ਰਿਜਨ ਚੇਅਰਪਰਸਨ ਲਾਇਨ ਗੁਰਦੀਪ ਸਿੰਘ ਕੰਗ ਨੇ ਸਰਹੱਦੀ ਖੇਤਰ ਦੇ 200 ਲੋੜਵੰਦ ਪਰਿਵਾਰਾਂ ਲਈ ਭੇਜਿਆ ਰਾਸ਼ਨ * ਗੁਰਦੀਪ ਸਿੰਘ ਕੰਗ ਆਪਣੇ ਆਪ ‘ਚ ਇਕ ਸੰਸਥਾ - ਡਿਸਟ੍ਰਿਕਟ ਗਵਰਨਰ ਸੇਠੀ


ਫਗਵਾੜਾ 20 ਸਤੰਬਰ (ਧਰੁਵ ਕਲੂਚਾ) ਲਾਇਨਜ ਇੰਟਰਨੈਸ਼ਨਲ 321-ਡੀ ਦੇ ਰਿਜਨ-16 ਚੇਅਰਪਰਸਨ ਲਾਇਨ ਗੁਰਦੀਪ ਸਿੰਘ ਕੰਗ ਵਲੋਂ ਦੂਰ-ਦੁਰਾਢੇ ਸਰੱਹਦੀ ਖੇਤਰਾਂ ‘ਚ ਵੱਸਦੇ ਲੋੜਵੰਦ ਪਰਿਵਾਰਾਂ ਲਈ ਰਾਸ਼ਨ ਸਮੱਗਰੀ ਭੇਜੀ ਗਈ। ਲਾਇਨਜ ਕਲੱਬ ਫਗਵਾੜਾ ਸਿਟੀ ਦੇ ਸਹਿਯੋਗ ਨਾਲ ਨਿਊ ਮੰਡੀ ਰੋਡ ਸਥਿਤ ਦਫਤਰ ਵਿਖੇ ਆਯੋਜਿਤ ਸਮਾਗਮ ਵਿਚ ਬਤੌਰ ਮੁੱਖ ਮਹਿਮਾਨ ਲਾਇਨਜ ਇੰਟਰਨੈਸ਼ਨਲ 321-ਡੀ ਦੇ ਗਵਰਨਰ ਲਾਇਨ ਜੀ.ਐਸ. ਸੇਠੀ ਸ਼ਾਮਿਲ ਹੋਏ। ਜਦਕਿ ਵਿਸ਼ੇਸ਼ ਮਹਿਮਾਨਾਂ ਵਜੋਂ ਡਿਸਟ੍ਰਿਕਟ ਵਾਈਸ ਗਵਰਨਰ-1 ਲਾਇਨ ਦਵਿੰਦਰ ਅਰੋੜਾ, ਡਿਸਟ੍ਰਿਕਟ ਵਾਈਸ ਗਵਰਨਰ-2 ਲਾਇਨ ਇੰਜੀਨੀਅਰ ਐਸ.ਪੀ. ਸੌਂਧੀ ਹਾਜਰ ਹੋਏ। ਡਿਸਟ੍ਰਿਕਟ ਗਵਰਨਰ ਲਾਇਨ ਜੀ. ਐਸ. ਸੇਠੀ ਨੇ ਰਾਸ਼ਨ ਸਮੱਗਰੀ ਰਵਾਨਾ ਕਰਨ ਤੋਂ ਪਹਿਲਾਂ ਆਪਣੇ ਸੰਬੋਧਨ ਵਿਚ ਕਿਹਾ ਕਿ ਲਾਇਨ ਗੁਰਦੀਪ ਸਿੰਘ ਕੰਗ ਆਪਣੇ ਆਪ ਵਿਚ ਇਕ ਸੰਸਥਾ ਹਨ। ਜੋ ਕਿ ਲੋੜਵੰਦਾਂ ਦੀ ਹਰ ਸੰਭਵ ਸੇਵਾ ਸਹਾਇਤਾ ਲਈ ਬਿਨਾਂ ਕਿਸੇ ਦੂਸਰੇ ਦੇ ਸਹਿਯੋਗ ਦੀ ਉਡੀਕ ਕੀਤਿਆਂ ਹਮੇਸ਼ਾ ਤੱਤਪਰ ਰਹਿੰਦੇ ਹਨ। ਲਾਇਨਜ ਇੰਟਰਨੈਸ਼ਨਲ ਵੀ ਉਹਨਾਂ ਦੀ ਸੇਵਾ ਭਾਵਨਾ ਦਾ ਸਤਿਕਾਰ ਕਰਦੀ ਹੈ। ਕੰਗ ਦੀ ਸੇਵਾ ਭਾਵਨਾ ਨੂੰ ਦੇਖਦੇ ਹੋਏ ਹੀ ਰਿਜਨ-16 ਦੇ ਚੇਅਰਮੈਨ ਦੀ ਅਹਿਮ ਜਿੰਮੇਵਾਰੀ ਦਿੱਤੀ ਗਈ ਹੈ। ਉਹਨਾਂ ਇਹ ਵੀ ਦੱਸਿਆ ਕਿ ਰਿਜਨ-16 ਇਸ ਸਮੇਂ ਡਿਸਟ੍ਰਿਕਟ ਦੀ ਨੰਬਰ ਇਕ ਰਿਜਨ ਬਣ ਚੁੱਕੀ ਹੈ। ਗਵਰਨਰ ਸੇਠੀ ਨੇ ਲਾਇਨ ਅਤੁਲ ਜੈਨ ਤੇ ਉਹਨਾਂ ਦੀ ਟੀਮ ਨੂੰ ਪਿਨ ਲਗਾਈ। ਲਾਇਨ ਦਵਿੰਦਰ ਅਰੋੜਾ ਅਤੇ ਲਾਇਨ ਐਸ.ਪੀ. ਸੌਂਧੀ ਨੇ ਵੀ ਗੁਰਦੀਪ ਸਿੰਘ ਕੰਗ ਦੀ ਸ਼ਲਾਘਾ ਕੀਤੀ। ਲਾਇਨ ਕੰਗ ਨੇ ਦੱਸਿਆ ਕਿ ਪਿਛਲੇ ਦੋ ਸਾਲ ‘ਚ ਇਸ ਤਰ੍ਹਾਂ ਦਾ ਇਹ ਦੂਸਰਾ ਪੋ੍ਰਜੈਕਟ ਹੈ ਜਿਸ ਵਿਚ ਲਾਇਨਜ ਕਲੱਬ ਫਗਵਾੜਾ ਸਿਟੀ ਦਾ ਵੀ ਸਹਿਯੋਗ ਮਿਲਿਆ ਹੈ। ਲਾਇਨ ਅਤੁਲ ਜੈਨ ਪ੍ਰਧਾਨ ਲਾਇਨਜ ਕਲੱਬ ਫਗਵਾੜਾ ਸਿਟੀ ਨੇ ਕਿਹਾ ਕਿ ਉਹਨਾਂ ਦੀ ਕਲੱਬ ਨੂੰ ਇਸ ਗੱਲ ਦਾ ਮਾਣ ਹੈ ਕਿ ਗੁਰਦੀਪ ਸਿੰਘ ਕੰਗ ਕਲੱਬ ਦੇ ਚਾਰਟਰ ਪ੍ਰਧਾਨ ਹਨ। ਕੰਗ ਦੇ ਮਾਰਗ ਦਰਸ਼ਨ ਦੀ ਬਦੌਲਤ ਹੀ ਕੱਲਬ ਨੂੰ ਇਲੈਵਨ ਸਟਾਰ ਹੰਡਰਡ ਪਰਸੈਂਟ ਐਕਟਿਵ ਕਲੱਬ ਦਾ ਦਰਜਾ ਪ੍ਰਾਪਤ ਹੈ। ਗੁਰਦੀਪ ਸਿੰਘ ਕੰਗ ਵਲੋਂ ਮੁੱਖ ਮਹਿਮਾਨ ਲਾਇਨ ਸੇਠੀ ਤੋਂ ਇਲਾਵਾ ਲਾਇਨ ਅਰੋੜਾ ਅਤੇ ਲਾਇਨ ਸੌਂਧੀ ਨੂੰ ਯਾਦਗਾਰੀ ਚਿੰਨ੍ਹ ਭੇਂਟ ਕੀਤੇ। ਸਟੇਜ ਦੀ ਸੇਵਾ ਲਾਇਨ ਸੁਸ਼ੀਲ ਸ਼ਰਮਾ ਐਮ.ਐਮ.ਆਰ. ਨੇ ਨਿਭਾਈ। ਇਸ ਮੌਕੇ ਪਾਸਟ ਡਿਸਟ੍ਰਿਕਟ ਗਵਰਨਰ ਲਾਇਨ ਹਰੀਸ਼ ਬੰਗਾ, ਡਿਸਟ੍ਰਿਕਟ ਇਨਵਾਇਰਨਮੈਂਟ ਚੇਅਰਪਰਸਨ ਲਾਇਨ ਮਨੋਹਰ ਸਿੰਘ ਭੋਗਲ, ਜੋਨ ਚੇਅਰਮੈਨ ਲਾਇਨ ਪਰਮਿੰਦਰ ਪਾਲ ਸਿੰਘ ਨਿੱਜਰ, ਜੋਨ ਚੇਅਰਮੈਨ ਲਾਇਨ ਗੁਰਪ੍ਰੀਤ ਸਿੰਘ ਸੈਣੀ, ਲਾਇਨਜ ਕਲੱਬ ਫਗਵਾੜਾ ਸਿਟੀ ਦੇ ਸਕੱਤਰ ਲਾਇਨ ਸੁਨੀਲ ਢੀਂਗਰਾ, ਕੈਸ਼ੀਅਰ ਲਾਇਨ ਅਮਿਤ ਕੁਮਾਰ ਆਸ਼ੂ, ਪੀ.ਆਰ.ਓ. ਲਾਇਨ ਸੰਜੀਵ ਲਾਂਬਾ ਤੋਂ ਇਲਾਵਾ ਲਾਇਨ ਜੁਗਲ ਬਵੇਜਾ, ਲਾਇਨ ਵਿਨੇ ਕੁਮਾਰ ਬਿੱਟੂ, ਲਾਇਨ ਸੌਰਵ ਕੁਮਾਰ, ਲਾਇਨ ਰਣਧੀਰ ਕਰਵਲ, ਲਾਇਨ ਸ਼ਸ਼ੀ ਕਾਲੀਆ, ਲਾਇਨ ਅਜੇ ਕੁਮਾਰ, ਲਾਇਨ ਵਿਪਨ ਕੁਮਾਰ, ਲਾਇਨ ਜਸਵੀਰ ਮਾਹੀ, ਲਾਇਨ ਰਾਜੇਸ਼ ਕੁਮਾਰ, ਲਾਇਨ ਸੁਮਿਤ ਭੰਡਾਰੀ, ਲਾਇਨ ਵਿਪਨ ਠਾਕੁਰ, ਲਾਇਨ ਪਰਵੀਨ ਕੁਮਾਰ ਆਦਿ ਹਾਜਰ ਸਨ।

Comments

Popular posts from this blog

ਅੱਜ ਅੰਗਹੀਣ ਅਤੇ ਬਲਾਈਂਡ ਯੂਨੀਅਨ ਪੰਜਾਬ ਦੀ ਹੰਗਾਮੀ ਮੀਟਿੰਗ ਗੁਰਮੀਤ ਸਿੰਘ ਅਤੇ ਗੁਰਵੇਲ ਸਿੰਘ ਪੱਧਰੀ ਕਲਾਂ ਦੀ ਅਗਵਾਈ ਹੇਠ ਹੋਈ

ਕੋਰੋਨਾ ਸਬੰਧੀ ਨਵੀਆਂ ਹਦਾਇਤਾਂ ਦੀ ਉਲੰਘਨਾ ਕਰਨ ਤੇ ਲਾਜ਼ਮੀ ਹੋਵੇਗੀ ਐਫ.ਆਈ.ਆਰ-ਡੀ.ਸੀ ਪੂਰੇ ਜ਼ਿਲ੍ਹੇ ਵਿੱਚ ਧਾਰਾ 144 ਲਗਾ ਕੇ ਪੰਜ ਵਿਅਕਤੀਆਂ ਤੋਂ ਵੱਧ ਇਕੱਠ ਤੇ ਰੋਕ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਦੀਆਂ ਸਾਂਝੀਆਂ ਟੀਮਾਂ ਅਨਲਾਕ-2 ਤਹਿਤ ਜਾਰੀ ਹਦਾਇਤਾਂ ਲਾਗੂ ਹੋਣਾ ਯਕੀਨੀ ਬਣਾਉਣਗੀਆਂ

फगवाड़ा में सिर्फ विकास की राजनीति,आपसी भाईचारे की कायमी के लिए करेंगे काम-धालीवाल - लोग सुचेत है तथा अब पर्ची व पर्चे की राजनीति खत्म करने का दौर आ गया -फगवाड़ा शहर में 1 करोड़ 75 लाख रुपए से सडक़ो का काम शुरु,धालीवाल ने किए उदघाटन