ਯੂ.ਪੀ. ਜਿਲ੍ਹਾ ਪੰਚਾਇਤ ਚੋਣਾਂ ‘ਚ ਸ਼ਾਨਦਾਰ ਜਿੱਤ ਨੇ ਦਿਖਾਇਆ ਮੋਦੀ-ਯੋਗੀ ਦੀ ਜੋੜੀ ਦਾ ਦਮ * ਕਿਹਾ - ਪੰਜਾਬ ‘ਚ ਵੀ ਬਣੇਗੀ ਭਾਜਪਾ ਦੀ ਸਰਕਾਰ


ਫਗਵਾੜਾ 5 ਜੁਲਾਈ (ਧਰੁਵ ਕਲੂਚਾ) ਉੱਤਰ ਪ੍ਰਦੇਸ਼ ਦੇ ਜਿਲ੍ਹਾ ਪੰਚਾਇਤ ਪ੍ਰਧਾਨਾਂ ਲਈ ਹੋਈਆਂ ਚੋਣ ‘ਚ ਭਾਰਤੀ ਜਨਤਾ ਪਾਰਟੀ ਨੂੰ 75 ਵਿਚੋਂ ਰਿਕਾਰਡ 67 ਸੀਟਾਂ ‘ਤੇ ਮਿਲੀ ਸ਼ਾਨਦਾਰ ਜਿੱਤ ਨੂੰ ਲੈ ਕੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਸੀਨੀਅਰ ਭਾਜਪਾ ਆਗੂ ਸ਼ਹਿਰ ਦੇ ਸਾਬਕਾ ਮੇਅਰ ਅਰੁਣ ਖੋਸਲਾ ਨੇ ਅੱਜ ਇੱਥੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਯੂ.ਪੀ. ਦੇ ਮੁੱਖ ਮੰਤਰੀ ਯੋਗੀ ਅਦਿੱਤਯਾ ਨਾਥ ਦੀ ਨੁਕਤਾਚੀਨੀ ਕਰਨ ਵਾਲਿਆਂ ਦੇ ਮੂੰਹ ਤੇ ਇਸ ਸ਼ਾਨਦਾਰ ਜਿੱਤ ਨੇ ਤਾਲੇ ਲਗਾ ਦਿੱਤੇ ਹਨ। ਮੋਦੀ-ਯੋਗੀ ਦੀ ਜੋੜੀ ਨੇ ਵਿਰੋਧੀਆਂ ਨੂੰ ਆਪਣਾ ਦਮ ਦਿਖਾ ਦਿੱਤਾ ਹੈ। ਦੇਸ਼ ਦਾ ਹਰ ਵਰਗ ਅੱਜ ਭਾਜਪਾ ਦੇ ਨਾਲ ਹੈ। ਪੰਜਾਬ ਵਿਚ ਵੀ ਅਗਲੇ ਸਾਲ ਹੋਣ ਵਾਲੀਆਂ ਵਿਧਾਨਸਭਾ ਚੋਣਾਂ ‘ਚ ਭਾਜਪਾ ਦਾ ਝੰਡਾ ਲਹਿਰਾਏਗਾ ਅਤੇ ਪਹਿਲੀ ਵਾਰ ਇੱਕਲਿਆਂ ਚੋਣ ਲੜਕੇ ਜਿੱਤ ਦਾ ਨਵਾਂ ਰਿਕਾਰਡ ਭਾਰਤੀ ਜਨਤਾ ਪਾਰਟੀ ਕਾਇਮ ਕਰੇਗੀ। ਉਹਨਾਂ ਕਿਹਾ ਕਿ ਲੋਕਾਂ ਨੂੰ ਸਮਝ ਆ ਗਈ ਹੈ ਕਿ ਸਿਰਫ ਭਾਜਪਾ ਹੀ ਉਹ ਪਾਰਟੀ ਹੈ ਜੋ ਜਨਤਾ ਨਾਲ ਕੀਤੇ ਹਰ ਵਾਅਦੇ ਨੂੰ ਪੂਰਾ ਕਰਨ ਦਾ ਦਮ ਰੱਖਦੀ ਹੈ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਿਛਲੀਆਂ ਚੋਣਾਂ ‘ਚ ਲੋਕਾਂ ਨਾਲ ਕੀਤਾ ਕੋਈ ਵਾਅਦਾ ਪੂਰਾ ਨਹੀਂ ਕੀਤਾ ਹੈ। ਇੱਥੋਂ ਤੱਕ ਕੇ ਗੁਟਕਾ ਸਾਹਿਬ ਦੀ ਸੌਂਹ ਚੁੱਕ ਕੇ ਕੀਤੇ ਵਾਅਦੇ ਵੀ ਪੂਰੇ ਨਹੀਂ ਹੋਏ ਜਿਸਦੀ ਸਜਾ ਜਨਤਾ ਤਾਂ ਅਗਲੀਆਂ ਵਿਧਾਨਸਭਾ ਚੋਣਾਂ ਵਿਚ ਦੇਵੇਗੀ ਹੀ ਪਰ ਪਰਮਾਤਮਾ ਵੀ ਮਾਫ ਨਹੀਂ ਕਰੇਗਾ। ਸਾਬਕਾ ਮੇਅਰ ਨੇ ਕਿਹਾ ਕਿ ਆਮ ਆਦਮੀ ਪਾਰਟੀ ਦਾ ਪੰਜਾਬ ਵਿਚ ਕੋਈ ਅਧਾਰ ਨਹੀਂ ਹੈ। ਇਸੇ ਲਈ ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ ਨੂੰ ਮੁਫਤਖੌਰੀ ਦੇ ਝੂਠੇ ਸੁਪਨੇ ਦਿਖਾਉਣ ਲਈ ਪੰਜਾਬ ਆਉਣਾ ਪੈ ਰਿਹਾ ਹੈ। ਅਕਾਲੀਆਂ ਨੇ ਭਾਜਪਾ ਨਾਲ ਗਠਜੋੜ ਖਤਮ ਕਰਕੇ ਬਹੁਤ ਵੱਡੀ ਸਿਆਸੀ ਭੁੱਲ ਕੀਤੀ ਹੈ ਜਿਸਦਾ ਅਹਿਸਾਸ ਅਗਲੇ ਸਾਲ ਦੀਆਂ ਪੰਜਾਬ ਵਿਧਾਨਸਭਾ ਦੇ ਚੋਣ ਨਤੀਜਿਆਂ ਵਿਚ ਅਕਾਲੀ ਦਲ ਨੂੰ ਹੋਵੇਗਾ।

Comments

Popular posts from this blog

ਅੱਜ ਅੰਗਹੀਣ ਅਤੇ ਬਲਾਈਂਡ ਯੂਨੀਅਨ ਪੰਜਾਬ ਦੀ ਹੰਗਾਮੀ ਮੀਟਿੰਗ ਗੁਰਮੀਤ ਸਿੰਘ ਅਤੇ ਗੁਰਵੇਲ ਸਿੰਘ ਪੱਧਰੀ ਕਲਾਂ ਦੀ ਅਗਵਾਈ ਹੇਠ ਹੋਈ

ਕੋਰੋਨਾ ਸਬੰਧੀ ਨਵੀਆਂ ਹਦਾਇਤਾਂ ਦੀ ਉਲੰਘਨਾ ਕਰਨ ਤੇ ਲਾਜ਼ਮੀ ਹੋਵੇਗੀ ਐਫ.ਆਈ.ਆਰ-ਡੀ.ਸੀ ਪੂਰੇ ਜ਼ਿਲ੍ਹੇ ਵਿੱਚ ਧਾਰਾ 144 ਲਗਾ ਕੇ ਪੰਜ ਵਿਅਕਤੀਆਂ ਤੋਂ ਵੱਧ ਇਕੱਠ ਤੇ ਰੋਕ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਦੀਆਂ ਸਾਂਝੀਆਂ ਟੀਮਾਂ ਅਨਲਾਕ-2 ਤਹਿਤ ਜਾਰੀ ਹਦਾਇਤਾਂ ਲਾਗੂ ਹੋਣਾ ਯਕੀਨੀ ਬਣਾਉਣਗੀਆਂ

फगवाड़ा में सिर्फ विकास की राजनीति,आपसी भाईचारे की कायमी के लिए करेंगे काम-धालीवाल - लोग सुचेत है तथा अब पर्ची व पर्चे की राजनीति खत्म करने का दौर आ गया -फगवाड़ा शहर में 1 करोड़ 75 लाख रुपए से सडक़ो का काम शुरु,धालीवाल ने किए उदघाटन