ਨੌਜਵਾਨਾਂ ਲਈ ਫਾਰਨ ਸਟੱਡੀ ਅਤੇ ਪਲੇਸਮੈਂਟ ਸੈਲ ਸਥਾਪਿਤ ਕਰੇਗਾ ਰੋਜ਼ਗਾਰ ਵਿਭਾਗ ਵਿਦੇਸ਼ ਵਿਚ ਕੰਮ ਅਤੇ ਪੜ੍ਹਾਈ ਕਰਨ ਦੇ ਚਾਹਵਾਨਾਂ ਲੈ ਸਕਣਗੇ ਲਾਭ


ਕਪੂਰਥਲਾ 7 ਜੂਨ (ਧਰੁਵ ਕਲੂਚਾ) : ਡਿਪਟੀ ਕਮਿਸ਼ਨਰ ਕਪੂਰਥਲਾ ਸ੍ਰੀਮਤੀ ਦੀਪਤੀ ਉੱਪਲ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਵਲੋਂ ਮਿਸ਼ਨ ਘਰ- ਘਰ ਰੋਜ਼ਗਾਰ ਅਧੀਨ ਨੌਜਵਾਨਾਂ ਨੂੰ ਰੋਜ਼ਗਾਰ ਦੇਣ ਅਤੇ ਰੋਜ਼ਗਾਰ ਹਾਸਿਲ ਕਰਨ ਦੇ ਕਾਬਿਲ ਬਨਾਉਣ ਲਈ ਰੋਜ਼ਗਾਰ ਉਤਪਾਦਨ ਤੇ ਸਕਿੱਲ ਡਿਵੈਲਪਮੈਂਟ ਤੇ ਟ੍ਰੇਨਿੰਗ ਵਿਭਾਗ ਵਲੋਂ ਵਿਦੇਸ਼ੀ ਪੜ੍ਹਾਈ ਅਤੇ ਪਲੇਸਮੈਂਟ ਸੈਲ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ, ਜਿਸ ਵਿੱਚ ਵਿਦੇਸ ਜਾ ਕੇ ਪੜ੍ਹਾਈ ਕਰਨ ਵਾਲੇ ਜਾਂ ਨੌਕਰੀ ਕਰਨ ਵਾਲੇ ਚਾਹਵਾਨ ਨੌਜਵਾਨਾਂ ਦੀ ਮੁਫਤ ਕਾਊਂਸਲਿੰਗ ਕੀਤੀ ਜਾਵੇਗੀ। 
ਇਸ ਤਹਿਤ ਦੂਸਰੇ ਬੈਂਚ ਦੀ ਕਾਊਂਸਲਿੰਗ ਲਈ 10 ਜੂਨ ਤੋਂ ਰਜਿਸਟ੍ਰੇਸ਼ਨ ਸੁਰੂ ਹੋ ਰਹੀ ਹੈ, ਜਿਸ ਦੌਰਾਨ ਇਸ ਕਾਊਂਸਲਿੰਗ ਦੌਰਾਨ ਪ੍ਰਾਰਥੀਆਂ ਨੂੰ ਵਿਦੇਸ਼ ਜਾਣ
ਬਾਰੇ ਪਾਰਦਰਸ਼ੀ ਅਤੇ ਸਪੱਸ਼ਟ ਜਾਣਕਾਰੀ ਮੁਹੱਈਆ ਕਰਵਾਈ ਜਾਵੇਗੀ ਤਾਂ ਜੋ ਪ੍ਰਾਰਥੀ ਨੂੰ ਵਿਦੇਸ਼ ਵਿੱਚ ਕੋਈ ਮੁਸ਼ਕਿਲ ਪੇਸ਼ ਨਾ ਆਵੇ । 
ਕਪੂਰਥਲਾ ਜਿਲ੍ਹੇ ਨਾਲ ਸਬੰਧਿਤ ਜਿਹੜੇ ਪ੍ਰਾਰਥੀ ਵਿਦੇਸ਼ ਵਿੱਚ ਪੜ੍ਹਾਈ ਕਰਨ ਦੇ ਇਛੁੱਕ ਹਨ ਉਹ ਜਿਲਾ ਰੋਜਗਾਰ ਅਤੇ ਕਾਰੋਬਾਰ ਬਿਉਰੋ ਕਪੂਰਥਲਾ ਦੇ ਲਿੰਕ  https://tinyurl.com/foreignstudykpt ਤੇ ਰਜਿਸਟਰ ਕਰ ਸਕਦੇ ਹਨ ਅਤੇ ਜਿਹੜੇ ਪ੍ਰਾਰਥੀ ਵਿਦੇਸ ਵਿੱਚ
ਨੌਕਰੀ ਕਰਨ ਦੇ ਇਛੁੱਕ ਹਨ ਉਹ ਲਿੰਕ httpsz://tinyurl.com/foreignplacementkpt ਤੇ ਰਜਿਸਟਰ ਕਰ ਸਕਦੇ ਹਨ।
ਪ੍ਰਾਰਥੀ ਹੋਰ ਜਾਣਕਾਰੀ ਲੈਣ ਲਈ ਕਿਸੇ ਵੀ ਕੰਮ ਵਾਲੇ ਦਿਨ ਡੀ.ਬੀ.ਈ.ਈ, ਕਪੂਰਥਲਾ ਵਿੱਚ ਆ ਕੇ ਆਪਣੇ ਆਪ ਨੂੰ ਰਜਿਸਟਰ ਕਰਵਾ ਸਕਦੇ ਹਨ।
ਵਧੇਰੇ ਜਾਣਕਾਰੀ ਲਈ ਇਸ ਦਫਤਰ ਦੇ ਕੈਰੀਅਰ ਕਾਊਂਸਲਰ ਸ੍ਰੀ ਗੋਰਵ ਕੁਮਾਰ 96469-06412 ਨਾਲ ਸੰਪਰਕ ਕੀਤਾ ਜਾਵੇ।

Comments

Popular posts from this blog

ਅੱਜ ਅੰਗਹੀਣ ਅਤੇ ਬਲਾਈਂਡ ਯੂਨੀਅਨ ਪੰਜਾਬ ਦੀ ਹੰਗਾਮੀ ਮੀਟਿੰਗ ਗੁਰਮੀਤ ਸਿੰਘ ਅਤੇ ਗੁਰਵੇਲ ਸਿੰਘ ਪੱਧਰੀ ਕਲਾਂ ਦੀ ਅਗਵਾਈ ਹੇਠ ਹੋਈ

ਕੋਰੋਨਾ ਸਬੰਧੀ ਨਵੀਆਂ ਹਦਾਇਤਾਂ ਦੀ ਉਲੰਘਨਾ ਕਰਨ ਤੇ ਲਾਜ਼ਮੀ ਹੋਵੇਗੀ ਐਫ.ਆਈ.ਆਰ-ਡੀ.ਸੀ ਪੂਰੇ ਜ਼ਿਲ੍ਹੇ ਵਿੱਚ ਧਾਰਾ 144 ਲਗਾ ਕੇ ਪੰਜ ਵਿਅਕਤੀਆਂ ਤੋਂ ਵੱਧ ਇਕੱਠ ਤੇ ਰੋਕ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਦੀਆਂ ਸਾਂਝੀਆਂ ਟੀਮਾਂ ਅਨਲਾਕ-2 ਤਹਿਤ ਜਾਰੀ ਹਦਾਇਤਾਂ ਲਾਗੂ ਹੋਣਾ ਯਕੀਨੀ ਬਣਾਉਣਗੀਆਂ

फगवाड़ा में सिर्फ विकास की राजनीति,आपसी भाईचारे की कायमी के लिए करेंगे काम-धालीवाल - लोग सुचेत है तथा अब पर्ची व पर्चे की राजनीति खत्म करने का दौर आ गया -फगवाड़ा शहर में 1 करोड़ 75 लाख रुपए से सडक़ो का काम शुरु,धालीवाल ने किए उदघाटन