ਕਿਸਾਨੀ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੀ ਪੰਜਾਬ ਸਰਕਾਰ ਨੇ ਫੜੀ ਬਾਂਹ - ਜੋਗਿੰਦਰ ਸਿੰਘ ਮਾਨ * ਕਾਲੇ ਕਾਨੂੰਨ ਵਾਪਸ ਹੋਣ ਤਕ ਕਿਸਾਨਾਂ ਨੂੰ ਹੌਸਲੇ ਨਾਲ ਡਟੇ ਰਹਿਣ ਲਈ ਕਿਹਾ


ਫਗਵਾੜਾ 27 ਸਤੰਬਰ (ਧਰੁਵ ਕਲੂਚਾ) ਸੰਯੁਕਤ ਕਿਸਾਨ ਮੋਰਚਾ ਵਲੋਂ ਭਾਰਤ ਬੰਦ ਦੇ ਸੱਦੇ ਤੇ ਵੱਖ ਵੱਖ ਕਿਸਾਨ-ਮਜਦੂਰ ਜੱਥੇਬੰਦੀਆਂ ਵਲੋਂ ਸਥਾਨਕ ਜੀਟੀ ਰੋਡ ਸਥਿਤ ਸ਼ੁਗਰ ਮਿਲ ਚੌਕ ਵਿਖੇ ਲਗਾਏ ਧਰਨੇ ਵਿਚ ਪੰਜਾਬ ਐਗਰੋ ਇੰਡਸਟਰੀਜ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰ. ਜੋਗਿੰਦਰ ਸਿੰਘ ਮਾਨ ਸਾਬਕਾ ਮੰਤਰੀ ਵੀ ਸਾਥੀਆਂ ਸਮੇਤ ਸ਼ਾਮਲ ਹੋਏ ਅਤੇ ਕਿਸਾਨਾਂ ਤੇ ਮਜਦੂਰਾਂ ਨਾਲ ਇਕਜੁਟਤਾ ਪ੍ਰਗਟਾਈ। ਉਹਨਾਂ ਦੇ ਨਾਲ ਕਾਂਗਰਸ ਪਾਰਟੀ ਦੇ ਜਿਲ੍ਹਾ ਕਪੂਰਥਲਾ ਕੋਆਰਡੀਨੇਟਰ ਦਲਜੀਤ ਸਿੰਘ ਰਾਜੂ ਦਰਵੇਸ਼ ਪਿੰਡ, ਜਿਲ੍ਹਾ ਯੂਥ ਕਾਰਜਕਾਰੀ ਪ੍ਰਧਾਨ ਹਰਨੂਰ ਸਿੰਘ ਮਾਨ, ਅਵਤਾਰ ਸਿੰਘ ਸਰਪੰਚ ਪੰਡਵਾ ਤੋਂ ਇਲਾਵਾ ਵਰੁਣ ਬੰਗੜ ਚੱਕ ਹਕੀਮ, ਸਾਬੀ ਗਿਰਨ, ਸ਼ੇਰਵੀਰ ਘੁੰਮਣ, ਸੁਭਾਸ਼ ਕਵਾਤਰਾ, ਗੁਰਪ੍ਰੀਤ ਕੌਰ ਜੰਡੂ, ਬਲਬੀਰ ਸਿੰਘ ਪੰਡਵਾ ਤੇ ਰਵਿੰਦਰ ਸਿੰਘ ਪੀ.ਏ. ਵੀ ਸਨ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜੋਗਿੰਦਰ ਸਿੰਘ ਮਾਨ ਨੇ ਕਿਹਾ ਕਿ ਕਾਂਗਰਸ ਪਾਰਟੀ ਪਹਿਲੇ ਦਿਨ ਤੋਂ ਕਿਸਾਨਾਂ ਦੇ ਸੰਘਰਸ਼ ਦੀ ਇਸ ਲੜਾਈ ਵਿਚ ਡਟ ਕੇ ਨਾਲ ਖੜੀ ਹੈ। ਸੈਂਕੜੇ ਕਿਸਾਨਾਂ ਦਾ ਬਲਿਦਾਨ ਵਿਅਰਥ ਨਹੀਂ ਜਾਵੇਗਾ ਤੇ ਕੇਂਦਰ ਦੀ ਮੋਦੀ ਸਰਕਾਰ ਨੂੰ ਅੱਜ ਨਹੀਂ ਤਾਂ ਕੱਲ ਕਾਲੇ ਖੇਤੀ ਕਾਨੂੰਨ ਵਾਪਸ ਲੈਣ ਲਈ ਮਜਬੂਰ ਹੋਣਾ ਪਵੇਗਾ। ਉਹਨਾਂ ਕਿਸਾਨਾਂ ਨੂੰ ਹੌਸਲੇ ਨਾਲ ਡਟੇ ਰਹਿਣ ਦੀ ਗੱਲ ਕਹੀ ਤੇ ਦੱਸਿਆ ਕਿ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੀ ਸੂਬਾ ਸਰਕਾਰ ਨੇ ਬਾਂਹ ਫੜੀ ਹੈ ਤੇ ਮੁੱਖ ਮੰਤਰੀ ਚਰਨਜੀਤ ਚੰਨੀ ਦੀ ਅਗਵਾਈ ਹੇਠ ਅੱਗੇ ਵੀ ਕਿਸਾਨਾਂ ਨੂੰ ਹਰ ਤਰ੍ਹਾਂ ਦਾ ਸਮਰਥਨ ਜਾਰੀ ਰਹੇਗਾ।

Comments

Popular posts from this blog

ਅੱਜ ਅੰਗਹੀਣ ਅਤੇ ਬਲਾਈਂਡ ਯੂਨੀਅਨ ਪੰਜਾਬ ਦੀ ਹੰਗਾਮੀ ਮੀਟਿੰਗ ਗੁਰਮੀਤ ਸਿੰਘ ਅਤੇ ਗੁਰਵੇਲ ਸਿੰਘ ਪੱਧਰੀ ਕਲਾਂ ਦੀ ਅਗਵਾਈ ਹੇਠ ਹੋਈ

ਕੋਰੋਨਾ ਸਬੰਧੀ ਨਵੀਆਂ ਹਦਾਇਤਾਂ ਦੀ ਉਲੰਘਨਾ ਕਰਨ ਤੇ ਲਾਜ਼ਮੀ ਹੋਵੇਗੀ ਐਫ.ਆਈ.ਆਰ-ਡੀ.ਸੀ ਪੂਰੇ ਜ਼ਿਲ੍ਹੇ ਵਿੱਚ ਧਾਰਾ 144 ਲਗਾ ਕੇ ਪੰਜ ਵਿਅਕਤੀਆਂ ਤੋਂ ਵੱਧ ਇਕੱਠ ਤੇ ਰੋਕ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਦੀਆਂ ਸਾਂਝੀਆਂ ਟੀਮਾਂ ਅਨਲਾਕ-2 ਤਹਿਤ ਜਾਰੀ ਹਦਾਇਤਾਂ ਲਾਗੂ ਹੋਣਾ ਯਕੀਨੀ ਬਣਾਉਣਗੀਆਂ

फगवाड़ा में सिर्फ विकास की राजनीति,आपसी भाईचारे की कायमी के लिए करेंगे काम-धालीवाल - लोग सुचेत है तथा अब पर्ची व पर्चे की राजनीति खत्म करने का दौर आ गया -फगवाड़ा शहर में 1 करोड़ 75 लाख रुपए से सडक़ो का काम शुरु,धालीवाल ने किए उदघाटन