ਪੰਜਾਬ ਯੰਗ ਪੀਸ ਕੌਂਸਲ ਪੰਜਾਬ ਦੇ ਵਫ਼ਦ ਨੇ ਐਸ.ਐਸ.ਪੀ.ਸ.ਖੱਖ ਨਾਲ ਮੁਲਾਕਾਤ ਕੀਤੀ -ਨਸ਼ੇ ਦੇ ਖ਼ਿਲਾਫ਼ ਜੰਗ ਵਿਚ ਪੁਲਿਸ ਪ੍ਰਸ਼ਾਸਨ ਦਾ ਸਹਿਯੋਗ ਦੇਵੇਗੀ ਕੌਂਸਲ


ਫਗਵਾੜਾ 25 ਜੂਨ (ਧਰੁਵ ਕਲੂਚਾ) ਪੰਜਾਬ ਦੇ ਡੀ.ਜੀ.ਪੀ. ਸ਼੍ਰੀ ਸੰਜੀਵ ਕਾਲੜਾ ਦੀ ਸਰਪ੍ਰਸਤੀ ਵਿਚ ਚੱਲਣ ਵਾਲੀ ਪੰਜਾਬ ਯੰਗ ਪੀਸ ਕੌਂਸਲ (ਪੰਜਾਬ) ਦੇ ਅਹੁਦੇਦਾਰਾਂ ਨੇ ਸੰਸਥਾਪਕ ਸੰਯੋਜਕ ਅਸ਼ਵਨੀ ਕੁਮਾਰ ਦਸੌੜ ਦੀ ਅਗਵਾਈ ਵਿਚ ਐਸ.ਐਸ.ਪੀ. ਕਪੂਰਥਲਾ ਸ. ਹਰਕਮਲਪ੍ਰੀਤ ਸਿੰਘ ਖੱਖ ਜੋ ਕੌਂਸਲ ਦੇ ਸਲਾਹਕਾਰ ਵੀ ਹਨ ਨਾਲ ਮੁਲਾਕਾਤ ਕੀਤੀ ਅਤੇ ਕਪੂਰਥਲਾ ਵਿਚ ਤੈਨਾਤੀ ਲਈ ਵਧਾਈ ਦਿੱਤੀ। ਇਸ ਮੌਕੇ ਸ. ਖੱਖ ਨੂੰ ਸਨਮਾਨਿਤ ਵੀ ਕੀਤਾ ਗਿਆ। ਸੰਸਥਾ ਦੇ ਸੰਯੋਜਕ ਅਸ਼ਵਨੀ ਕੁਮਾਰ ਦਸੌੜ ਨੇ ਐਸ.ਐਸ.ਪੀ.ਸ.ਖੱਖ ਨੂੰ ਵਿਸ਼ਵਾਸ ਦਿਵਾਇਆ ਕਿ ਕੌਂਸਲ ਨਸ਼ੇ ਦੇ ਖ਼ਿਲਾਫ਼ ਜੰਗ ਵਿਚ ਪੁਲਿਸ ਪ੍ਰਸ਼ਾਸਨ ਨੂੰ ਹਮੇਸ਼ ਵਧ ਚੜ ਕੇ ਸਹਿਯੋਗ ਦੇਵੇਗੀ। ਉਨ੍ਹਾਂ ਕਿਹਾ ਕਿ ਪੁਲਿਸ ਵਿਚ ਜ਼ਿਲ੍ਹੇ ਵਿਚ ਅਪਰਾਧ  ਦੀ ਰੋਕਥਾਮ ਲਈ ਜੋ ਗੰਭੀਰਤਾ ਨਾਲ ਕਦਮ ਚੁੱਕ ਰਹੀ ਹੈ,ਉਸ ਦੀ ਸ਼ਲਾਘਾ ਕਰਦੇ ਹਾਂ। ਐਸ.ਐਸ.ਪੀ. ਹਰਕਮਲਪ੍ਰੀਤ ਸਿੰਘ ਖੱਖ ਨੇ ਕੌਂਸਲ ਨੂੰ ਵਿਸ਼ਵਾਸ ਦਿਵਾਇਆ ਕਿ ਪੰਜਾਬ ਪੁਲਿਸ ਹਮੇਸ਼ਾ ਲੋਕਾਂ ਦੀ ਸੇਵਾ ਲਈ ਹੈ ਅਤੇ ਅਪਰਾਧ ਅਤੇ ਅਪਰਾਧਿਕ ਤੱਤਾ ਦੇ ਖ਼ਿਲਾਫ਼ ਅਤੇ ਕਾਨੂੰਨ ਵਿਵਸਥਾ ਨੂੰ ਹੱਥ ਵਿਚ ਲੈਣ ਵਾਲਿਆਂ ਖ਼ਿਲਾਫ਼ ਸਖ਼ਤੀ ਨਾਲ ਪੇਸ਼ ਆਵੇਗੀ। ਇਸ ਮੌਕੇ ਕੌਂਸਲ ਦੇ ਡਾਇਰੈਕਟਰ ਰਾਮ ਚੰਦਰ ਸਿੰਘ, ਰਸ਼ਪਾਲ ਸਿੰਘ ਭੱਟੀ,ਜੋਗਿੰਦਰ ਪਾਲ ਭੋਲੀ, ਗਗਨ ਰਾਜ ਪੁਰੋਹਿਤ ਮੌਜੂਦ ਸਨ।

Comments

Popular posts from this blog

ਅੱਜ ਅੰਗਹੀਣ ਅਤੇ ਬਲਾਈਂਡ ਯੂਨੀਅਨ ਪੰਜਾਬ ਦੀ ਹੰਗਾਮੀ ਮੀਟਿੰਗ ਗੁਰਮੀਤ ਸਿੰਘ ਅਤੇ ਗੁਰਵੇਲ ਸਿੰਘ ਪੱਧਰੀ ਕਲਾਂ ਦੀ ਅਗਵਾਈ ਹੇਠ ਹੋਈ

ਕੋਰੋਨਾ ਸਬੰਧੀ ਨਵੀਆਂ ਹਦਾਇਤਾਂ ਦੀ ਉਲੰਘਨਾ ਕਰਨ ਤੇ ਲਾਜ਼ਮੀ ਹੋਵੇਗੀ ਐਫ.ਆਈ.ਆਰ-ਡੀ.ਸੀ ਪੂਰੇ ਜ਼ਿਲ੍ਹੇ ਵਿੱਚ ਧਾਰਾ 144 ਲਗਾ ਕੇ ਪੰਜ ਵਿਅਕਤੀਆਂ ਤੋਂ ਵੱਧ ਇਕੱਠ ਤੇ ਰੋਕ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਦੀਆਂ ਸਾਂਝੀਆਂ ਟੀਮਾਂ ਅਨਲਾਕ-2 ਤਹਿਤ ਜਾਰੀ ਹਦਾਇਤਾਂ ਲਾਗੂ ਹੋਣਾ ਯਕੀਨੀ ਬਣਾਉਣਗੀਆਂ

फगवाड़ा में सिर्फ विकास की राजनीति,आपसी भाईचारे की कायमी के लिए करेंगे काम-धालीवाल - लोग सुचेत है तथा अब पर्ची व पर्चे की राजनीति खत्म करने का दौर आ गया -फगवाड़ा शहर में 1 करोड़ 75 लाख रुपए से सडक़ो का काम शुरु,धालीवाल ने किए उदघाटन