ਜੱਥੇਦਾਰ ਫੌਜੀ ਨੇ 18 ਸਤੰਬਰ ਨੂੰ ਅੰਮ੍ਰਿਤਸਰ ਸਾਹਿਬ ਵਿਖੇ ਪਹੁੰਚਣ ਦੀ ਕੀਤੀ ਅਪੀਲ


ਫਗਵਾੜਾ 15 ਸਤੰਬਰ (ਧਰੁਵ ਕਲੂਚਾ) ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਕੌਮੀ ਪ੍ਰਧਾਨ ਸ੍ਰ ਸਿਮਰਨਜੀਤ ਸਿੰਘ ਮਾਨ ਦੀ ਅਗਵਾਈ ਹੇਠ ਸਿੱਖਾਂ ਦੀ ਪਾਰਲੀਮੈਂਟ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਜਲਦ ਕਰਵਾਉਣ ਲਈ ਆਵਾਜ਼ ਬੁਲੰਦ ਕਰਨ ਵਾਸਤੇ ਇੱਕ ਵਿਸ਼ਾਲ ਪੰਥਕ ਇਕੱਠ 18 ਸਤੰਬਰ ਨੂੰ ਸ਼੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸੱਦਿਆ ਗਿਆ ਹੈ ਜਿਸ ਵਿੱਚ ਪੰਥ ਦਰਦੀਆਂ, ਸਿੱਖ ਜੱਥੇਬੰਦੀਆਂ, ਸਮੁੱਚਾ ਖਾਲਸਾ ਪੰਥ, ਨਿਹੰਗ ਸਿੰਘ ਜਥੇਬੰਦੀਆਂ, ਸੰਤ ਸਮਾਜ ਅਤੇ ਸਮੂਹ ਸੰਗਤਾਂ ਨੂੰ ਪਹੁੰਚਣ ਦੀ ਪੁਰਜੋਰ ਅਪੀਲ ਕੀਤੀ ਜਾਂਦੀ ਹੈ ਇਨ੍ਹਾਂ ਵਿਚਾਰਾ ਦਾ ਪ੍ਰਗਟਾਵਾ ਕੌਮੀ ਜਨਰਲ ਸਕੱਤਰ ਸ੍ਰ ਜਸਕਰਨ ਸਿੰਘ ਕਾਹਨਸਿੰਘਵਾਲਾ ਅਤੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੋਆਬਾ ਜ਼ੋਨ ਦੇ ਇੰਚਾਰਜ ਜੱਥੇਦਾਰ ਰਜਿੰਦਰ ਸਿੰਘ ਫੌਜੀ ਨੇ ਸ੍ਰ ਸਿਮਰਨਜੀਤ ਸਿੰਘ ਮਾਨ ਦੇ ਨਾਲ ਇਸ ਵਿਸ਼ੇ ਤੇ ਵਿਚਾਰ ਵਟਾਂਦਰਾ ਕਰਨ ਤੋਂ ਬਾਅਦ ਇੱਕ ਪ੍ਰੈਸ ਬਿਆਨ ਜਾਰੀ ਕਰਦਿਆਂ ਹੋਇਆ ਸਾਂਝੇ ਕੀਤੇ। ਇਸ ਮੌਕੇ ਉਨ੍ਹਾਂ ਕਿਹਾ ਕਿ ਭਾਰਤੀ ਸੰਵਿਧਾਨ ਮੁਤਾਬਕ ਕੋਈ ਵੀ ਚੋਣ ਹੋਵੇ ਭਾਵੇਂ ਸਰਪੰਚੀ ਦੀ ਹੋਵੇ, ਚਾਹੇ ਵਿਧਾਨ ਸਭਾ, ਲੋਕ ਸਭਾ ਸਮੇਤ ਹਰ ਤਰ੍ਹਾਂ ਦੀ ਚੋਣ ਪ੍ਰਕਿਰਿਆ ਮਿੱਥੀ ਗਈ ਤਰੀਕ ਅਨੁਸਾਰ ਹੀ ਹੁੰਦੀ ਹੈ ਪਰ ਸਿੱਖਾਂ ਦੀ ਪਾਰਲੀਮੈਂਟ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਨੂੰ 18 ਸਤੰਬਰ ਨੂੰ 10 ਸਾਲ ਹੋ ਜਾਣੇ ਹਨ ਜੋ ਮਿਲੀਭੁਗਤ ਦੇ ਚੱਲਦਿਆਂ ਹੁਣ ਤੱਕ ਕਰਵਾਈਆ ਨਹੀਂ ਗਈਆ। ਉਨ੍ਹਾਂ ਕਿਹਾ ਕਿ ਸਿੱਖਾਂ ਦੀ ਸਭ ਤੋਂ ਪੁਰਾਣੀ ਲੋਕਤੰਤਰ ਤਰੀਕੇ ਨਾਲ ਚੁਣੀ ਹੋਈ ਸੰਸਥਾ ਦੀਆਂ ਚੋਣਾਂ ਨਾਂ ਕਰਾਕੇ ਸਰਕਾਰਾਂ ਸਿੱਖਾਂ ਨੂੰ ਗੁਲਾਮੀ ਦਾ ਅਹਿਸਾਸ ਕਰਵਾ ਰਹੀਆ ਹਨ।  ਉਨ੍ਹਾਂ ਕਿਹਾ ਕਿ ਇਹਨਾਂ ਚੋਣਾਂ ਨੂੰ ਲਮਕਾਉਣ ਵਿੱਚ ਕੇਂਦਰ ਦੀ ਮੋਦੀ ਸਰਕਾਰ ਅਤੇ ਪੰਜਾਬ ਦੀ ਕੈਪਟਨ ਅਮਰਿੰਦਰ ਸਿੰਘ ਸਰਕਾਰ ਦੋਵੇਂ ਬਰਾਬਰ ਦੀਆਂ ਦੋਸ਼ੀ ਹਨ ਜਿਨ੍ਹਾਂ ਨੇ ਗੰਗਾਧਰ ਹੀ ਸ਼ਕਤੀਮਾਨ ਦੀ ਕਹਾਵਤ ਨੂੰ ਸੱਚ ਕਰਦਿਆਂ ਮਿਲੀਭੁਗਤ ਦੇ ਚੱਲਦਿਆਂ ਬਾਦਲਕਿਆਂ ਨੂੰ ਆਪਣੀ ਮਨਮਰਜ਼ੀਆਂ ਕਰਨ ਦੀ ਖੁੱਲ੍ਹ ਦਿੱਤੀ ਹੋਈ ਹੈ। ਅਖੀਰ ਵਿੱਚ ਜੱਥੇਦਾਰ ਰਜਿੰਦਰ ਸਿੰਘ ਫੌਜੀ ਨੇ ਸਾਰੀ ਸੰਗਤ ਨੂੰ 18 ਸਤੰਬਰ ਨੂੰ ਅੰਮ੍ਰਿਤਸਰ ਸਾਹਿਬ ਵਿਖੇ ਪਹੁੰਚਣ ਦੀ ਪੁਰਜੋਰ ਅਪੀਲ ਕੀਤੀ। ਇਸ ਮੌਕੇ ਜਨਰਲ ਸਕੱਤਰ ਅਵਤਾਰ ਸਿੰਘ ਖੱਖ, ਜੱਥੇਦਾਰ ਮਨਜੀਤ ਸਿੰਘ ਰੇਰੂ, ਸੁਰਜੀਤ ਸਿੰਘ ਟੋਨੀ ਪ੍ਰਧਾਨ ਬੇਗੋਵਾਲ, ਗੁਰਮੇਲ ਸਿੰਘ ਖੱਸਣ, ਬਲਵਿੰਦਰ ਸਿੰਘ ਬਿੰਦਾ, ਮੇਜਰ ਸਿੰਘ ਮੁਗਲਚੱਕ, ਬੀਬੀ ਸੁਖਜੀਤ ਕੌਰ ਭਬਿਆਣਾ, ਆਦਿ ਹਾਜਰ ਸਨ।

Comments

Popular posts from this blog

ਅੱਜ ਅੰਗਹੀਣ ਅਤੇ ਬਲਾਈਂਡ ਯੂਨੀਅਨ ਪੰਜਾਬ ਦੀ ਹੰਗਾਮੀ ਮੀਟਿੰਗ ਗੁਰਮੀਤ ਸਿੰਘ ਅਤੇ ਗੁਰਵੇਲ ਸਿੰਘ ਪੱਧਰੀ ਕਲਾਂ ਦੀ ਅਗਵਾਈ ਹੇਠ ਹੋਈ

फगवाड़ा में सिर्फ विकास की राजनीति,आपसी भाईचारे की कायमी के लिए करेंगे काम-धालीवाल - लोग सुचेत है तथा अब पर्ची व पर्चे की राजनीति खत्म करने का दौर आ गया -फगवाड़ा शहर में 1 करोड़ 75 लाख रुपए से सडक़ो का काम शुरु,धालीवाल ने किए उदघाटन

ਕੋਰੋਨਾ ਸਬੰਧੀ ਨਵੀਆਂ ਹਦਾਇਤਾਂ ਦੀ ਉਲੰਘਨਾ ਕਰਨ ਤੇ ਲਾਜ਼ਮੀ ਹੋਵੇਗੀ ਐਫ.ਆਈ.ਆਰ-ਡੀ.ਸੀ ਪੂਰੇ ਜ਼ਿਲ੍ਹੇ ਵਿੱਚ ਧਾਰਾ 144 ਲਗਾ ਕੇ ਪੰਜ ਵਿਅਕਤੀਆਂ ਤੋਂ ਵੱਧ ਇਕੱਠ ਤੇ ਰੋਕ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਦੀਆਂ ਸਾਂਝੀਆਂ ਟੀਮਾਂ ਅਨਲਾਕ-2 ਤਹਿਤ ਜਾਰੀ ਹਦਾਇਤਾਂ ਲਾਗੂ ਹੋਣਾ ਯਕੀਨੀ ਬਣਾਉਣਗੀਆਂ