ਪਹਿਲੇ ਰਾਊਂਡ ਤਹਿਤ 6026 ਘਰਾ ਦੇ 2025 ਬੱਚਿਆ ਨੂੰ ਦੋ ਬੂੰਦਾਂ ਜ਼ਿੰਦਗੀ ਦੀਆ ਪਿਲਾਈਆ ਗੲੀਆਂ # ਕੇਵਲ ਲੋਕਾਂ ਦੇ ਸਰਗਰਮ ਸਹਿਯੋਗ ਨਾਲ ਹੀ ਪੋਲੀਓ ਖਿਲਾਫ ਲੜਾੲੀ ਨੂੰ ਜਿਤਿਆ ਜਾ ਸਕਦਾ ਹੈ ; ਡਾ ਲੈਂਬਰ ਰਾਮ



ਫਗਵਾੜਾ (ਧਰੁਵ ਕਲੂਚਾ) ਸਿਵਲ ਸਰਜਨ ਕਪੂਰਥਲਾ ਡਾ ਪਰਮਿੰਦਰ ਕੌਰ ਦੇ ਹੁਕਮਾਂ ਅਤੇ ਜ਼ਿਲ੍ਹਾ ਟੀਕਾਕਰਨ ਅਫ਼ਸਰ ਕਪੂਰਥਲਾ ਡਾ ਰਣਦੀਪ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤੇ ਸੀਨੀਅਰ ਮੈਡੀਕਲ ਅਫਸਰ ਡਾ ਲੈਂਬਰ ਰਾਮ ਦੀ ਯੋਗ ਅਗਵਾਈ ਅਤੇ ਨੋਡਲ ਅਫ਼ਸਰ (ਪਲਸ ਪੋਲੀਓ) ਡਾ ਨਰੇਸ਼ ਕੁੰਦਰਾ ਅਤੇ ਕੋ ਨੋਡਲ ਅਫ਼ਸਰ (ਪਲਸ ਪੋਲੀਓ ) ਡਾ ਅਕੁੰਸ ਅਗਰਵਾਲ ਦੀ ਸੁੱਚਜੀ ਦੇਖ-ਰੇਖ ਹੇਠ ਮਾਈਗ੍ਰੇਟਰੀ ਪਲਸ ਪੋਲੀਓ ਮੁਹਿੰਮ ਦੇ ਪਹਿਲੇ ਰਾਊਂਡ ਤਹਿਤ ਸਿਹਤ ਵਿਭਾਗ ਦੇ ਕਰਮਚਾਰੀ ਨੂੰ ਸਿਵਲ ਹਸਪਤਾਲ ਫਗਵਾੜਾ ਦੇ ਅੈਸ ਐਮ ਓ ਡਾ ਲੈਂਬਰ ਰਾਮ ਨੇ ਰਵਾਨਾਂ ਕੀਤਾ ੲਿਸ ਮੌਕੇ ਉਨ੍ਹਾਂ ਕਿਹਾ ਕਿ ੲਿਸ ਪੋਲੀਓ ਵਰਗੀ ਨਾਮੁਰਾਦ ਬਿਮਾਰੀ ਨੂੰ ਜੜ੍ਹੋਂ ਖ਼ਤਮ ਕਰਨ ਲਈ , ਕੇਵਲ ਲੋਕਾਂ ਦੇ ਸਰਗਰਮ ਸਹਿਯੋਗ ਨਾਲ ਹੀ ਪੋਲੀਓ ਖਿਲਾਫ ਲੜਾੲੀ ਨੂੰ ਜਿਤਿਆ ਜਾ ਸਕਦਾ ਹੈ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਪੂਰੀ ਤਨਦੇਹੀ ਨਾਲ ੲਿਸ ਬਿਮਾਰੀ ਨੂੰ ਖਤਮ ਕਰਨ ਲਈ ਵਚਨਬੱਧ ਹੈ ਪਰ ਅਜੇ ਵੀ ਕੁਝ ਅਜਿਹੇ ਲੋਕ ਹਨ ਜਿਨ੍ਹਾਂ ਦੇ ਅਵੇਸਲੇਪਨ ਕਰ ਕੇ ਉਨਾਂ ਦੇ ਬੱਚੇ ਦਵਾੲੀ ਪੀਣ ਤੋਂ ਵਾਂਝੇ ਰਹਿ ਜਾਂਦੇ ਹਨ ਉਨ੍ਹਾਂ ਲੋਕਾ ਨੂੰ ਅਪੀਲ ਕੀਤੀ ਕਿ ਉਹ ਸਿਹਤ ਵਿਭਾਗ ਨੂੰ ਸਹਿਯੋਗ ਦੇਣ ਤਾ ਜੋ ੲਿਸ ਨਾਮੁਰਾਦ ਬਿਮਾਰੀ ਤੇ ਕਾਬੂ ਪਾਇਆ ਜਾ ਸਕੇ ਅੱਜ ਦੀ ੲਿਸ ਪਲਸ ਪੋਲੀਓ ਮੁਹਿੰਮ ਤਹਿਤ ਸਿਹਤ ਵਿਭਾਗ ਦੀਆ ਟੀਮਾਂ ਵਲੋਂ ਘਰ ਘਰ ਜਾਕੇ 6026 ਘਰਾ ਦੇ  0 ਤੋਂ 5 ਸਾਲ ਤੱਕ ਦੇ  2025 ਬੱਚਿਆ ਨੂੰ ਪੋਲੀਓ ਬੂੰਦਾਂ ਪਿਲਾਈਆਂ ਗਈਆਂ

Comments

Popular posts from this blog

ਅੱਜ ਅੰਗਹੀਣ ਅਤੇ ਬਲਾਈਂਡ ਯੂਨੀਅਨ ਪੰਜਾਬ ਦੀ ਹੰਗਾਮੀ ਮੀਟਿੰਗ ਗੁਰਮੀਤ ਸਿੰਘ ਅਤੇ ਗੁਰਵੇਲ ਸਿੰਘ ਪੱਧਰੀ ਕਲਾਂ ਦੀ ਅਗਵਾਈ ਹੇਠ ਹੋਈ

ਕੋਰੋਨਾ ਸਬੰਧੀ ਨਵੀਆਂ ਹਦਾਇਤਾਂ ਦੀ ਉਲੰਘਨਾ ਕਰਨ ਤੇ ਲਾਜ਼ਮੀ ਹੋਵੇਗੀ ਐਫ.ਆਈ.ਆਰ-ਡੀ.ਸੀ ਪੂਰੇ ਜ਼ਿਲ੍ਹੇ ਵਿੱਚ ਧਾਰਾ 144 ਲਗਾ ਕੇ ਪੰਜ ਵਿਅਕਤੀਆਂ ਤੋਂ ਵੱਧ ਇਕੱਠ ਤੇ ਰੋਕ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਦੀਆਂ ਸਾਂਝੀਆਂ ਟੀਮਾਂ ਅਨਲਾਕ-2 ਤਹਿਤ ਜਾਰੀ ਹਦਾਇਤਾਂ ਲਾਗੂ ਹੋਣਾ ਯਕੀਨੀ ਬਣਾਉਣਗੀਆਂ

फगवाड़ा में सिर्फ विकास की राजनीति,आपसी भाईचारे की कायमी के लिए करेंगे काम-धालीवाल - लोग सुचेत है तथा अब पर्ची व पर्चे की राजनीति खत्म करने का दौर आ गया -फगवाड़ा शहर में 1 करोड़ 75 लाख रुपए से सडक़ो का काम शुरु,धालीवाल ने किए उदघाटन