ਗੁਰਦੀਪ ਸਿੰਘ ਕੰਗ ਦੇ ਗ੍ਰਹਿ ਵਿਖੇ ਪੁੱਜੇ ਹਲਕਾ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ * ਕੋਰੋਨਾ ਨਾਲ ਜੰਗ ਵਿਚ ਮੰਗਿਆ ਸਮਾਜਿਕ ਜੱਥੇਬੰਦੀਆਂ ਦਾ ਸਹਿਯੋਗ


ਫਗਵਾੜਾ 12 ਮਈ (ਧਰੁਵ ਕਲੂਚਾ) ਹਲਕਾ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਨੇ ਸ਼ਹਿਰ ਦੀਆਂ ਸਮੂਹ ਸਰਗਰਮ ਸਮਾਜਿਕ ਜੱਥੇਬੰਦੀਆਂ ਨੂੰ ਕੋਵਿਡ-19 ਕੋਰੋਨਾ ਮਹਾਮਾਰੀ ਦੀ ਦੂਸਰੀ ਲਹਿਰ ਨਾਲ ਜੰਗ ਵਿਚ ਪੰਜਾਬ ਦੀ ਕੈਪਟਨ ਅਮਰਿੰਦਰ ਸਿੰਘ ਸਰਕਾਰ ਦਾ ਸਹਿਯੋਗ ਕਰਨ ਦੀ ਅਪੀਲ ਕੀਤੀ ਹੈ। ਵਿਧਾਇਕ ਧਾਲੀਵਾਲ ਨੇ ਸ਼ਹਿਰ ਦੇ ਪ੍ਰਸਿੱਧ ਸਮਾਜ ਸੇਵਕ ਗੁਰਦੀਪ ਸਿੰਘ ਕੰਗ ਜੋ ਕਿ ਆਲ ਇੰਡੀਆ ਐਂਟੀ ਕੁਰੱਪਸ਼ਨ ਫੋਰਮ ਫਗਵਾੜਾ ਸ਼ਾਖਾ ਪ੍ਰਧਾਨ ਅਤੇ ਲਾਇਨਜ ਕਲੱਬ ਫਗਵਾੜਾ ਸਿਟੀ ਦੇ ਚਾਰਟਰ ਪ੍ਰਧਾਨ ਹਨ, ਉਹਨਾਂ ਦੇ ਗ੍ਰਹਿ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਕੋਰੋਨਾ ਵਾਇਰਸ ਨਾਲ ਪੀੜ੍ਹਤ ਮਰੀਜਾਂ ਦੇ ਇਲਾਜ ਲਈ ਜਿੱਥੇ ਸਰਕਾਰੀ ਸਿਹਤ ਕੇਂਦਰਾਂ ‘ਚ ਉੱਚ ਪੱਧਰੇ ਪ੍ਰਬੰਧ ਕੀਤੇ ਗਏ ਹਨ ਉੱਥੇ ਹੀ ਘਰਾਂ ਵਿਚ ਕੁਆਰਨਟਾਈਨ ਹੋਏ ਮਰੀਜਾਂ ਨੂੰ ‘ਫਤਿਹ ਕਿੱਟਾਂ’ ਪਹੁੰਚਾਈਆਂ ਜਾ ਰਹੀਆਂ ਹਨ। ਇਹਨਾਂ ਕਿੱਟਾਂ ‘ਚ ਆਕਸੀਜਨ ਦਾ ਲੈਵਲ ਚੈਕ ਕਰਨ ਲਈ ਆਕਸੀ-ਮੀਟਰ, ਬੁਖਾਰ ਚੈਕ ਕਰਨ ਲਈ ਡਿਜੀਟਲ ਥਰਮਾ ਮੀਟਰ ਤੋਂ ਇਲਾਵਾ ਫੇਸ ਮਾਸਕ, ਸੈਨੀਟਾਈਜਰ ਸਮੇਤ ਲੋੜੀਂਦੀਆਂ ਦਵਾਈਆਂ ਹਨ। ਜੋ ਮਰੀਜ ਘਰਾਂ ਵਿਚ ਕੁਆਰਨਟਾਈਨ ਹਨ ਉਹਨਾਂ ਵਲੋਂ ਕੈਪਟਨ ਸਰਕਾਰ ਵਲੋਂ ਜਾਰੀ ਹੈਲਪ ਲਾਈਨ ਨੰਬਰਾਂ ਉਪਰ ਸੰਪਰਕ ਕਰਕੇ ਫਤਿਹ ਕਿੱਟ ਲਈ ਅਰਜ ਕੀਤੀ ਜਾ ਸਕਦੀ ਹੈ ਜੋ ਡੋਰ-ਟੂ-ਡੋਰ ਪਾਰਟੀ ਵਲੰਟੀਅਰਾਂ ਅਤੇ ਸਮਾਜ ਸੇਵੀ ਜੱਥੇਬੰਦੀਆਂ ਦੇ ਸਹਿਯੋਗ ਨਾਲ ਪਹੁੰਚਾਈ ਜਾ ਰਹੀ ਹੈ। ਇਸ ਤੋਂ ਇਲਾਵਾ ਕੋਰੋਨਾ ਪ੍ਰਭਾਵਿਤ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਦੀ ਵਿਵਸਥਾ ਵੀ ਕੀਤੀ ਜਾ ਰਹੀ ਹੈ। ਗੁਰਦੀਪ ਸਿੰਘ ਕੰਗ ਨੇ ਭਰੋਸਾ ਦਿੱਤਾ ਕਿ ਆਲ ਇੰਡੀਆ ਐਂਟੀ ਕੁਰੱਪਸ਼ਨ ਫੋਰਮ ਅਤੇ ਲਾਇਨਜ ਕਲੱਬ ਫਗਵਾੜਾ ਸਿਟੀ ਵਲੋਂ ਕੋਰੋਨਾ ਦੀ ਇਸ ਜੰਗ ਵਿਚ ਕੈਪਟਨ ਅਮਰਿੰਦਰ ਸਿੰਘ ਸਰਕਾਰ ਦਾ ਪੂਰਾ ਸਹਿਯੋਗ ਕੀਤਾ ਜਾਵੇਗਾ। ਵਿਧਾਇਕ ਧਾਲੀਵਾਲ ਅਤੇ ਗੁਰਦੀਪ ਸਿੰਘ ਕੰਗ ਨੇ ਇਸ ਮੌਕੇ ਸਮੂਹ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਸਰਕਾਰੀ ਹਦਾਇਤਾਂ ਦੀ ਸਖਤੀ ਨਾਲ ਪਾਲਣਾ ਕਰਦੇ ਹੋਏ ਬਿਨਾ ਖਾਸ ਜਰੂਰੀ ਕੰਮ ਦੇ ਘਰੋਂ ਬਾਹਰ ਨਾ ਆਉਣ ਅਤੇ ਫੇਸ ਮਾਸਕ ਤੇ ਸਰੀਰਿਕ ਦੂਰੀ ਆਦਿ ਨਿਯਮਾਂ ਦੀ ਪਾਲਣਾ ਕਰਨ।

Comments

Popular posts from this blog

ਅੱਜ ਅੰਗਹੀਣ ਅਤੇ ਬਲਾਈਂਡ ਯੂਨੀਅਨ ਪੰਜਾਬ ਦੀ ਹੰਗਾਮੀ ਮੀਟਿੰਗ ਗੁਰਮੀਤ ਸਿੰਘ ਅਤੇ ਗੁਰਵੇਲ ਸਿੰਘ ਪੱਧਰੀ ਕਲਾਂ ਦੀ ਅਗਵਾਈ ਹੇਠ ਹੋਈ

ਕੋਰੋਨਾ ਸਬੰਧੀ ਨਵੀਆਂ ਹਦਾਇਤਾਂ ਦੀ ਉਲੰਘਨਾ ਕਰਨ ਤੇ ਲਾਜ਼ਮੀ ਹੋਵੇਗੀ ਐਫ.ਆਈ.ਆਰ-ਡੀ.ਸੀ ਪੂਰੇ ਜ਼ਿਲ੍ਹੇ ਵਿੱਚ ਧਾਰਾ 144 ਲਗਾ ਕੇ ਪੰਜ ਵਿਅਕਤੀਆਂ ਤੋਂ ਵੱਧ ਇਕੱਠ ਤੇ ਰੋਕ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਦੀਆਂ ਸਾਂਝੀਆਂ ਟੀਮਾਂ ਅਨਲਾਕ-2 ਤਹਿਤ ਜਾਰੀ ਹਦਾਇਤਾਂ ਲਾਗੂ ਹੋਣਾ ਯਕੀਨੀ ਬਣਾਉਣਗੀਆਂ

फगवाड़ा में सिर्फ विकास की राजनीति,आपसी भाईचारे की कायमी के लिए करेंगे काम-धालीवाल - लोग सुचेत है तथा अब पर्ची व पर्चे की राजनीति खत्म करने का दौर आ गया -फगवाड़ा शहर में 1 करोड़ 75 लाख रुपए से सडक़ो का काम शुरु,धालीवाल ने किए उदघाटन