ਭਾਜਯੁਮੋਂ ਵਰਕਰ ਆਗਾਮੀ ਵਿਧਾਨ ਸਭਾ ਚੋਣਾਂ ਲਈ ਕਮਰ ਕੱਸੇ ਕਰ ਲੈਣ-ਅਸ਼ਵਨੀ ਸ਼ਰਮਾ -ਪ੍ਰਦੇਸ਼ ਮੀਟਿੰਗ ਵਿਚ ਮੋਰਚਾ ਦੇ ਪ੍ਰਦੇਸ਼ ਪ੍ਰਧਾਨ ਭਾਣੁ ਪ੍ਰਤਾਪ ਰਾਣਾ ਨੇ ਕਾਂਗਰਸ ਸਰਕਾਰ ਦੇ ਝੂਠ ਨੂੰ ਨੰਗਾ ਕਰਨ ਲਈ ਕਿਹਾ


ਫਗਵਾੜਾ 14 ਜੂਨ (ਧਰੁਵ ਕਲੂਚਾ) ਪੰਜਾਬ ਭਾਜਪਾ ਵੱਲੋਂ ਚੋਣਾਂ ਸੰਬੰਧੀ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਜਿਸ ਸੰਬੰਧੀ ਭਾਰਤੀ ਜਨਤਾ ਯੁਵਾ ਮੋਰਚਾ ਪ੍ਰਦੇਸ਼ ਦੀ ਮੀਟਿੰਗ ਭਾਜਪਾ ਦਫ਼ਤਰ ਚੰਡੀਗੜ੍ਹ ਵਿਚ ਬੁਲਾਈ ਗਈ,ਜਿਸ ਵਿਚ ਭਾਜਪਾ ਦੇ ਪ੍ਰਦੇਸ਼ ਪ੍ਰਧਾਨ ਅਸ਼ਵਨੀ ਸ਼ਰਮਾ, ਪ੍ਰਦੇਸ਼ ਸੰਗਠਨ ਮੰਤਰੀ ਦਿਨੇਸ਼ ,ਪ੍ਰਦੇਸ਼ ਭਾਜਯੁਮੋ ਪ੍ਰਧਾਨ ਭਾਨੂ ਪ੍ਰਤਾਪ ਰਾਣਾ,ਦੀਪਾਂਸ਼ੂ ਘਈ ਪ੍ਰਦੇਸ਼ ਜਨਰਲ ਸਕੱਤਰ ਵੱਲੋਂ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ ਗਈ। ਮੀਟਿੰਗ ਵਿਚ ਕਪੂਰਥਲਾ ਦੇ ਮੋਰਚਾ ਪ੍ਰਭਾਰੀ ਪ੍ਰਤੀਕ ਕਪੂਰ, ਜ਼ਿਲ੍ਹਾ ਜਨਰਲ ਸਕੱਤਰ ਨਿਤਿਨ ਚੱਢਾ,ਮਿਤੁਲ ਸੁਧੀਰ ਜ਼ਿਲ੍ਹਾ ਉਪ ਪ੍ਰਧਾਨ,ਪਾਰਸ ਸ਼ਰਮਾ ਪ੍ਰੈਸ ਸਕੱਤਰ ਜ਼ਿਲ੍ਹਾ ਨੇ ਭਾਗ ਲਿਆ। ਇਸ ਸੰਬੰਧੀ ਜਾਣਕਾਰੀ ਦਿੰਦੇ ਨਿਤਿਨ ਚੱਢਾ ਨੇ ਕਿਹਾ ਕਿ ਪ੍ਰਦੇਸ਼ ਹਾਈਕਮਾਨ ਵੱਲੋਂ ਭਾਜਯੁਮੋਂ ਵਰਕਰਾਂ ਨੇ ਆਗਾਮੀ ਵਿਧਾਨ ਸਭਾ ਚੋਣਾਂ ਲਈ ਤਿਆਰ ਲਈ ਕਮਰ ਕੱਸੇ ਕਰਨ ਲਈ ਕਿਹਾ ਗਿਆ। ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਅਤੇ ਭਾਜਯੁਮੋਂ ਪ੍ਰਧਾਨ ਭਾਣੁ ਪ੍ਰਤਾਪ ਰਾਣਾ ਨੇ ਕਿਹਾ ਯੁਵਾ ਮੋਰਚਾ ਪੰਜਾਬ ਭਾਜਪਾ ਦੀ ਇੱਕ ਫਰੰਟਲ ਫੋਰਸ ਹੈ ਅਤੇ ਪੰਜਾਬ ਵਿਚ ਹਮੇਸ਼ਾ ਅੱਗੇ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਕਾਂਗਰਸ ਸਰਕਾਰ ਦੀ ਗੁਮਰਾਹਕੁਨ ਨੀਤੀਆਂ ਅਤੇ ਕੀਤੇ ਗਏ ਵਾਇਦਿਆ ਤੋ ਮੁੱਕਰਨ,ਪੰਜਾਬ ਵਿਚ ਨਸ਼ਾ ਬੰਦ ਕਰਨ ਦੀ ਸੋਹ ਚੁੱਕ ਕੇ ਲੋਕਾਂ ਨੂੰ ਧੋਖਾ ਕਰਨ ਅਤੇ ਪੰਜਾਬ ਦੇ ਲੋਕਾਂ ਨਾਲ ਕੀਤਾ ਧੱਕੇ ਅਤੇ ਧੋਖੇ ਨੂੰ ਲੋਕਾਂ ਵਿਚ ਨੰਗਾ ਕਰਨ ਲਈ ਤਿਆਰ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਪੰਜਾਬ ਕਾਂਗਰਸ ਕਿਸਾਨੀ  ਅੰਦੋਲਨ ਦੀ ਆੜ ਵਿਚ ਭਾਜਪਾ ਨੂੰ ਬਦਨਾਮ ਕਰਨ ਵਿਚ ਲੱਗੀ ਹੈ ਜਦਕਿ ਕੇਂਦਰ ਦੀ ਮੋਦੀ ਸਰਕਾਰ ਹਮੇਸ਼ਾ ਕਿਸਾਨੀ ਦੇ ਹੱਕ ਵਿਚ ਰਹੀ ਹੈ। ਜਿਸ ਤਹਿਤ ਕਿਸਾਨਾਂ ਨੂੰ ਸਨਮਾਨ ਰਾਸ਼ੀ ਵੀ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਅੰਦਰ ਅਕਾਲੀ ਬਸਪਾ ਗੱਠਜੋੜ ਇੱਕ ਮਤਲਬ ਦੀ ਗੱਠਜੋੜ ਹੈ ਅਤੇ ਪੰਜਾਬ ਅੰਦਰ ਕੋਈ ਇਸ ਨੂੰ ਮੂੰਹ ਨਹੀਂ ਲਗਾਵਾਂਗੇ।

Comments

Popular posts from this blog

ਅੱਜ ਅੰਗਹੀਣ ਅਤੇ ਬਲਾਈਂਡ ਯੂਨੀਅਨ ਪੰਜਾਬ ਦੀ ਹੰਗਾਮੀ ਮੀਟਿੰਗ ਗੁਰਮੀਤ ਸਿੰਘ ਅਤੇ ਗੁਰਵੇਲ ਸਿੰਘ ਪੱਧਰੀ ਕਲਾਂ ਦੀ ਅਗਵਾਈ ਹੇਠ ਹੋਈ

ਕੋਰੋਨਾ ਸਬੰਧੀ ਨਵੀਆਂ ਹਦਾਇਤਾਂ ਦੀ ਉਲੰਘਨਾ ਕਰਨ ਤੇ ਲਾਜ਼ਮੀ ਹੋਵੇਗੀ ਐਫ.ਆਈ.ਆਰ-ਡੀ.ਸੀ ਪੂਰੇ ਜ਼ਿਲ੍ਹੇ ਵਿੱਚ ਧਾਰਾ 144 ਲਗਾ ਕੇ ਪੰਜ ਵਿਅਕਤੀਆਂ ਤੋਂ ਵੱਧ ਇਕੱਠ ਤੇ ਰੋਕ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਦੀਆਂ ਸਾਂਝੀਆਂ ਟੀਮਾਂ ਅਨਲਾਕ-2 ਤਹਿਤ ਜਾਰੀ ਹਦਾਇਤਾਂ ਲਾਗੂ ਹੋਣਾ ਯਕੀਨੀ ਬਣਾਉਣਗੀਆਂ

फगवाड़ा में सिर्फ विकास की राजनीति,आपसी भाईचारे की कायमी के लिए करेंगे काम-धालीवाल - लोग सुचेत है तथा अब पर्ची व पर्चे की राजनीति खत्म करने का दौर आ गया -फगवाड़ा शहर में 1 करोड़ 75 लाख रुपए से सडक़ो का काम शुरु,धालीवाल ने किए उदघाटन