ਲਾਇੰਨਜ ਕਲੱਬ ਫਗਵਾੜਾ ਸਿਟੀ ਨੇ ਨੇਤਰਹੀਣ ਬਿਰਧ ਆਸ਼ਰਮ ਨੂੰ ਖਾਣ-ਪੀਣ ਦੀਆਂ ਵਸਤਾਂ ਕੀਤੀਆਂ ਭੇਂਟ * ਗੁਰਦੀਪ ਸਿੰਘ ਕੰਗ ਦੇ ਸਹਿਯੋਗ ਨਾਲ ਹੋਇਆ ਦੂਸਰਾ ਪ੍ਰੋਜੈਕਟ


ਫਗਵਾੜਾ 9 ਜੁਲਾਈ (ਧਰੁਵ ਕਲੂਚਾ) ਲਾਇੰਨਜ ਕਲੱਬ ਫਗਵਾੜਾ ਸਿਟੀ ਵਲੋਂ ਕਲੱਬ ਦੇ ਪ੍ਰਧਾਨ ਲਾਇਨ ਅਤੁਲ ਜੈਨ ਦੀ ਅਗਵਾਈ ਹੇਠ ਦੂਸਰਾ ਪ੍ਰੋਜੈਕਟ ਸਫਲਤਾ ਪੂਰਵਕ ਕੀਤਾ ਗਿਆ। ਜਿਸਦੇ ਤਹਿਤ ਕਲੱਬ ਦੇ ਚਾਰਟਰ ਪ੍ਰਧਾਨ ਗੁਰਦੀਪ ਸਿੰਘ ਕੰਗ ਦੇ ਪੁੱਤਰ ਦੇ ਜਨਮ ਦਿਨ ਦੀ ਖੁਸ਼ੀ ਵਿਚ ਸਥਾਨਕ ਸਪਰੋੜ ਸਥਿਤ ਨੇਤਰਹੀਣ ਬਿਰਧ ਆਸ਼ਰਮ ਵਿਖੇ ਜੂਸ, ਬਿਸਕੁਟ, ਰਸ, ਸਨੈਕਸ ਅਤੇ ਕਈ ਤਰ੍ਹਾਂ ਦੇ ਫਲ ਭੇਂਟ ਕੀਤੇ ਗਏ। ਗੁਰਦੀਪ ਸਿੰਘ ਕੰਗ ਨੇ ਦੱਸਿਆ ਕਿ ਉਹ ਹਰ ਸਾਲ ਆਪਣੇ ਇਕਲੌਤੇ ਪੁੱਤਰ ਦੇ ਜਨਮ ਦਿਨ ਦੀ ਖੁਸ਼ੀ ਵਿਚ ਆਸ਼ਰਮ ਦੇ ਵਸਨੀਕਾਂ ਦੀ ਸੇਵਾ ਵਿਚ ਅਜਿਹੇ ਉਪਰਾਲਾ ਕਰਦੇ ਹਨ। ਲਾਇਨ ਅਤੁਲ ਜੈਨ ਸਮੇਤ ਸਮੁੱਚੀ ਟੀਮ ਨੇ ਚਾਰਟਰ ਪ੍ਰਧਾਨ ਲਾਇਨ ਗੁਰਦੀਪ ਸਿੰਘ ਕੰਗ ਨੂੰ ਉਹਨਾਂ ਦੇ ਪੁੱਤਰ ਦੇ ਜਨਮ ਦਿਨ ਦੀਆਂ ਸ਼ੁੱਭ ਇੱਛਾਵਾਂ ਦਿੱਤੀਆਂ ਅਤੇ ਦੱਸਿਆ ਕਿ ਆਉਣ ਵਾਲੇ ਦਿਨਾਂ ਵਿਚ ਹੋਰ ਕਈ ਸਮਾਜ ਸੇਵੀ ਪ੍ਰੋਜੈਕਟ ਕੀਤੇ ਜਾਣਗੇ ਜਿਹਨਾਂ ਵਾਰੇ ਵਿਚਾਰ ਵਟਾਂਦਰਾ ਹੋ ਰਿਹਾ ਹੈ ਅਤੇ ਤਿਆਰੀਆਂ ਚਲ ਰਹੀਆਂ ਹਨ।  ਇਸ ਦੌਰਾਨ ਆਸ਼ਰਮ ਦੇ ਮੈਨੇਜਰ ਮੁਖਤਿਆਰ ਸਿੰਘ ਨੇ ਗੁਰਦੀਪ ਸਿੰਘ ਕੰਗ ਸਮੇਤ ਲਾਇਨਜ ਕਲੱਬ ਫਗਵਾੜਾ ਸਿਟੀ ਦੀ ਸਮੁੱਚੀ ਟੀਮ ਦਾ ਧੰਨਵਾਦ ਕੀਤਾ। ਇਸ ਮੌਕੇ ਕਲੱਬ ਸਕੱਤਰ ਸੁਨੀਲ ਢੀਂਗਰਾ, ਉਪ ਪ੍ਰਧਾਨ ਲਾਇਨ ਜੁਗਲ ਬਵੇਜਾ, ਲਾਇਨ ਹਰਦੀਪ ਕੁਮਾਰ ਆਦਿ ਹਾਜਰ ਸਨ।

Comments

Popular posts from this blog

ਅੱਜ ਅੰਗਹੀਣ ਅਤੇ ਬਲਾਈਂਡ ਯੂਨੀਅਨ ਪੰਜਾਬ ਦੀ ਹੰਗਾਮੀ ਮੀਟਿੰਗ ਗੁਰਮੀਤ ਸਿੰਘ ਅਤੇ ਗੁਰਵੇਲ ਸਿੰਘ ਪੱਧਰੀ ਕਲਾਂ ਦੀ ਅਗਵਾਈ ਹੇਠ ਹੋਈ

ਕੋਰੋਨਾ ਸਬੰਧੀ ਨਵੀਆਂ ਹਦਾਇਤਾਂ ਦੀ ਉਲੰਘਨਾ ਕਰਨ ਤੇ ਲਾਜ਼ਮੀ ਹੋਵੇਗੀ ਐਫ.ਆਈ.ਆਰ-ਡੀ.ਸੀ ਪੂਰੇ ਜ਼ਿਲ੍ਹੇ ਵਿੱਚ ਧਾਰਾ 144 ਲਗਾ ਕੇ ਪੰਜ ਵਿਅਕਤੀਆਂ ਤੋਂ ਵੱਧ ਇਕੱਠ ਤੇ ਰੋਕ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਦੀਆਂ ਸਾਂਝੀਆਂ ਟੀਮਾਂ ਅਨਲਾਕ-2 ਤਹਿਤ ਜਾਰੀ ਹਦਾਇਤਾਂ ਲਾਗੂ ਹੋਣਾ ਯਕੀਨੀ ਬਣਾਉਣਗੀਆਂ

फगवाड़ा में सिर्फ विकास की राजनीति,आपसी भाईचारे की कायमी के लिए करेंगे काम-धालीवाल - लोग सुचेत है तथा अब पर्ची व पर्चे की राजनीति खत्म करने का दौर आ गया -फगवाड़ा शहर में 1 करोड़ 75 लाख रुपए से सडक़ो का काम शुरु,धालीवाल ने किए उदघाटन