ਸ਼ਹਿਰ ਦੇ ਵਾਰਡ ਨੰਬਰ 7 ‘ਚ ਕੋਵਿਡ ਟੀਕਾਕਰਣ ਕੈਂਪ ਦੋਬਾਰਾ ਸ਼ੁਰੂ ਹੋਣ ਨਾਲ ਲੋਕਾਂ ਨੂੰ ਮਿਲੀ ਰਾਹਤ * 45+ ਦੇ 70 ਔਰਤਾਂ/ਮਰਦਾਂ ਨੇ ਲਈ ਵੈਕਸੀਨ ਦੀ ਡੋਜ - ਮੁਕੇਸ਼ ਭਾਟੀਆ


ਫਗਵਾੜਾ 5 ਜੂਨ (ਧਰੁਵ ਕਲੂਚਾ) ਸ਼ਹਿਰ ਦੇ ਵਾਰਡ ਨੰਬਰ 7 ਅਧੀਨ ਡਾ. ਅੰਬੇਡਕਰ ਪਾਰਕ/ਭਵਨ ਪਲਾਹੀ ਗੇਟ ਵਿਖੇ ਕੁਝ ਦਿਨਾਂ ਦੇ ਅੰਤਰਾਲ ਤੋਂ ਬਾਅਦ ਅੱਜ ਦੋਬਾਰਾ ਫਰੀ ਕੋਰੋਨਾ ਵੈਕਸੀਨ ਟੀਕਾਕਰਣ ਕੈਂਪ ਸੀਨੀਅਰ ਕਾਂਗਰਸੀ ਆਗੂ ਮੁਕੇਸ਼ ਭਾਟੀਆ ਅਤੇ ਸਮਾਜ ਸੇਵਿਕਾ ਪਿੰਕੀ ਭਾਟੀਆ ਦੇ ਉਪਰਾਲੇ ਸਦਕਾ ਲਗਾਇਆ ਗਿਆ। ਮੁਕੇਸ਼ ਭਾਟੀਆ ਨੇ ਦੱਸਿਆ ਕਿ ਹਲਕਾ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਦੇ ਸਹਿਯੋਗ ਅਤੇ ਡਿਪਟੀ ਕਮੀਸ਼ਨਰ ਕਪੂਰਥਲਾ ਸ੍ਰੀਮਤੀ ਦੀਪਤੀ ਉੱਪਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸਿਹਤ ਵਿਭਾਗ ਦੀ ਟੀਮ ਵਲੋਂ ਰੋਜਾਨਾ ਹੀ ਟੀਕਾਕਰਣ ਦਾ ਕੰਮ ਸੁਚੱਜੇ ਢੰਗ ਨਾਲ ਕੀਤਾ ਜਾ ਰਿਹਾ ਸੀ ਪਰ ਪਿਛਲੇ ਕੁੱਝ ਦਿਨਾਂ ਤੋਂ ਵੈਕਸੀਨ ਦੀ ਸਪਲਾਈ ਠੱਪ ਹੋਣ ਦੇ ਚਲਦਿਆਂ ਕੈਂਪ ਮੁਲਤਵੀ ਕਰਨਾ ਪਿਆ। ਅੱਜ ਵੈਕਸੀਨ ਪਹੁੰਚਣ ਤੇ ਸਿਹਤ ਵਿਭਾਗ ਦੀ ਟੀਮ ਵਲੋਂ 45+ ਦੇ 70 ਔਰਤਾਂ/ਮਰਦਾਂ ਨੂੰ ਕੋਵੀਸ਼ੀਲਡ ਵੈਕਸੀਨ ਦਾ ਟੀਕਾ ਲਗਾਇਆ ਗਿਆ। ਕੈਂਪ ਦੁਬਾਰਾ ਸ਼ੁਰੂ ਹੋਣ ਨਾਲ ਇਲਾਕੇ ਦੇ ਲੋਕਾਂ ਨੇ ਰਾਹਤ ਦਾ ਸਾਹ ਲਿਆ ਹੈ। ਉਹਨਾਂ ਸਮੂਹ ਯੋਗ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਕੋਰੋਨਾ ਮਹਾਮਾਰੀ ਦੀ ਦੂਸਰੀ ਲਹਿਰ ਨੂੰ ਕੰਟਰੋਲ ਕਰਨ ਅਤੇ ਆਪਣੀ ਸਿਹਤ ਦੀ ਸੁਰੱਖਿਆ ਦੇ ਲਿਹਾਜ ਨਾਲ ਬਿਨਾ ਕਿਸੇ ਡਰ ਤੋਂ ਜਲਦੀ ਟੀਕਾਕਰਣ ਕਰਵਾਇਆ ਜਾਵੇ।

Comments

Popular posts from this blog

ਅੱਜ ਅੰਗਹੀਣ ਅਤੇ ਬਲਾਈਂਡ ਯੂਨੀਅਨ ਪੰਜਾਬ ਦੀ ਹੰਗਾਮੀ ਮੀਟਿੰਗ ਗੁਰਮੀਤ ਸਿੰਘ ਅਤੇ ਗੁਰਵੇਲ ਸਿੰਘ ਪੱਧਰੀ ਕਲਾਂ ਦੀ ਅਗਵਾਈ ਹੇਠ ਹੋਈ

ਕੋਰੋਨਾ ਸਬੰਧੀ ਨਵੀਆਂ ਹਦਾਇਤਾਂ ਦੀ ਉਲੰਘਨਾ ਕਰਨ ਤੇ ਲਾਜ਼ਮੀ ਹੋਵੇਗੀ ਐਫ.ਆਈ.ਆਰ-ਡੀ.ਸੀ ਪੂਰੇ ਜ਼ਿਲ੍ਹੇ ਵਿੱਚ ਧਾਰਾ 144 ਲਗਾ ਕੇ ਪੰਜ ਵਿਅਕਤੀਆਂ ਤੋਂ ਵੱਧ ਇਕੱਠ ਤੇ ਰੋਕ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਦੀਆਂ ਸਾਂਝੀਆਂ ਟੀਮਾਂ ਅਨਲਾਕ-2 ਤਹਿਤ ਜਾਰੀ ਹਦਾਇਤਾਂ ਲਾਗੂ ਹੋਣਾ ਯਕੀਨੀ ਬਣਾਉਣਗੀਆਂ

फगवाड़ा में सिर्फ विकास की राजनीति,आपसी भाईचारे की कायमी के लिए करेंगे काम-धालीवाल - लोग सुचेत है तथा अब पर्ची व पर्चे की राजनीति खत्म करने का दौर आ गया -फगवाड़ा शहर में 1 करोड़ 75 लाख रुपए से सडक़ो का काम शुरु,धालीवाल ने किए उदघाटन