ਕੁਰਸੀ ਦੀ ਲੜਾਈ ‘ਚ ਉਲਝੇ ਕਾਂਗਰਸੀ, ਕੋਰੋਨਾ ਕਾਲ ‘ਚ ਪੰਜਾਬ ਹੋਇਆ ਲਾਵਾਰਿਸ - ਵਿਸ਼ਾਲ ਵਾਲੀਆ * ਸ਼ਹਿਰ ਦੇ ਸਾਬਕਾ ਕੌਂਸਲਰ ਹੁਣ ਤੋਂ ਹੀ ਮੇਅਰ ਬਣਨ ਲਈ ਹੋ ਰਹੇ ਤਰਲੋ ਮੱਛੀ


ਫਗਵਾੜਾ 6 ਜੂਨ (ਧਰੁਵ ਕਲੂਚਾ) ਪੰਜਾਬ ਸਮੇਤ ਪੂਰੇ ਦੇਸ਼ ਵਿਚ ਕੋਰੋਨਾ ਮਹਾਮਾਰੀ ਦੀ ਦੂਸਰੀ ਲਹਿਰ ਦੇ ਬੇਕਾਬੂ ਹੋਣ ਲਈ ਕੇਂਦਰ ਦੀ ਮੋਦੀ ਸਰਕਾਰ ਅਤੇ ਪੰਜਾਬ ਦੀ ਕੈਪਟਨ ਅਮਰਿੰਦਰ ਸਿੰਘ ਸਰਕਾਰ ਜਿੰਮੇਵਾਰ ਹੈ। ਇਹ ਗੱਲ ਆਮ ਆਦਮੀ ਪਾਰਟੀ ਦੇ ਬਲਾਕ ਪ੍ਰਧਾਨ ਵਿਸ਼ਾਲ ਵਾਲੀਆ ਨੇ ਅੱਜ ਇੱਥੇ ਪ੍ਰੈਸ ਦੇ ਨਾਮ ਜਾਰੀ ਇਕ ਬਿਆਨ ਵਿਚ ਕਹੀ। ਉਹਨਾਂ ਕਿਹਾ ਕਿ ਮੋਦੀ ਸਰਕਾਰ ਨੇ ਵੈਕਸੀਨ ਵਿਦੇਸ਼ਾਂ ਨੂੰ ਭੇਜ ਕੇ ਇੱਥੋਂ ਦੇ ਨਾਗਰਿਕਾਂ ਦੀ ਜਿੰਦਗੀ ਨਾਲ ਖਿਲਵਾੜ ਕੀਤਾ ਅਤੇ ਪੰਜਾਬ ਦੀ ਕੈਪਟਨ ਸਰਕਾਰ ਨੇ ਲੋਕਾਂ ਨੂੰ ਫਰੀ ਵੈਕਸੀਨ ਲਗਾਉਣ ਦੀ ਬਜਾਏ ਪ੍ਰਾਈਵੇਟ ਹਸਪਤਾਲਾਂ ਨੂੰ ਵੇਚ ਕੇ ਮੁਨਾਫਾ ਖੱਟਣ ਨੂੰ ਤਰਜੀਹ ਦਿੱਤੀ ਅਤੇ ਪ੍ਰਾਈਵੇਟ ਹਸਪਤਾਲਾਂ ਵਲੋਂ ਪੰਦਰਾਂ ਸੌ ਰੁਪਏ ਵਿਚ ਵੈਕਸੀਨ ਲਗਾਈ ਜਾ ਰਹੀ ਹੈ ਜੋ ਆਮ ਆਦਮੀ ਦੀ ਪਹੁੰਚ ਤੋਂ ਬਾਹਰ ਹੈ। ਇਸ ਤਰ੍ਹਾਂ ਮਹਾਮਾਰੀ ਦੇ ਇਸ ਭਿਆਨਕ ਦੌਰ ਵਿਚ ਵੀ ਕਾਂਗਰਸ ਅਤੇ ਭਾਜਪਾ ਸਰਕਾਰ ਨੇ ਆਪਣੇ ਹਿਤਾਂ ਲਈ ਲੋਕਾਂ ਦੀ ਜਿੰਦਗੀ ਨੂੰ ਖਤਰੇ ਵਿਚ ਪਾਇਆ। ਉਹਨਾਂ ਕੈਪਟਨ ਸਰਕਾਰ ਉਪਰ ਪੰਜਾਬ ਨੂੰ ਮਹਾਮਾਰੀ ਦੇ ਦੌਰ ਵਿਚ ਲਾਵਾਰਿਸ ਹਾਲਤ ਵਿਚ ਛੱਡਣ ਦਾ ਦੋਸ਼ ਲਾਂਦਿਆਂ ਕਿਹਾ ਕਿ ਕਾਂਗਰਸੀ ਕੁਰਸੀ ਦੀ ਲੜਾਈ ਵਿਚ ਉਲਝੇ ਹੋਏ ਹਨ ।ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਮੇਤ ਸਾਰਾ ਮੰਤਰੀ ਮੰਡਲ ਤੇ ਵਿਧਾਇਕ ਦਿੱਲੀ ‘ਚ ਕੁਰਸੀ ਦੀ ਜੱਦੋਜਹਿਦ ਕਰ ਰਹੇ ਹਨ ਜਦਕਿ ਪੰਜਾਬ ਵਿਚ ਲੋਕ ਕੋਰੋਨਾ ਨਾਲ ਲੜ ਰਹੇ ਹਨ। ਫਗਵਾੜਾ ਦੇ ਕਾਂਗਰਸੀ ਆਗੂਆਂ ਨੂੰ ਵੀ ਲੰਮੇ ਹੱਥੀਂ ਲੈਂਦਿਆਂ ਵਿਸ਼ਾਲ ਵਾਲੀਆ ਨੇ ਕਿਹਾ ਕਿ ਕਾਰਪੋਰੇਸ਼ਨ ਇਲੈਕਸ਼ਨ ਤਾਂ ਪਤਾ ਨਹੀਂ ਕਦੋਂ ਹੋਣਗੇ ਪਰ ਮੇਅਰ ਦੀ ਕੁਰਸੀ ਲਈ ਸਾਬਕਾ ਕੌਂਸਲਰ ਹੁਣ ਤੋਂ ਹੀ ਤਰਲੋ ਮੱਛੀ ਹੋ ਰਹੇ ਹਨ। ਉਹਨਾਂ ਨੇ ਫਗਵਾੜਾ ਵਾਸੀਆਂ ਨੂੰ ਪੁਰਜੋਰ ਅਪੀਲ ਕੀਤੀ ਕਿ ਮਹਾਮਾਰੀ ਦੇ ਇਸ ਦੌਰ ਵਿਚ ਸਰਕਾਰਾਂ ਤੋਂ ਉਮੀਦ ਨਾ ਰੱਖਣ ਤੇ ਆਪ ਹੀ ਆਪਣੀ ਸਿਹਤ ਦਾ ਖਿਆਲ ਕਰਨ। ਬਿਨਾ ਵਜ੍ਹਾ ਘਰੋਂ ਬਾਹਰ ਨਾ ਨਿਕਲਣ। ਮਾਸਕ ਅਤੇ ਸੈਨੀਟਾਇਜਰ ਦੀ ਲਗਾਤਾਰ ਵਰਤੋਂ ਕਰਦੇ ਰਹਿਣ। ਆਪਸ ਵਿਚ ਸਰੀਰਕ ਦੂਰੀ ਬਣਾ ਕੇ ਰੱਖਣ ਤਾਂ ਜੋ ਕੋਰੋਨਾ ਮਹਾਮਾਰੀ ਦੀ ਕ੍ਰੋਪੀ ਬਚਿਆ ਜਾ ਸਕੇ।

Comments

Popular posts from this blog

ਅੱਜ ਅੰਗਹੀਣ ਅਤੇ ਬਲਾਈਂਡ ਯੂਨੀਅਨ ਪੰਜਾਬ ਦੀ ਹੰਗਾਮੀ ਮੀਟਿੰਗ ਗੁਰਮੀਤ ਸਿੰਘ ਅਤੇ ਗੁਰਵੇਲ ਸਿੰਘ ਪੱਧਰੀ ਕਲਾਂ ਦੀ ਅਗਵਾਈ ਹੇਠ ਹੋਈ

ਕੋਰੋਨਾ ਸਬੰਧੀ ਨਵੀਆਂ ਹਦਾਇਤਾਂ ਦੀ ਉਲੰਘਨਾ ਕਰਨ ਤੇ ਲਾਜ਼ਮੀ ਹੋਵੇਗੀ ਐਫ.ਆਈ.ਆਰ-ਡੀ.ਸੀ ਪੂਰੇ ਜ਼ਿਲ੍ਹੇ ਵਿੱਚ ਧਾਰਾ 144 ਲਗਾ ਕੇ ਪੰਜ ਵਿਅਕਤੀਆਂ ਤੋਂ ਵੱਧ ਇਕੱਠ ਤੇ ਰੋਕ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਦੀਆਂ ਸਾਂਝੀਆਂ ਟੀਮਾਂ ਅਨਲਾਕ-2 ਤਹਿਤ ਜਾਰੀ ਹਦਾਇਤਾਂ ਲਾਗੂ ਹੋਣਾ ਯਕੀਨੀ ਬਣਾਉਣਗੀਆਂ

फगवाड़ा में सिर्फ विकास की राजनीति,आपसी भाईचारे की कायमी के लिए करेंगे काम-धालीवाल - लोग सुचेत है तथा अब पर्ची व पर्चे की राजनीति खत्म करने का दौर आ गया -फगवाड़ा शहर में 1 करोड़ 75 लाख रुपए से सडक़ो का काम शुरु,धालीवाल ने किए उदघाटन