ਸੇਵਾ ਕੇਂਦਰਾਂ ਦੇ ਸਮੇਂ 'ਚ ਹੋਈ ਤਬਦੀਲੀ, ਸਵੇਰੇ 9 ਤੋਂ ਸ਼ਾਮ 5 ਵਜੇ ਤੱਕ ਮਿਲਣਗੀਆਂ ਸੇਵਾਵਾਂ ਹੁਣ ਸੇਵਾ ਕੇਂਦਰ ਸ਼ਨੀਵਾਰ ਨੂੰ ਵੀ ਰਹਿਣਗੇ ਖੁੱਲੇ


ਕਪੂਰਥਲਾ 9 ਜੂਨ (ਧਰੁਵ ਕਲੂਚਾ) : ਡਿਪਟੀ ਕਮਿਸ਼ਨਰ ਕਪੂਰਥਲਾ ਸ੍ਰੀ ਮਤੀ ਦੀਪਤੀ ਉੱਪਲ ਨੇ ਦੱਸਿਆ ਕਿ ਸੇਵਾ ਕੇਂਦਰਾਂ ਦਾ ਸਮਾਂ ਹੁਣ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਦਾ ਕਰ ਦਿੱਤਾ ਗਿਆ ਹੈ ਅਤੇ ਹੁਣ ਸੇਵਾ ਕੇਂਦਰ ਸ਼ਨੀਵਾਰ ਨੂੰ ਵੀ ਲੋਕਾਂ ਨੂੰ ਸੇਵਾਵਾਂ ਪ੍ਰਦਾਨ ਕਰਨਗੇ।
ਉਨ੍ਹਾਂ ਦੱਸਿਆ ਕਿ ਹੁਣ ਬਿਨਾਂ ਅਗਾਊਂ ਪ੍ਰਵਾਨਗੀ ਦੇ ਵੀ ਸੇਵਾਵਾਂ ਲੈਣ ਲਈ ਸੇਵਾ ਕੇਂਦਰ 'ਚ ਆਇਆ ਜਾ ਸਕਦਾ ਹੈ ਅਤੇ ਪਹਿਲਾਂ ਅਗਾਊਂ ਮੁਲਾਕਾਤ ਦਾ ਸਮਾਂ ਲੈਕੇ ਆਉਣ ਦੀ ਸਹੂਲਤ ਵੀ ਜਾਰੀ ਰਹੇਗੀ। ਉਨ੍ਹਾਂ ਦੱਸਿਆ ਕਿ ਕੁਝ ਕਾਊਂਟਰ ਅਗਾਊਂ ਪ੍ਰਵਾਨਗੀ ਲੈਕੇ ਆਉਣ ਵਾਲਿਆਂ ਲਈ ਰਾਖਵੇਂ ਰੱਖੇ ਗਏ ਹਨ ਤਾਂ ਜੋ ਅਗਾਊਂ ਪ੍ਰਵਾਨਗੀ ਦਾ ਸਿਸਟਮ ਵੀ ਨਾਲੋਂ ਨਾਲ ਚਲਦਾ ਰਹੇ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜਿਹੜੇ ਵਿਅਕਤੀ ਪਹਿਲਾਂ ਸਮਾਂ ਲੈਕੇ ਸੇਵਾ ਕੇਂਦਰ 'ਚ ਆਉਣਾ ਚਾਹੁੰਦੇ ਹਾਂ ਤਾਂ ਉਹ ਵੈਬਸਾਇਟ https://esewa.punjab.gov.in/CenterSlotBooking ਜਾਂ 89685-93812-13 ਡਾਇਲ ਕਰਕੇ ਸਮਾਂ ਲੈ ਸਕਦੇ ਹਨ।। ਉਨ੍ਹਾਂ ਦੱਸਿਆ ਕਿ ਸੇਵਾ ਕੇਂਦਰਾਂ ਅੰਦਰ ਸਟਾਫ਼ ਅਤੇ ਨਾਗਰਿਕਾਂ ਲਈ ਮਾਸਕ ਪਾਉਣਾ ਅਤਿ ਲਾਜ਼ਮੀ ਹੈ। ਸੇਵਾ ਕੇਂਦਰਾਂ ਦੇ ਅੰਦਰ ਸੇਵਾ ਕਾਊਂਟਰਾਂ ਦੀ ਗਿਣਤੀ ਅਨੁਸਾਰ ਹੀ ਪ੍ਰਾਰਥੀ ਜਾ ਸਕਣਗੇ।

Comments

Popular posts from this blog

ਅੱਜ ਅੰਗਹੀਣ ਅਤੇ ਬਲਾਈਂਡ ਯੂਨੀਅਨ ਪੰਜਾਬ ਦੀ ਹੰਗਾਮੀ ਮੀਟਿੰਗ ਗੁਰਮੀਤ ਸਿੰਘ ਅਤੇ ਗੁਰਵੇਲ ਸਿੰਘ ਪੱਧਰੀ ਕਲਾਂ ਦੀ ਅਗਵਾਈ ਹੇਠ ਹੋਈ

ਕੋਰੋਨਾ ਸਬੰਧੀ ਨਵੀਆਂ ਹਦਾਇਤਾਂ ਦੀ ਉਲੰਘਨਾ ਕਰਨ ਤੇ ਲਾਜ਼ਮੀ ਹੋਵੇਗੀ ਐਫ.ਆਈ.ਆਰ-ਡੀ.ਸੀ ਪੂਰੇ ਜ਼ਿਲ੍ਹੇ ਵਿੱਚ ਧਾਰਾ 144 ਲਗਾ ਕੇ ਪੰਜ ਵਿਅਕਤੀਆਂ ਤੋਂ ਵੱਧ ਇਕੱਠ ਤੇ ਰੋਕ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਦੀਆਂ ਸਾਂਝੀਆਂ ਟੀਮਾਂ ਅਨਲਾਕ-2 ਤਹਿਤ ਜਾਰੀ ਹਦਾਇਤਾਂ ਲਾਗੂ ਹੋਣਾ ਯਕੀਨੀ ਬਣਾਉਣਗੀਆਂ

फगवाड़ा में सिर्फ विकास की राजनीति,आपसी भाईचारे की कायमी के लिए करेंगे काम-धालीवाल - लोग सुचेत है तथा अब पर्ची व पर्चे की राजनीति खत्म करने का दौर आ गया -फगवाड़ा शहर में 1 करोड़ 75 लाख रुपए से सडक़ो का काम शुरु,धालीवाल ने किए उदघाटन