ਸ਼ਾਇਰੀ ਮਲਹੋਤਰਾ, ਐਸ.ਪੀ. ਸਰਬਜੀਤ ਸਿੰਘ ਬਾਹੀਆ, ਬੀ.ਡੀ.ਪੀ.ਓ. ਸੁਖਦੇਵ ਸਿੰਘ, ਐਸ.ਐਮ.ਓ. ਪਾਂਸ਼ਟਾ, ਚੇਅਰਮੈਨ ਬਲਾਕ ਸੰਮਤੀ ਗੁਰਦਿਆਲ ਸਿੰਘ ਭੁੱਲਾਰਾਈ, ਨਿਸ਼ਾ ਰਾਣੀ ਮੈਂਬਰ ਜਿਲ੍ਹਾ ਪ੍ਰੀਸ਼ਦ, ਜਗਜੀਵਨ ਲਾਲ ਵਾਇਸ ਚੇਅਰਮੈਨ ਮਾਰਕੀਟ ਕਮੇਟੀ ਹਾਜ਼ਰ ਸਨ।

Comments

Popular posts from this blog

ਅੱਜ ਅੰਗਹੀਣ ਅਤੇ ਬਲਾਈਂਡ ਯੂਨੀਅਨ ਪੰਜਾਬ ਦੀ ਹੰਗਾਮੀ ਮੀਟਿੰਗ ਗੁਰਮੀਤ ਸਿੰਘ ਅਤੇ ਗੁਰਵੇਲ ਸਿੰਘ ਪੱਧਰੀ ਕਲਾਂ ਦੀ ਅਗਵਾਈ ਹੇਠ ਹੋਈ

ਕੋਰੋਨਾ ਸਬੰਧੀ ਨਵੀਆਂ ਹਦਾਇਤਾਂ ਦੀ ਉਲੰਘਨਾ ਕਰਨ ਤੇ ਲਾਜ਼ਮੀ ਹੋਵੇਗੀ ਐਫ.ਆਈ.ਆਰ-ਡੀ.ਸੀ ਪੂਰੇ ਜ਼ਿਲ੍ਹੇ ਵਿੱਚ ਧਾਰਾ 144 ਲਗਾ ਕੇ ਪੰਜ ਵਿਅਕਤੀਆਂ ਤੋਂ ਵੱਧ ਇਕੱਠ ਤੇ ਰੋਕ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਦੀਆਂ ਸਾਂਝੀਆਂ ਟੀਮਾਂ ਅਨਲਾਕ-2 ਤਹਿਤ ਜਾਰੀ ਹਦਾਇਤਾਂ ਲਾਗੂ ਹੋਣਾ ਯਕੀਨੀ ਬਣਾਉਣਗੀਆਂ

फगवाड़ा में सिर्फ विकास की राजनीति,आपसी भाईचारे की कायमी के लिए करेंगे काम-धालीवाल - लोग सुचेत है तथा अब पर्ची व पर्चे की राजनीति खत्म करने का दौर आ गया -फगवाड़ा शहर में 1 करोड़ 75 लाख रुपए से सडक़ो का काम शुरु,धालीवाल ने किए उदघाटन