ਜਿਲ੍ਹਾ ਕਪੂਰਥਲਾ ਯੂਥ ਕਾਂਗਰਸ ਦੀਆਂ ਸਾਰੀਆਂ ਨਿਯੁਕਤੀਆਂ ਕੀਤੀਆਂ ਰੱਦ * ਅਗਲੀਆਂ ਵਿਧਾਨਸਭਾ ਚੋਣਾਂ ਦੇ ਮੱਦੇਨਜ਼ਰ ਲਿਆ ਫੈਸਲਾ - ਸੌਰਵ ਖੁੱਲਰ * ਜਲਦ ਕੀਤੀਆਂ ਜਾਣਗੀਆਂ ਨਵੀਂਆਂ ਨਿਯੁਕਤੀਆਂ


ਫਗਵਾੜਾ 10 ਜੂਨ (ਧਰੁਵ ਕਲੂਚਾ) ਜਿਲ੍ਹਾ ਕਪੂਰਥਲਾ ਯੂਥ ਕਾਂਗਰਸ ਪ੍ਰਧਾਨ ਸੌਰਵ ਖੁੱਲਰ ਨੇ ਦੱਸਿਆ ਕਿ ਪੰਜਾਬ ਪ੍ਰਧਾਨ ਬਰਿੰਦਰ ਸਿੰਘ ਢਿੱਲੋਂ ਦੀਆਂ ਹਦਾਇਤਾਂ ਅਨੁਸਾਰ ਜਿਲ੍ਹੇ ਦੇ ਚਾਰ ਵਿਧਾਨਸਭਾ ਹਲਕੇ ਜਿਹਨਾਂ ‘ਚ ਕਪੂਰਥਲਾ, ਫਗਵਾੜਾ, ਭੁਲੱਥ ਅਤੇ ਸੁਲਤਾਨਪੁਰ ਲੋਧੀ ਸ਼ਾਮਲ ਹਨ, ਦੀਆਂ ਬਲਾਕ ਅਤੇ ਵਾਰਡ ਪੱਧਰ ਦੀਆਂ ਸਾਰੀਆਂ ਨਿਯੁਕਤੀਆਂ ਨੂੰ ਤੁਰੰਤ ਪ੍ਰਭਾਵ ਨਾਲ ਭੰਗ ਕਰ ਦਿੱਤਾ ਗਿਆ ਹੈ। ਅਗਲੇ ਨੋਟਿਸ ਤਕ ਸਿਰਫ ਪੰਜਾਬ ਯੂਥ ਕਾਂਗਰਸ ਵਲੋਂ ਇਲੈਕਟਡ ਨੁਮਾਇੰਦੇ ਹੀ ਅਹੁਦਿਆਂ ਤੇ ਬਣੇ ਰਹਿਣਗੇ। ਉਹਨਾਂ ਦੱਸਿਆ ਕਿ 2022 ਦੀਆਂ ਪੰਜਾਬ ਵਿਧਾਨਸਭਾ ਚੋਣਾਂ ਦੀ ਤਿਆਰੀ ਨੂੰ ਮੁੱਖ ਰੱਖ ਕੇ ਨਿਯੁਕਤੀਆਂ ਰੱਦ ਕੀਤੀਆਂ ਗਈਆਂ ਹਨ। ਜਲਦ ਹੀ ਨਵੀਂਆਂ ਨਿਯੁਕਤੀਆਂ ਕਰ ਦਿੱਤੀਆਂ ਜਾਣਗੀਆਂ ਅਤੇ ਜਿਹੜੇ ਯੂਥ ਵਰਕਰ ਕਾਂਗਰਸ ਪਾਰਟੀ ਪ੍ਰਤੀ ਸਮਰਪਿਤ ਅਤੇ ਮਿਹਨਤੀ ਹੋਣਗੇ ਉਹਨਾਂ ਨੂੰ ਮਹੱਤਵਪੂਰਣ ਅਹੁਦੇ ਦਿੱਤੇ ਜਾਣਗੇ ਤਾਂ ਜੋ ਅਗਲੇ ਸਾਲ ਦੀਆਂ ਪੰਜਾਬ ਵਿਧਾਨਸਭਾ ਚੋਣਾਂ ‘ਚ ਇਕ ਵਾਰ ਫਿਰ ਕਾਂਗਰਸ ਪਾਰਟੀ ਨੂੰ ਸ਼ਾਨਦਾਰ ਜਿੱਤ ਪ੍ਰਾਪਤ ਕਰਵਾਈ ਜਾ ਸਕੇ।

Comments

Popular posts from this blog

ਅੱਜ ਅੰਗਹੀਣ ਅਤੇ ਬਲਾਈਂਡ ਯੂਨੀਅਨ ਪੰਜਾਬ ਦੀ ਹੰਗਾਮੀ ਮੀਟਿੰਗ ਗੁਰਮੀਤ ਸਿੰਘ ਅਤੇ ਗੁਰਵੇਲ ਸਿੰਘ ਪੱਧਰੀ ਕਲਾਂ ਦੀ ਅਗਵਾਈ ਹੇਠ ਹੋਈ

ਕੋਰੋਨਾ ਸਬੰਧੀ ਨਵੀਆਂ ਹਦਾਇਤਾਂ ਦੀ ਉਲੰਘਨਾ ਕਰਨ ਤੇ ਲਾਜ਼ਮੀ ਹੋਵੇਗੀ ਐਫ.ਆਈ.ਆਰ-ਡੀ.ਸੀ ਪੂਰੇ ਜ਼ਿਲ੍ਹੇ ਵਿੱਚ ਧਾਰਾ 144 ਲਗਾ ਕੇ ਪੰਜ ਵਿਅਕਤੀਆਂ ਤੋਂ ਵੱਧ ਇਕੱਠ ਤੇ ਰੋਕ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਦੀਆਂ ਸਾਂਝੀਆਂ ਟੀਮਾਂ ਅਨਲਾਕ-2 ਤਹਿਤ ਜਾਰੀ ਹਦਾਇਤਾਂ ਲਾਗੂ ਹੋਣਾ ਯਕੀਨੀ ਬਣਾਉਣਗੀਆਂ

फगवाड़ा में सिर्फ विकास की राजनीति,आपसी भाईचारे की कायमी के लिए करेंगे काम-धालीवाल - लोग सुचेत है तथा अब पर्ची व पर्चे की राजनीति खत्म करने का दौर आ गया -फगवाड़ा शहर में 1 करोड़ 75 लाख रुपए से सडक़ो का काम शुरु,धालीवाल ने किए उदघाटन