ਮੋਦੀ ਸਰਕਾਰ ਵਲੋਂ ਭੇਜੀ ਪ੍ਰਤੀ ਵਿਅਕਤੀ 10 ਕਿਲੋ ਫਰੀ ਕਣਕ ਦੀ ਵੰਡ ਜਲਦੀ ਕੀਤੀ ਜਾਵੇਗੀ - ਅਰੁਣ ਖੋਸਲਾ * ਬੈਟਰੀ ਵਾਲੀ ਟਰਾਈ ਸਾਈਕਲ ਲਈ ਅਨੀਤਾ ਸੋਮ ਪ੍ਰਕਾਸ਼ ਨਾਲ ਸੰਪਰਕ ਕਰਨ ਲੋੜਵੰਦ


ਫਗਵਾੜਾ 25 ਸਤੰਬਰ (ਧਰੁਵ ਕਲੂਚਾ) ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਵਲੋਂ ਕੋਰੋਨਾ ਕਾਲ ਵਿਚ ਦੇਸ਼ ਦੇ 80 ਕਰੋੜ ਲੋੜਵੰਦ ਪਰਿਵਾਰਾਂ ਨੂੰ ਦੀਵਾਲੀ ਤੱਕ ਪ੍ਰਤੀ ਮੈਂਬਰ 10 ਕਿੱਲੋ ਕਣਕ ਦੀ ਵੰਡ ਦੇ ਵਾਅਦੇ ਅਨੁਸਾਰ ਜਲਦੀ ਹੀ ਫਗਵਾੜਾ ਵਿਧਾਨਸਭਾ ਹਲਕੇ ਦੇ ਹਰ ਪਿੰਡ ਤੇ ਸ਼ਹਿਰ ਦੇ ਹਰ ਵਾਰਡ ਵਿਚ ਲੋੜਵੰਦ ਪਰਿਵਾਰਾਂ ਨੂੰ ਕਣਕ ਦੀ ਵੰਡ ਕਰ ਦਿੱਤੀ ਜਾਵੇਗੀ। ਇਹ ਜਾਣਕਾਰੀ ਸੀਨੀਅਰ ਭਾਜਪਾ ਆਗੂ ਤੇ ਸ਼ਹਿਰ ਦੇ ਸਾਬਕਾ ਮੇਅਰ ਅਰੁਣ ਖੋਸਲਾ ਨੇ ਅੱਜ ਇੱਥੇ ਗੱਲਬਾਤ ਦੌਰਾਨ ਦਿੱਤੀ। ਉਹਨਾਂ ਕਿਹਾ ਕਿ ਕੇਂਦਰੀ ਰਾਜ ਮੰਤਰੀ ਸ੍ਰੀ ਸੋਮ ਪ੍ਰਕਾਸ਼ ਕੇਂਦਰ ਸਰਕਾਰ ਦੀ ਹਰ ਯੋਜਨਾ ਦਾ ਲਾਭ ਫਗਵਾੜਾ ਵਾਸੀਆਂ ਤੱਕ ਪਹੁੰਚਾਉਣ ਲਈ ਹਮੇਸ਼ਾ ਤੱਤਪਰ ਰਹਿੰਦੇ ਹਨ ਤੇ ਹੁਣ ਵੀ ਉਹਨਾਂ ਦੇ ਹੀ ਉਪਰਾਲੇ ਸਦਕਾ ਇਹ ਕਣਕ ਦੀ ਵੰਡ ਕੀਤੀ ਜਾ ਰਹੀ ਹੈ। ਜਿਸ ਨਾਲ ਤਿਓਹਾਰੀ ਸੀਜਨ ਵਿਚ ਗਰੀਬ ਤੇ ਲੋੜਵੰਦ ਪਰਿਵਾਰਾਂ ਨੂੰ ਕਾਫੀ ਰਾਹਤ ਮਿਲੇਗੀ। ਉਹਨਾਂ ਦੱਸਿਆ ਕਿ ਦਿਵਯੰਗ ਵਿਅਕਤੀਆਂ ਨੂੰ ਬੈਟਰੀ ਵਾਲੀਆਂ ਟਰਾਈ ਸਾਈਕਲਾਂ ਦੀ ਵੰਡ ਸਬੰਧੀ ਕੈਂਪ ਦਾ ਆਯੋਜਨ ਵੀ ਜਲਦੀ ਹੀ ਕੀਤਾ ਜਾ ਰਿਹਾ ਹੈ। ਜੋ ਵੀ ਲੋੜਵੰਦ ਬੈਟਰੀ ਵਾਲੀ ਟਰਾਈ ਸਾਇਕਲ ਲੈਣ ਦੇ ਚਾਹਵਨ ਹਨ ਉਹ ਉਹਨਾਂ ਨਾਲ ਜਾਂ ਕੇਂਦਰੀ ਮੰਤਰੀ ਸ੍ਰੀ ਸੋਮ ਪ੍ਰਕਾਸ਼ ਕੈਂਥ ਦੀ ਧਰਮ ਪਤਨੀ ਤੇ ਸਮਾਜ ਸੇਵਿਕਾ ਸ੍ਰੀਮਤੀ ਅਨੀਤਾ ਸੋਮ ਪ੍ਰਕਾਸ਼ ਨਾਲ ਲਿਖਿਤ ਦਰਖਾਸਤ ਰਾਹੀਂ ਰਾਬਤਾ ਕਰ ਸਕਦੇ ਹਨ। ਉਹਨਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇਸ਼ ਦੇ ਹਰ ਵਰਗ ਦੇ ਲੋਕਾਂ ਦੇ ਹਿਤਾਂ ਦਾ ਪੂਰਾ ਖਿਆਲ ਰੱਖਦੇ ਹਨ। ਪਹਿਲਾਂ ਵੀ ਮੋਦੀ ਸਰਕਾਰ ਦੀ ਹਰ ਯੋਜਨਾ ਦਾ ਲਾਭ ਫਗਵਾੜਾ ਵਾਸੀਆਂ ਨੂੰ ਦਿੱਤਾ ਗਿਆ ਹੈ ਤੇ ਅੱਗੇ ਵੀ ਇਸ ਕ੍ਰਮ ਨੂੰ ਜਾਰੀ ਰੱਖਿਆ ਜਾਵੇਗਾ।

Comments

Popular posts from this blog

ਅੱਜ ਅੰਗਹੀਣ ਅਤੇ ਬਲਾਈਂਡ ਯੂਨੀਅਨ ਪੰਜਾਬ ਦੀ ਹੰਗਾਮੀ ਮੀਟਿੰਗ ਗੁਰਮੀਤ ਸਿੰਘ ਅਤੇ ਗੁਰਵੇਲ ਸਿੰਘ ਪੱਧਰੀ ਕਲਾਂ ਦੀ ਅਗਵਾਈ ਹੇਠ ਹੋਈ

ਕੋਰੋਨਾ ਸਬੰਧੀ ਨਵੀਆਂ ਹਦਾਇਤਾਂ ਦੀ ਉਲੰਘਨਾ ਕਰਨ ਤੇ ਲਾਜ਼ਮੀ ਹੋਵੇਗੀ ਐਫ.ਆਈ.ਆਰ-ਡੀ.ਸੀ ਪੂਰੇ ਜ਼ਿਲ੍ਹੇ ਵਿੱਚ ਧਾਰਾ 144 ਲਗਾ ਕੇ ਪੰਜ ਵਿਅਕਤੀਆਂ ਤੋਂ ਵੱਧ ਇਕੱਠ ਤੇ ਰੋਕ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਦੀਆਂ ਸਾਂਝੀਆਂ ਟੀਮਾਂ ਅਨਲਾਕ-2 ਤਹਿਤ ਜਾਰੀ ਹਦਾਇਤਾਂ ਲਾਗੂ ਹੋਣਾ ਯਕੀਨੀ ਬਣਾਉਣਗੀਆਂ

फगवाड़ा में सिर्फ विकास की राजनीति,आपसी भाईचारे की कायमी के लिए करेंगे काम-धालीवाल - लोग सुचेत है तथा अब पर्ची व पर्चे की राजनीति खत्म करने का दौर आ गया -फगवाड़ा शहर में 1 करोड़ 75 लाख रुपए से सडक़ो का काम शुरु,धालीवाल ने किए उदघाटन