ਲਾਇਨਜ ਕਲੱਬ ਫਗਵਾੜਾ ਸਿਟੀ ਨੇ ਨਵੇਂ ਸੈਸ਼ਨ ਦੇ ਪਹਿਲੇ ਪ੍ਰੋਜੈਕਟ ਤਹਿਤ ਸਕੂਲ ਵਿਚ ਬੂਟੇ ਲਗਾਏ * ਵਾਤਾਵਰਣ ਸੁਰੱਖਿਆ ਹਰ ਇਨਸਾਨ ਦਾ ਮੁਢਲਾ ਫਰਜ਼ - ਅਤੁਲ ਜੈਨ


ਫਗਵਾੜਾ 6 ਜੁਲਾਈ (ਧਰੁਵ ਕਲੂਚਾ) ਲਾਇਨਜ ਕਲੱਬ ਫਗਵਾੜਾ ਸਿਟੀ ਦੀ ਨਵੀਂ ਟੀਮ ਵਲੋਂ ਕਲੱਬ ਪ੍ਰਧਾਨ ਲਾਇਨ ਅਤੁਲ ਜੈਨ ਦੀ ਅਗਵਾਈ ਹੇਠ ਸਾਲ 2021-22 ਦਾ ਪਹਿਲਾ ਪ੍ਰੋਜੈਕਟ ਕਰਦਿਆਂ ਵਾਤਾਵਰਣ ਸੁਰੱਖਿਆ ਦਾ ਸੁਨੇਹਾ ਦਿੰਦੇ ਹੋਏ ਸਥਾਨਕ ਸ੍ਰੀ ਮਹਾਵੀਰ ਜੈਨ ਮਾਡਲ ਸੀਨੀਅਰ ਸੈਕੰਡਰੀ ਸਕੂਲ ਵਿਖੇ ਫੁੱਲਦਾਰ, ਫਲਦਾਰ ਤੇ ਛਾਂਦਾਰ ਬੂਟੇ ਲਗਾਏ ਗਏ। ਸਮਾਗਮ ਵਿਚ ਕਲੱਬ ਦੇ ਚਾਰਟਰ ਪ੍ਰਧਾਨ ਲਾਇਨ ਗੁਰਦੀਪ ਸਿੰਘ ਕੰਗ ਵਿਸ਼ੇਸ਼ ਤੌਰ ਤੇ ਸ਼ਾਮਲ ਹੋਏ। ਉਹਨਾਂ ਨਵੀਂ ਟੀਮ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ ਅਤੇ ਭਰੋਸਾ ਜਤਾਇਆ ਕਿ ਲਾਇਨ ਅਤੁਲ ਜੈਨ ਅਤੇ ਉਹਨਾਂ ਦੀ ਸਮੁੱਚੀ ਟੀਮ ਕਲੱਬ ਦੀ ਪਰੰਪਰਾ ਨੂੰ ਕਾਇਮ ਰੱਖਦੇ ਹੋਏ ਇਸ ਸਾਲ ਵੀ 321-ਡੀ ਦੀਆਂ ਸਮੂਹ ਕੱਲਬਾਂ ‘ਚ ਮੋਹਰੀ ਸਥਾਨ ਤੇ ਰਹੇਗੀ। ਕਲੱਬ ਪ੍ਰਧਾਨ ਅਤੁਲ ਜੈਨ ਅਤੇ ਸਕੱਤਰ ਸੁਨੀਲ ਢੀਂਗਰਾ ਨੇ ਕਿਹਾ ਕਿ ਵਾਤਾਵਰਣ ਸੁਰੱਖਿਆ ਵਿਚ ਸਹਿਯੋਗ ਦੇਣਾ ਅਤੇ ਵੱਧ ਤੋਂ ਵੱਧ ਬੂਟੇ ਲਗਾਉਣਾ ਹਰ ਇਨਸਾਨ ਦਾ ਮੁਢਲਾ ਫਰਜ਼ ਹੈ। ਉਹਨਾਂ ਦੱਸਿਆ ਕਿ ਆਉਣ ਵਾਲੇ ਦਿਨਾਂ ਵਿਚ ਹੋਰ ਵੀ ਅਨੇਕਾਂ ਪ੍ਰੋਜੈਕਟ ਕੀਤੇ ਜਾਣਗੇ ਜਿਹਨਾਂ ਦੀ ਰੂਪਰੇਖਾ ਤਿਆਰ ਕੀਤੀ ਜਾ ਰਹੀ ਹੈ। ਇਸ ਮੌਕੇ ਲਾਇਨ ਅਮਿਤ ਸ਼ਰਮਾ ਆਸ਼ੂ ਕੈਸ਼ੀਅਰ, ਲਾਇਨ ਸੰਜੀਵ ਲਾਂਬਾ ਪੀ.ਆਰ.ਓ. ਤੋਂ ਇਲਾਵਾ ਲਾਇਨ ਜੁਗਲ ਬਵੇਜਾ, ਲਾਇਨ ਜਸਵੀਰ ਮਾਹੀ, ਲਾਇਨ ਸੰਜੇ ਤ੍ਰੇਹਨ, ਲਾਇਨ ਸੰਜੀਵ ਸੂਰੀ, ਲਾਇਨ ਸੁਮਿਤ ਭੰਡਾਰੀ ਆਦਿ ਹਾਜਰ ਸਨ।

Comments

Popular posts from this blog

ਅੱਜ ਅੰਗਹੀਣ ਅਤੇ ਬਲਾਈਂਡ ਯੂਨੀਅਨ ਪੰਜਾਬ ਦੀ ਹੰਗਾਮੀ ਮੀਟਿੰਗ ਗੁਰਮੀਤ ਸਿੰਘ ਅਤੇ ਗੁਰਵੇਲ ਸਿੰਘ ਪੱਧਰੀ ਕਲਾਂ ਦੀ ਅਗਵਾਈ ਹੇਠ ਹੋਈ

ਕੋਰੋਨਾ ਸਬੰਧੀ ਨਵੀਆਂ ਹਦਾਇਤਾਂ ਦੀ ਉਲੰਘਨਾ ਕਰਨ ਤੇ ਲਾਜ਼ਮੀ ਹੋਵੇਗੀ ਐਫ.ਆਈ.ਆਰ-ਡੀ.ਸੀ ਪੂਰੇ ਜ਼ਿਲ੍ਹੇ ਵਿੱਚ ਧਾਰਾ 144 ਲਗਾ ਕੇ ਪੰਜ ਵਿਅਕਤੀਆਂ ਤੋਂ ਵੱਧ ਇਕੱਠ ਤੇ ਰੋਕ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਦੀਆਂ ਸਾਂਝੀਆਂ ਟੀਮਾਂ ਅਨਲਾਕ-2 ਤਹਿਤ ਜਾਰੀ ਹਦਾਇਤਾਂ ਲਾਗੂ ਹੋਣਾ ਯਕੀਨੀ ਬਣਾਉਣਗੀਆਂ

फगवाड़ा में सिर्फ विकास की राजनीति,आपसी भाईचारे की कायमी के लिए करेंगे काम-धालीवाल - लोग सुचेत है तथा अब पर्ची व पर्चे की राजनीति खत्म करने का दौर आ गया -फगवाड़ा शहर में 1 करोड़ 75 लाख रुपए से सडक़ो का काम शुरु,धालीवाल ने किए उदघाटन