ਅੱਧਾ ਸ਼ਹਿਰ ਪੀਣ ਵਾਲੇ ਪਾਣੀ ਨੂੰ ਤਰਸ ਰਿਹਾ ਤੇ ਅੱਧਾ ਬਰਸਾਤੀ ਪਾਣੀ ਤੋਂ ਬੇਹਾਲ - ਅਰੁਣ ਖੋਸਲਾ


ਫਗਵਾੜਾ 24 ਜੂਨ (ਧਰੁਵ ਕਲੂਚਾ) ਹਲਕਾ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਅਤੇ ਵਿਧਾਇਕ ਦੀ ਕੁੱਝ ਨਜਦੀਕੀ ਕਾਂਗਰਸੀ ਆਗੂਆਂ ਵਲੋਂ ਫਗਵਾੜਾ ਸ਼ਹਿਰ ਦੇ ਕਰਵਾਏ ਵਿਕਾਸ ਨੂੰ ਝੂਠ ਦਾ ਪੁਲਿੰਦਾ ਦਸਦਿਆਂ ਅੱਜ ਸਾਬਕਾ ਮੇਅਰ ਅਤੇ ਸੀਨੀਅਰ ਭਾਜਪਾ ਆਗੂ ਅਰੁਣ ਖੋਸਲਾ ਨੇ ਕਿਹਾ ਕਿ ਵਾਰਡ ਨੰਬਰ 16 ਵਿਚ ਪਾਣੀ ਦੀ ਭਾਰੀ ਕਿੱਲਤ ਹੈ ਜਿਸ ਕਰਕੇ ਗਰਮੀ ਦੇ ਮੌਸਮ ਵਿਚ ਲੋਕ ਪਾਣੀ ਦੀ ਇਕ-ਇਕ ਬੂੰਦ ਨੂੰ ਤਰਸ ਰਹੇ ਹਨ। ਪੁਰਾਣੀ ਤਹਿਸੀਲ ਵਿਚ ਸਬ-ਮਰਸੀਬਲ ਪੰਪ ਖਰਾਬ ਪਿਆ ਹੈ ਪਰ ਵਾਟਰ ਸਪਲਾਈ ਵਿਭਾਗ ਉਸ ਵਲ ਕੋਈ ਧਿਆਨ ਨਹੀਂ ਦੇ ਰਿਹਾ। ਸ਼ਹਿਰ ਦੇ ਅੰਦਰਲੇ ਇਲਾਕਿਆਂ ਵਿਚ ਸੜਕਾਂ ਦੀ ਹਾਲਤ ਖਸਤਾ ਹੈ। ਜਿਸ ਕਰਕੇ ਲੋਕ ਪਰੇਸ਼ਾਨ ਹਨ। ਦੂਸਰੇ ਪਾਸੇ ਬਰਸਾਤੀ ਪਾਣੀ ਦੀ ਨਿਕਾਸੀ ਦਾ ਪ੍ਰਬੰਧ ਨਾ ਹੋਣ ਕਰਕੇ ਕੁੱਝ ਮਿਨਟਾ ਦੀ ਬਰਸਾਤ ਨਾਲ ਹੀ ਸ਼ਹਿਰ ਦੇ ਹੇਠਲੇ ਇਲਾਕੇ ਦਰਿਆ ਦਾ ਰੂਪ ਧਾਰ ਲੈਂਦੇ ਹਨ। ਉਹਨਾਂ ਕਿਹਾ ਕਿ ਇਕ ਪਾਸੇ ਲੋਕ ਪੀਣ ਵਾਲੇ ਪਾਣੀ ਨੂੰ ਤਰਸ ਰਹੇ ਹਨ ਤੇ ਦੂਸਰੇ ਪਾਸੇ ਬਰਸਾਤੀ ਪਾਣੀ ਨੇ ਸ਼ਹਿਰ ਵਾਸੀਆਂ ਦਾ ਜੀਣਾ ਮੁਸ਼ਕਲ ਕੀਤਾ ਹੋਇਆ ਹੈ। ਜੇਕਰ ਵਿਧਾਇਕ ਧਾਲੀਵਾਲ ਅਤੇ ਕਮਿਸ਼ਨਰ ਰਾਜੀਵ ਵਰਮਾ ਦੀ ਨਜ਼ਰ ਵਿਚ ਇਹ ਹੀ ਵਿਕਾਸ ਹੈ ਤਾਂ ਇਸ ਵਿਕਾਸ ਤੋਂ ਪਰਮਾਤਮਾ ਹੀ ਬਚਾਏ। ਸਾਬਕਾ ਮੇਅਰ ਖੋਸਲਾ ਨੇ ਕਿਹਾ ਕਿ ਬਰਸਾਤ ਦਾ ਮੌਸਮ ਕਰੀਬ ਸ਼ੁਰੂ ਹੋ ਚੁੱਕਾ ਹੈ ਅਤੇ ਮਾੜੀਆਂ ਸੜਕਾਂ, ਬਰਸਾਤ ਵਿਚ ਪਾਣੀ ਦਾ ਹੜ ਤੇ ਰਾਤ ਸਮੇਂ ਖਰਾਬ ਸਟਰੀਟ ਲਾਈਟਾਂ ਦੇ ਚਲਦਿਆਂ ਘੁਪ ਹਨੇਰੇ ਦੀ ਕਲਪਨਾ ਨਾਲ ਹੀ ਦਿਲ ਡਰਦਾ ਹੈ ਕਿ ਅਜਿਹੇ ਮਾਹੌਲ ਵਿਚ ਦੇਰ ਸਵੇਰ ਕੋਈ ਵਿਅਕਤੀ ਕਿਸ ਤਰ੍ਹਾਂ ਸਹੀ ਸਲਾਮਤ ਆਪਣੇ ਘਰ ਵਾਪਸ ਪੁੱਜ ਸਕਦਾ ਹੈ। ਇਹਨਾਂ ਹਲਾਤਾਂ ਨੂੰ ਦੇਖਦੇ ਹੋਏ ਫਗਵਾੜਾ ਦੇ ਲੋਕ ਕਾਂਗਰਸ ਪਾਰਟੀ ਦੇ ਫਰਜ਼ੀ ਵਿਕਾਸ ਦੇ ਦਾਅਵਿਆਂ ਦਾ ਜਵਾਬ ਆਉਣ ਵਾਲੀਆਂ ਕਾਰਪੋਰੇਸ਼ਨ ਅਤੇ ਪੰਜਾਬ ਵਿਧਾਨਸਭਾ ਚੋਣਾਂ ਵਿਚ ਜਰੂਰ ਦੇਣਗੇ।

Comments

Popular posts from this blog

ਅੱਜ ਅੰਗਹੀਣ ਅਤੇ ਬਲਾਈਂਡ ਯੂਨੀਅਨ ਪੰਜਾਬ ਦੀ ਹੰਗਾਮੀ ਮੀਟਿੰਗ ਗੁਰਮੀਤ ਸਿੰਘ ਅਤੇ ਗੁਰਵੇਲ ਸਿੰਘ ਪੱਧਰੀ ਕਲਾਂ ਦੀ ਅਗਵਾਈ ਹੇਠ ਹੋਈ

ਕੋਰੋਨਾ ਸਬੰਧੀ ਨਵੀਆਂ ਹਦਾਇਤਾਂ ਦੀ ਉਲੰਘਨਾ ਕਰਨ ਤੇ ਲਾਜ਼ਮੀ ਹੋਵੇਗੀ ਐਫ.ਆਈ.ਆਰ-ਡੀ.ਸੀ ਪੂਰੇ ਜ਼ਿਲ੍ਹੇ ਵਿੱਚ ਧਾਰਾ 144 ਲਗਾ ਕੇ ਪੰਜ ਵਿਅਕਤੀਆਂ ਤੋਂ ਵੱਧ ਇਕੱਠ ਤੇ ਰੋਕ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਦੀਆਂ ਸਾਂਝੀਆਂ ਟੀਮਾਂ ਅਨਲਾਕ-2 ਤਹਿਤ ਜਾਰੀ ਹਦਾਇਤਾਂ ਲਾਗੂ ਹੋਣਾ ਯਕੀਨੀ ਬਣਾਉਣਗੀਆਂ

फगवाड़ा में सिर्फ विकास की राजनीति,आपसी भाईचारे की कायमी के लिए करेंगे काम-धालीवाल - लोग सुचेत है तथा अब पर्ची व पर्चे की राजनीति खत्म करने का दौर आ गया -फगवाड़ा शहर में 1 करोड़ 75 लाख रुपए से सडक़ो का काम शुरु,धालीवाल ने किए उदघाटन