ਅਨਿਲ ਸਿੰਗਲਾ ਦੀ ਅਗਵਾਈ ਹੇਠ ਕੈਬਿਨੇਟ ਮੰਤਰੀ ਸੁੰਦਰ ਸ਼ਾਮ ਅਰੋੜਾ ਨੂੰ ਮਿਲਿਆ ਲਘੂ ਉਦਯੋਗ ਭਾਰਤੀ ਦਾ ਵਫਦ * ਬਿਜਲੀ ਦਾ ਲੋਡ 30 ਤੋਂ 40 ਫੀਸਦੀ ਕਰਨ ਦਾ ਦਿੱਤਾ ਭਰੋਸਾ


ਫਗਵਾੜਾ 10 ਜੁਲਾਈ (ਧਰੁਵ ਕਲੂਚਾ) ਲਘੂ ਉਦਯੋਗ ਭਾਰਤੀ ਦਾ ਇਕ ਵਫਦ ਸੰਸਥਾ ਦੇ ਪ੍ਰਧਾਨ ਅਨਿਲ ਸਿੰਗਲਾ ਦੀ ਅਗਵਾਈ ਹੇਠ ਪੰਜਾਬ ਦੇ ਇੰਡਸਟ੍ਰੀ ਐਂਡ ਕਾਮਰਸ ਵਿਭਾਗ ਦੇ ਕੈਬਿਨੇਟ ਮੰਤਰੀ ਸੁੰਦਰ ਸ਼ਾਮ ਅਰੋੜਾ ਨੂੰ ਮਿਲਿਆ ਅਤੇ ਪੰਜਾਬ ਸਰਕਾਰ ਵਲੋਂ ਲਘੂ ਉਦਯੋਗਾਂ ਉਪਰ ਬਿਜਲੀ ਦੇ ਲੋਡ ਦੀ 10 ਫੀਸਦੀ ਵਰਤੋਂ ਸਬੰਧੀ ਲਗਾਈ ਪਾਬੰਦੀ ਨਾਲ ਪੇਸ਼ ਆ ਰਹੀ ਮੁਸ਼ਕਲ ਬਾਰੇ ਜਾਣੂ ਕਰਵਾਉਂਦੇ ਹੋਏ ਕੋਵਿਡ ਮਹਾਮਾਰੀ ‘ਚ ਸਮਾਲ ਸਕੇਲ ਇੰਡਸਟਰੀ ਨੂੰ ਹੋ ਰਹੇ ਨੁਕਸਾਨ ਨੂੰ ਮੱਦੇਨਜ਼ਰ ਰੱਖਦੇ ਹੋਏ ਰਾਹਤ ਦੇਣ ਦੀ ਅਪੀਲ ਕੀਤੀ। ਅਨਿਲ ਸਿੰਗਲਾ ਅਨੁਸਾਰ ਕੈਬਿਨੇਟ ਮੰਤਰੀ ਨੇ ਉਹਨਾਂ ਨੂੰ ਦੱਸਿਆ ਕਿ ਅੱਜ ਸ਼ਾਮ ਨੂੰ ਹੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਉਹਨਾਂ ਦੀ ਮੀਟਿੰਗ ਹੈ ਜਿਸ ਵਿਚ ਉਹ ਮੁੱਦਾ ਮੁੱਖ ਮੰਤਰੀ ਦੇ ਧਿਆਨ ਵਿਚ ਲਿਆਉਣਗੇ। ਕੈਬਿਨੇਟ ਮੰਤਰੀ ਨੇ 10 ਫੀਸਦੀ ਲੋਡ ਨੂੰ ਵਧਾ ਕੇ 30 ਤੋਂ 40 ਫੀਸਦੀ ਕਰਨ ਅਤੇ ਸੋਮਵਾਰ ਤਕ ਕੋਈ ਨਾ ਕੋਈ ਰਾਹਤ ਦੇਣ ਦਾ ਭਰੋਸਾ ਦਿੱਤਾ। ਕੈਬਿਨੇਟ ਮੰਤਰੀ ਨੇ ਨਾਲ ਹੀ ਕਿਹਾ ਕਿ ਤਲਵੰਡੀ ਸਾਬੋ ਦਾ ਥਰਮਲ ਪਲਾਂਟ ਅਗਲੇ 48 ਘੰਟੇ ਵਿਚ ਚਾਲੂ ਹੋਣ ਦੀ ਉਮੀਦ ਹੈ। ਜੇਕਰ ਇਹ ਪਲਾਂਟ ਚਾਲੂ ਹੋ ਗਿਆ ਤਾਂ ਵੀ ਸਮੱਸਿਆ ਦਾ ਹਲ ਹੋ ਜਾਵੇਗਾ। ਇਸ ਮੌਕੇ ਲਘੂ ਉਦਯੋਗ ਭਾਰਤੀ ਦੇ ਸਕੱਤਰ ਗੌਰਵ ਹਾਂਡਾ, ਮੁਖਿੰਦਰ ਸਿੰਘ, ਅਸ਼ੋਕ ਸੇਠੀ, ਅਸ਼ੋਕ ਗੁਪਤਾ, ਮੈਡਮ ਨਰਿੰਦਰ ਸੱਗੂ, ਦੀਪਕ ਕੋਹਲੀ, ਚੇਤਨ ਗੁਪਤਾ, ਓਮ ਉੱਪਲ ਆਦਿ ਹਾਜਰ ਸਨ।

Comments

Popular posts from this blog

ਅੱਜ ਅੰਗਹੀਣ ਅਤੇ ਬਲਾਈਂਡ ਯੂਨੀਅਨ ਪੰਜਾਬ ਦੀ ਹੰਗਾਮੀ ਮੀਟਿੰਗ ਗੁਰਮੀਤ ਸਿੰਘ ਅਤੇ ਗੁਰਵੇਲ ਸਿੰਘ ਪੱਧਰੀ ਕਲਾਂ ਦੀ ਅਗਵਾਈ ਹੇਠ ਹੋਈ

ਕੋਰੋਨਾ ਸਬੰਧੀ ਨਵੀਆਂ ਹਦਾਇਤਾਂ ਦੀ ਉਲੰਘਨਾ ਕਰਨ ਤੇ ਲਾਜ਼ਮੀ ਹੋਵੇਗੀ ਐਫ.ਆਈ.ਆਰ-ਡੀ.ਸੀ ਪੂਰੇ ਜ਼ਿਲ੍ਹੇ ਵਿੱਚ ਧਾਰਾ 144 ਲਗਾ ਕੇ ਪੰਜ ਵਿਅਕਤੀਆਂ ਤੋਂ ਵੱਧ ਇਕੱਠ ਤੇ ਰੋਕ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਦੀਆਂ ਸਾਂਝੀਆਂ ਟੀਮਾਂ ਅਨਲਾਕ-2 ਤਹਿਤ ਜਾਰੀ ਹਦਾਇਤਾਂ ਲਾਗੂ ਹੋਣਾ ਯਕੀਨੀ ਬਣਾਉਣਗੀਆਂ

फगवाड़ा में सिर्फ विकास की राजनीति,आपसी भाईचारे की कायमी के लिए करेंगे काम-धालीवाल - लोग सुचेत है तथा अब पर्ची व पर्चे की राजनीति खत्म करने का दौर आ गया -फगवाड़ा शहर में 1 करोड़ 75 लाख रुपए से सडक़ो का काम शुरु,धालीवाल ने किए उदघाटन