ਸਮਾਜ ਸੇਵਿਕਾ ਸਾਉਦੀ ਸਿੰਘ ਨੇ ਕੀਤੀ ਐਸ.ਡੀ.ਐਮ. ਕੁਲਪ੍ਰੀਤ ਸਿੰਘ ਨਾਲ ਮੁਲਾਕਾਤ * ਗੁਲਦਸਤਾ ਭੇਂਟ ਕਰਕੇ ਕੀਤਾ ਨਿਯੁਕਤੀ ਦਾ ਸਵਾਗਤ


ਫਗਵਾੜਾ 24 ਸਤੰਬਰ (ਧਰੁਵ ਕਲੂਚਾ) ਉੱਘੀ ਸਮਾਜ ਸੇਵਿਕਾ ਅਤੇ ਏਕ ਕੋਸ਼ਿਸ਼ ਐਨ.ਜੀ.ਓ. ਦੀ ਸੰਚਾਲਿਕਾ ਸਾਉਦੀ ਸਿੰਘ ਨੇ ਅੱਜ ਫਗਵਾੜਾ ਦੇ ਨਵ ਨਿਯੁਕਤ ਐਸ.ਡੀ.ਐਮ. ਸ੍ਰੀ ਕੁਲਪ੍ਰੀਤ ਸਿੰਘ ਨਾਲ ਮੁਲਾਕਾਤ ਕੀਤੀ। ਉਹਨਾਂ ਦੇ ਨਾਲ ਸਮਾਜ ਸੇਵਕ ਰਾਜਕੁਮਾਰ ਸ਼ੇਰਾ ਵੀ ਉਚੇਰੇ ਤੌਰ ਤੇ ਮੌਜੂਦ ਰਹੇ। ਸਾਉਦੀ ਸਿੰਘ ਨੇ ਐਸ.ਡੀ.ਐਮ. ਨੂੰ ਗੁਲਦਸਤਾ ਭੇਂਟ ਕਰਕੇ ਫਗਵਾੜਾ ਵਿਖੇ ਨਿਯੁਕਤੀ ਦਾ ਸਵਾਗਤ ਕੀਤਾ ਅਤੇ ਦੱਸਿਆ ਕਿ ਉਹਨਾਂ ਨੇ ‘ਏਕ ਕੋਸ਼ਿਸ਼’ ਐਨ.ਜੀ.ਓ. ਰਾਹੀਂ ਸਥਾਨਕ ਅਰਬਨ ਅਸਟੇਟ ਵਿਖੇ ਤੇਰਾਂ-ਤੇਰਾਂ ਮਾਲ ਖੋਲਿ੍ਹਆ ਹੋਇਆ ਹੈ ਜਿੱਥੇ ਲੋੜਵੰਦਾਂ ਨੂੰ ਹਰ ਤਰ੍ਹਾਂ ਦਾ ਸਮਾਨ ਸਿਰਫ ਤੇਰਾਂ ਰੁਪਏ ਦੀ ਮਾਮੂਲੀ ਕੀਮਤ ਉਪਰ ਦਿੱਤਾ ਜਾਂਦਾ ਹੈ। ਇਸ ਸਮਾਨ ਵਿਚ ਕਪੜੇ ਅਤੇ ਹੋਰ ਲੋੜੀਂਦੀਆਂ ਵਸਤੁਆਂ ਤੋਂ ਲੈ ਕੇ ਸਕੂਲੀ ਵਿਦਿਆਰਥੀਆਂ ਲਈ ਕਾਪੀਆਂ ਕਿਤਾਬਾਂ ਦੀ ਸੇਵਾ ਖਾਸ ਤੌਰ ਤੇ ਜਿਕਰਯੋਗ ਹੈ। ਇਸ ਤੋਂ ਇਲਾਵਾ ਪਿਛਲੇ ਦਿਨੀਂ ਔਰਤਾਂ ਨੂੰ ਸਵੈ ਨਿਰਭਰ ਬਨਾਉਣ ਦੇ ਮਕਸਦ ਨਾਲ ਸਿਲਾਈ ਸੈਂਟਰ ਵੀ ਸ਼ੁਰੂ ਕੀਤਾ ਹੈ। ਲੋਕਾਂ ਨੂੰ ਵਾਤਾਵਰਣ ਸੁਰੱਖਿਆ ਅਤੇ ਸਿੰਗਲ ਯੂਜ ਪਲਾਸਟਿਕ ਦੀ ਵਰਤੋਂ ਨਾ ਕਰਨ ਲਈ ਵੀ ਪ੍ਰੇਰਿਆ ਜਾਂਦਾ ਹੈ। ਇਸ ਤੋਂ ਇਲਾਵਾ ਉਹਨਾਂ ਦਾ ਐਨ.ਜੀ.ਓ. ਅੰਗਹੀਣਾਂ ਤੇ ਹੋਰ ਲੋੜਵੰਦਾਂ ਦੀ ਹਰ ਸੰਭਵ ਸੇਵਾ ਸਹਾਇਤਾ ਕਰਦਾ ਹੈ। ਐਸ.ਡੀ.ਐਮ. ਕੁਲਪ੍ਰੀਤ ਸਿੰਘ ਨੇ ਸਾਉਦੀ ਸਿੰਘ ਵਲੋਂ ਸਮਾਜ ਸੇਵਾ ਵਿਚ ਪਾਏ ਜਾ ਰਹੇ ਯੋਗਦਾਨ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਫਗਵਾੜਾ ਵਾਸੀਆਂ ਨੂੰ ਸਾਫ ਸੁਥਰਾ ਪ੍ਰਸ਼ਾਸਨ ਦੇਣਾ ਉਹਨਾਂ ਦੀ ਪ੍ਰਾਥਮਿਕਤਾ ਰਹੇਗੀ। ਐਸ.ਡੀ.ਐਮ. ਨੇ ਫਗਵਾੜਾ ਵਾਸੀਆਂ ਨੂੰ ਕੋਵਿਡ-19 ਦੇ ਖਤਰੇ ਦੇ ਮੱਦੇਨਜ਼ਰ ਟੀਕਾਕਰਣ ਕਰਵਾਉਣ ਅਤੇ ਜਾਰੀ ਹਦਾਇਤਾਂ ਦੀ ਪਾਲਣਾ ਕਰਦੇ ਰਹਿਣ ਦਾ ਸੁਨੇਹਾ ਵੀ ਦਿੱਤਾ।

Comments

Popular posts from this blog

ਅੱਜ ਅੰਗਹੀਣ ਅਤੇ ਬਲਾਈਂਡ ਯੂਨੀਅਨ ਪੰਜਾਬ ਦੀ ਹੰਗਾਮੀ ਮੀਟਿੰਗ ਗੁਰਮੀਤ ਸਿੰਘ ਅਤੇ ਗੁਰਵੇਲ ਸਿੰਘ ਪੱਧਰੀ ਕਲਾਂ ਦੀ ਅਗਵਾਈ ਹੇਠ ਹੋਈ

ਕੋਰੋਨਾ ਸਬੰਧੀ ਨਵੀਆਂ ਹਦਾਇਤਾਂ ਦੀ ਉਲੰਘਨਾ ਕਰਨ ਤੇ ਲਾਜ਼ਮੀ ਹੋਵੇਗੀ ਐਫ.ਆਈ.ਆਰ-ਡੀ.ਸੀ ਪੂਰੇ ਜ਼ਿਲ੍ਹੇ ਵਿੱਚ ਧਾਰਾ 144 ਲਗਾ ਕੇ ਪੰਜ ਵਿਅਕਤੀਆਂ ਤੋਂ ਵੱਧ ਇਕੱਠ ਤੇ ਰੋਕ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਦੀਆਂ ਸਾਂਝੀਆਂ ਟੀਮਾਂ ਅਨਲਾਕ-2 ਤਹਿਤ ਜਾਰੀ ਹਦਾਇਤਾਂ ਲਾਗੂ ਹੋਣਾ ਯਕੀਨੀ ਬਣਾਉਣਗੀਆਂ

फगवाड़ा में सिर्फ विकास की राजनीति,आपसी भाईचारे की कायमी के लिए करेंगे काम-धालीवाल - लोग सुचेत है तथा अब पर्ची व पर्चे की राजनीति खत्म करने का दौर आ गया -फगवाड़ा शहर में 1 करोड़ 75 लाख रुपए से सडक़ो का काम शुरु,धालीवाल ने किए उदघाटन