ਜਿਲ੍ਹਾ ਮੈਜਿਸਟ੍ਰੇਟ ਵਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ


ਕਪੂਰਥਲਾ 20 ਸਤੰਬਰ (ਧਰੁਵ ਕਲੂਚਾ) : ਡਿਪਟੀ ਕਮਿਸ਼ਨਰ ਕਮ ਜਿਲ੍ਹਾ ਮੈਜਿਸਟ੍ਰੇਟ ਸ੍ਰੀਮਤੀ ਦੀਪਤੀ ਉੱਪਲ ਵਲੋਂ ਦੋ ਪਹੀਆ ਵਾਹਨਾਂ ਰਾਹੀਂ ਅਤੇ ਵਿਸ਼ੇਸ਼ ਕਰਕੇ ਬੁਲੇਟ ਮੋਟਰ ਸਾਈਕਲ ’ਤੇ ਵੱਡੇ ਸਾਇਲੈਂਸਰ ਤੇ ਹਾਰਨ ਲਗਾਕੇ ਪਟਾਕੇ ਪਾਉਣ ’ਤੇ ਪਾਬੰਦੀ ਲਾਈ ਗਈ ਹੈ। ਉਨ੍ਹਾਂ ਫੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜਿਲ੍ਹੇ ਦੀ ਹਦੂਦ ਅੰਦਰ ਕਿਸੇ ਵੀ ਦੋ ਪਹੀਆ ਵਾਹਨ ਚਾਲਕ ਦੇ ਸਾਇਲੈਂਸਰ ਕੱਢਕੇ ਅਤੇ ਵਰਜਿਤ ਵੱਡੇ ਹਾਰਨ ਲਗਾਕੇ  ਜਾਂ ਕੋਈ ਹੋਰ ਯੰਤਰ ਲਗਾਕੇ ਭਾਰੀ ਧਮਾਕੇਦਾਰ ਅਤੇ ਪਟਾਕਾ ਮਾਰਨ ਵਾਲੀ ਅਵਾਜ ਨਹੀਂ ਕਰ ਸਕੇਗਾ। ਇਹ ਹੁਕਮ 18 ਨਵੰਬਰ ਤੱਕ ਲਾਗੂ ਰਹਿਣਗੇ।
ਇਸ ਤੋਂ ਇਲਾਵਾ ਕਪੂਰਥਲਾ ਅਤੇ ਵਿਸ਼ੇਸ਼ ਕਰਕੇ ਫਗਵਾੜਾ ਵਿਖੇ ਪੇਇੰਗ ਗੈਸਟ ਰੱਖਣ ਸਬੰਧੀ ਜਾਰੀ ਹੁਕਮਾਂ ਅਨੁਸਾਰ ਪੀ.ਜੀ. ਮਾਲਕਾਂ ਨੂੰ ਸੀ.ਸੀ.ਟੀ.ਵੀ. ਕੈਮਰੇ ਲਾਉਣ ਤੇ ਚਾਲੂ ਰੱਖਣ ਦੇ ਹੁਕਮ ਦਿੱਤੇ ਗਏ ਹਨ । ਕੈਮਰਿਆਂ ਦੀ ਰਿਕਾਰਡਿੰਗ ਵਿਚ ਇਕ ਮਹੀਨੇ ਦਾ ਬੈਕਅਪ ਹੋਵੇਗਾ। ਇਸ ਤੋਂ ਇਲਾਵਾ ਪੀ.ਜੀ. ਵਿਚ ਰਹਿਣ ਵਾਲੇ ਦਾ ਵੇਰਵਾ ਆਪਣੇ ਨਜਦੀਕੀ ਥਾਣੇ ਵਿਚ ਦਰਜ ਕਰਵਾਉਣਾ ਹੋਵੇਗਾ ਜਿਸ ਵਿਚ ਨਾਮ, ਪਤਾ, ਮੋਬਾਇਲ ਨੰਬਰ, ਪੜ੍ਹਨ ਵਾਲੇ ਸਥਾਨ, ਪੱਕਾ ਰਿਹਾਇਸ਼ੀ ਪਤਾ, ਅਧਾਰ ਕਾਰਡ ਜਾਂ ਕੋਈ ਹੋਰ ਫੋਟੋ ਸ਼ਨਾਖਤੀ ਕਾਰਡ ਦੀ ਕਾਪੀ ਵੀ ਜਮ੍ਹਾਂ ਕਰਵਾਉਣੀ ਹੋਵੇਗੀ। 
ਇਹ ਹੁਕਮ 19 ਨਵੰਬਰ 2021 ਤੱਕ ਲਾਗੂ ਰਹਿਣਗੇ। 
ਇਸ ਤੋਂ ਇਲਾਵਾ ਪਤੰਗ-ਗੁੱਡੀਆਂ ਉਡਾਉਣ ਲਈ ਸਿੰਥੈਟਿਕ, ਨਾਈਲਨ ਦੀ ਬਣੀ ਚਾਇਨਾ ਡੋਰ ਅਤੇ ਸਿੰਥੈਟਿਕ ਮਾਂਜਾ ਲੱਗੀ ਡੋਰ ਨੂੰ ਵੇਚਣ , ਖਰੀਦਣ ਤੇ ਸਟੋਰ ਕਰਨ ਅਤੇ ਇਸਦੀ ਵਰਤੋਂ ਕਰਨ ’ਤੇ ਪਾਬੰਦੀ ਲਾਈ ਗਈ ਹੈ। ਇਹ ਹੁਕਮ 24 ਨਵੰਬਰ ਤੱਕ ਲਾਗੂ ਰਹਿਣਗੇ।

Comments

Popular posts from this blog

ਅੱਜ ਅੰਗਹੀਣ ਅਤੇ ਬਲਾਈਂਡ ਯੂਨੀਅਨ ਪੰਜਾਬ ਦੀ ਹੰਗਾਮੀ ਮੀਟਿੰਗ ਗੁਰਮੀਤ ਸਿੰਘ ਅਤੇ ਗੁਰਵੇਲ ਸਿੰਘ ਪੱਧਰੀ ਕਲਾਂ ਦੀ ਅਗਵਾਈ ਹੇਠ ਹੋਈ

ਕੋਰੋਨਾ ਸਬੰਧੀ ਨਵੀਆਂ ਹਦਾਇਤਾਂ ਦੀ ਉਲੰਘਨਾ ਕਰਨ ਤੇ ਲਾਜ਼ਮੀ ਹੋਵੇਗੀ ਐਫ.ਆਈ.ਆਰ-ਡੀ.ਸੀ ਪੂਰੇ ਜ਼ਿਲ੍ਹੇ ਵਿੱਚ ਧਾਰਾ 144 ਲਗਾ ਕੇ ਪੰਜ ਵਿਅਕਤੀਆਂ ਤੋਂ ਵੱਧ ਇਕੱਠ ਤੇ ਰੋਕ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਦੀਆਂ ਸਾਂਝੀਆਂ ਟੀਮਾਂ ਅਨਲਾਕ-2 ਤਹਿਤ ਜਾਰੀ ਹਦਾਇਤਾਂ ਲਾਗੂ ਹੋਣਾ ਯਕੀਨੀ ਬਣਾਉਣਗੀਆਂ

फगवाड़ा में सिर्फ विकास की राजनीति,आपसी भाईचारे की कायमी के लिए करेंगे काम-धालीवाल - लोग सुचेत है तथा अब पर्ची व पर्चे की राजनीति खत्म करने का दौर आ गया -फगवाड़ा शहर में 1 करोड़ 75 लाख रुपए से सडक़ो का काम शुरु,धालीवाल ने किए उदघाटन