ਵਿਸ਼ਵ ਹਿੰਦੂ ਸੰਘ ਦਾ ਸਥਾਪਨਾ ਦਿਵਸ ਸ਼ਨੀਵਾਰ 12 ਜੂਨ ਨੂੰ ਮਨਾਇਆ ਜਾ ਰਿਹਾ


ਫਗਵਾੜਾ : (ਧਰੁਵ ਕਲੂਚਾ) ਵਿਸ਼ਵ ਹਿੰਦੂ ਸੰਘ ਦਾ ਸਥਾਪਨਾ ਦਿਵਸ ਸ਼ਨੀਵਾਰ 12 ਜੂਨ ਨੂੰ ਮਨਾਇਆ ਜਾ ਰਿਹਾ ਹੈ। ਇਸ ਮੌਕੇ ਜ਼ਿਲ੍ਹਾ ਕਪੂਰਥਲਾ ਵੱਲੋਂ 12 ਜੂਨ ਦਿਨ ਸ਼ਨੀਵਾਰ ਨੂੰ ਸਵੇਰੇ 10 ਵਜੇ ਸ਼੍ਰੀ ਕਾਲੀਨਾਥ ਮਹਾਦੇਵ ਕਾਲੇਸ਼ਵਰ ਸੋਮਨਾਥ ਮੰਦਿਰ, ਸ਼ਾਮ ਐਨਕਲੇਵ ਕਲੋਨੀ, ਚੱਕ ਹਕੀਮ, ਸ੍ਰੀ ਗੁਰੂ ਰਵਿਦਾਸ ਮੰਦਰ ਨੇੜੇ, ਜੀ.ਟੀ. ਰੋਡ ਫਗਵਾੜਾ ਵਿਖੇ ਇੱਕ ਪ੍ਰੋਗਰਾਮ ਕਰਵਾਇਆ ਜਾ ਰਿਹਾ ਹੈ। ਪ੍ਰੋਗਰਾਮ ਦੀ ਪ੍ਰਧਾਨਗੀ ਜ਼ਿਲ੍ਹਾ ਕਪੂਰਥਲਾ ਦੇ ਮੁਖੀ ਰਮਨ ਨਹਿਰਾ ਅਤੇ ਦੇਹਤੀ ਪ੍ਰਧਾਨ ਜਤਿੰਦਰ ਕੌਸ਼ਲ (ਬੱਬੀ) ਕਰਨਗੇ ਅਤੇ ਰਾਸ਼ਟਰੀ ਪ੍ਰਧਾਨ ਅਜੈ ਮਹਿਤਾ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਣਗੇ। ਪ੍ਰੋਗਰਾਮ ਦੌਰਾਨ ਪੂਜਾ ਪਾਠ ਉਪਰੰਤ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਵੰਡਿਆ ਜਾਵੇਗਾ। ਇਹ ਜਾਣਕਾਰੀ ਦਿੰਦਿਆਂ ਵਿਸ਼ਵ ਹਿੰਦੂ ਸੰਘ ਦੇ ਜ਼ਿਲ੍ਹਾ ਕਪੂਰਥਲਾ ਦੇ ਮੁਖੀ ਰਮਨ ਨਹਿਰਾ ਅਤੇ ਦਿਹਾਤੀ ਮੁਖੀ ਜਤਿੰਦਰ ਕੌਸ਼ਲ (ਬੱਬੀ) ਨੇ ਕਿਹਾ ਕਿ ਵਿਸ਼ਵ ਹਿੰਦੂ ਸੰਘ ਹਮੇਸ਼ਾ ਹਿੰਦੂਆਂ ਦੀ ਸਹਾਇਤਾ ਲਈ ਤਿਆਰ ਰਹਿੰਦਾ ਹੈ ਅਤੇ ਸਮੇਂ ਸਮੇਂ ਤੇ ਲੋੜਵੰਦ ਲੋਕਾਂ ਦੀ ਸੇਵਾ ਲਈ ਵੀ ਤੱਤਪਰ ਰਹਿੰਦਾ ਹੈ।

Comments

Popular posts from this blog

ਅੱਜ ਅੰਗਹੀਣ ਅਤੇ ਬਲਾਈਂਡ ਯੂਨੀਅਨ ਪੰਜਾਬ ਦੀ ਹੰਗਾਮੀ ਮੀਟਿੰਗ ਗੁਰਮੀਤ ਸਿੰਘ ਅਤੇ ਗੁਰਵੇਲ ਸਿੰਘ ਪੱਧਰੀ ਕਲਾਂ ਦੀ ਅਗਵਾਈ ਹੇਠ ਹੋਈ

ਕੋਰੋਨਾ ਸਬੰਧੀ ਨਵੀਆਂ ਹਦਾਇਤਾਂ ਦੀ ਉਲੰਘਨਾ ਕਰਨ ਤੇ ਲਾਜ਼ਮੀ ਹੋਵੇਗੀ ਐਫ.ਆਈ.ਆਰ-ਡੀ.ਸੀ ਪੂਰੇ ਜ਼ਿਲ੍ਹੇ ਵਿੱਚ ਧਾਰਾ 144 ਲਗਾ ਕੇ ਪੰਜ ਵਿਅਕਤੀਆਂ ਤੋਂ ਵੱਧ ਇਕੱਠ ਤੇ ਰੋਕ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਦੀਆਂ ਸਾਂਝੀਆਂ ਟੀਮਾਂ ਅਨਲਾਕ-2 ਤਹਿਤ ਜਾਰੀ ਹਦਾਇਤਾਂ ਲਾਗੂ ਹੋਣਾ ਯਕੀਨੀ ਬਣਾਉਣਗੀਆਂ

फगवाड़ा में सिर्फ विकास की राजनीति,आपसी भाईचारे की कायमी के लिए करेंगे काम-धालीवाल - लोग सुचेत है तथा अब पर्ची व पर्चे की राजनीति खत्म करने का दौर आ गया -फगवाड़ा शहर में 1 करोड़ 75 लाख रुपए से सडक़ो का काम शुरु,धालीवाल ने किए उदघाटन