ਫਗਵਾੜਾ ਦੇ ਭਗਤਪੁਰਾ ਇਲਾਕੇ ਨੂੰ ਕੰਟੋਨਮੈਂਟ ਜੋਨ ਐਲਾਨਿਆ

ਫਗਵਾੜਾ, 10 ਮਈ (ਧਰੁਵ ਕਲੂਚਾ) : ਡਿਪਟੀ ਕਮਿਸ਼ਨਰ ਸ੍ਰੀਮਤੀ ਦੀਪਤੀ ਉੱਪਲ ਵਲੋਂ ਫਗਵਾੜਾ ਨਗਰ ਨਿਗਮ ਅਧੀਨ ਆਉਂਦੇ ਖੇਤਰ ਭਗਤਪੁਰਾ ਨੂੰ 36 ਕੋਵਿਡ ਪਾਜੀਟਿਵ ਕੇਸ ਆਉਣ ਉਪਰੰਤ ਕੰਟੋਨਮੈਂਟ ਜ਼ੋਨ ਐਲਾਨਿਆ ਗਿਆ ਹੈ। 
ਡਿਪਟੀ ਕਮਿਸ਼ਨਰ ਵਲੋਂ ਜਾਰੀ ਹੁਕਮਾਂ ਅਨੁਸਾਰ ਸਿਹਤ ਵਿਭਾਗ ਦੇ ਨਿਰਦੇਸ਼ਾਂ ਦੇ ਮੱਦੇਨਜ਼ਰ ਕੋਵਿਡ ਦੀ ਰੋਕਥਾਮ ਲਈ ਭਗਤਪੁਰਾ ਖੇਤਰ ਜੋ ਕਿ ਸਬ ਡਿਵੀਜ਼ਨ ਹਸਪਤਾਲ ਦੇ ਤਹਿਤ ਆਉਂਦਾ ਹੈ , ਨੂੰ ਕੰਟੋਨਮੈਂਟ ਜ਼ੋਨ ਵਜੋਂ ਨੋਟੀਫਾਈ ਕੀਤਾ ਗਿਆ ਹੈ। 
ਇਸ ਸਬੰਧੀ ਨਿਰਧਾਰਿਤ ਪ੍ਰੋਟੋਕਾਲ ਦੀ ਪਾਲਣਾ ਲਈ ਐਸ.ਡੀ.ਐਮ. ਫਗਵਾੜਾ ਨੂੰ ਸੁਪਰਵਾਈਜ਼ਰ ਅਧਿਕਾਰੀ ਨਾਮਜਦ ਕੀਤਾ ਗਿਆ ਹੈ। ਪੁਲਿਸ ਵਲੋਂ ਸਮਾਜਿਕ ਦੂਰੀ ਜਿਹੇ ਨੇਮਾਂ ਦੀ ਪਾਲਣਾ ਨੂੰ ਯਕੀਨੀ ਬਣਾਇਆ ਜਾਵੇਗਾ ਜਦਕਿ ਸਿਹਤ ਵਿਭਾਗ ਵਲੋਂ ਖੇਤਰ ਵਿਚ ਟੈਸਟਿੰਗ ਤੇ ਹੋਰ ਲੋੜੀਂਦੀਆਂ ਸਿਹਤ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ। 
ਜਿਲ੍ਹਾ ਮੰਡੀ ਅਫਸਰ ਇਸ ਕੰਟੋਨਮੈਂਟ ਜ਼ੋਨ ਅੰਦਰ ਸਬਜ਼ੀਆਂ ਤੇ ਫਰੂਟਾਂ ਦੀ ਨਿਰਵਿਘਨ ਸਪਲਾਈ ਯਕੀਨੀ ਬਣਾਉਣਗੇ ਜਦਕਿ ਨਗਰ ਨਿਗਮ ਵਲੋਂਂ ਪੀਣ ਵਾਲੇ ਪਾਣੀ, ਸੀਵਰੇਜ਼ ਆਦਿ ਦੀ ਸਹੂਲਤ, ਖੁਰਾਕ ਤੇ ਸਿਵਲ ਸਪਲਾਈ ਵਿਭਾਗ ਵਲੋਂ ਖਾਣ-ਪੀਣ ਦੀਆਂ ਵਸਤਾਂ ਦੀ ਸਪਲਾਈ, ਬਿਜਲੀ ਬੋਰਡ ਵਲੋਂ ਨਿਰਵਿਘਨ ਬਿਜਲੀ ਸਪਲਾਈ, ਪੰਜਾਬ ਪ੍ਰਦੂਸ਼ਣ ਕੰੰਟਰੋਲ ਬੋਰਡ ਵਲੋਂ ਬਾਇਓ ਮੈਡੀਕਲ ਵੇਸਟ ਦੇ ਪ੍ਰਬੰਧਨ ਤੇ ਪਸ਼ੂ ਪਾਲਣ ਵਿਭਾਗ ਵਲੋਂ ਪਸ਼ੂਆਂ ਦੇ ਪੱਠੇ, ਚਾਰੇ ਆਦਿ ਅਤੇ ਪਸ਼ੂਆਂ ਦੀ ਸਿਹਤ ਸੰਭਾਲ ਲਈ ਵੈਟਰਨਰੀ ਡਾਕਟਰ ਦੀ ਤਾਇਨਾਤੀ ਕੀਤੀ ਜਾਵੇਗੀ।   

Comments

Popular posts from this blog

ਅੱਜ ਅੰਗਹੀਣ ਅਤੇ ਬਲਾਈਂਡ ਯੂਨੀਅਨ ਪੰਜਾਬ ਦੀ ਹੰਗਾਮੀ ਮੀਟਿੰਗ ਗੁਰਮੀਤ ਸਿੰਘ ਅਤੇ ਗੁਰਵੇਲ ਸਿੰਘ ਪੱਧਰੀ ਕਲਾਂ ਦੀ ਅਗਵਾਈ ਹੇਠ ਹੋਈ

ਕੋਰੋਨਾ ਸਬੰਧੀ ਨਵੀਆਂ ਹਦਾਇਤਾਂ ਦੀ ਉਲੰਘਨਾ ਕਰਨ ਤੇ ਲਾਜ਼ਮੀ ਹੋਵੇਗੀ ਐਫ.ਆਈ.ਆਰ-ਡੀ.ਸੀ ਪੂਰੇ ਜ਼ਿਲ੍ਹੇ ਵਿੱਚ ਧਾਰਾ 144 ਲਗਾ ਕੇ ਪੰਜ ਵਿਅਕਤੀਆਂ ਤੋਂ ਵੱਧ ਇਕੱਠ ਤੇ ਰੋਕ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਦੀਆਂ ਸਾਂਝੀਆਂ ਟੀਮਾਂ ਅਨਲਾਕ-2 ਤਹਿਤ ਜਾਰੀ ਹਦਾਇਤਾਂ ਲਾਗੂ ਹੋਣਾ ਯਕੀਨੀ ਬਣਾਉਣਗੀਆਂ

फगवाड़ा में सिर्फ विकास की राजनीति,आपसी भाईचारे की कायमी के लिए करेंगे काम-धालीवाल - लोग सुचेत है तथा अब पर्ची व पर्चे की राजनीति खत्म करने का दौर आ गया -फगवाड़ा शहर में 1 करोड़ 75 लाख रुपए से सडक़ो का काम शुरु,धालीवाल ने किए उदघाटन