ਰਾਣਾ ਗੁਰਜੀਤ ਸਿੰਘ ਨੂੰ ਚੰਨੀ ਮੰਤਰੀ ਮੰਡਲ ‘ਚ ਸ਼ਾਮਲ ਕਰਨ ਨਾਲ ਵਧਿਆ ਦੋਆਬੇ ਦਾ ਮਾਣ - ਜੋਗਿੰਦਰ ਮਾਨ * ਸੀਨੀਅਰ ਆਗੂ ਹਰਜੀਤ ਸਿੰਘ ਪਰਮਾਰ ਨੇ ਵੀ ਦਿੱਤੀ ਵਧਾਈ


ਫਗਵਾੜਾ 26 ਸਤੰਬਰ (ਧਰੁਵ ਕਲੂਚਾ) ਸੀਨੀਅਰ ਕਾਂਗਰਸੀ ਆਗੂ ਤੇ ਕਪੂਰਥਲਾ ਤੋਂ ਵਿਧਾਇਕ ਰਾਣਾ ਗੁਰਜੀਤ ਸਿੰਘ ਨੂੰ ਚਰਨਜੀਤ ਸਿੰਘ ਚੰਨੀ ਮੰਤਰੀ ਮੰਡਲ ‘ਚ ਸ਼ਾਮਲ ਕਰਨ ਨੂੰ ਲੈ ਕੇ ਪੰਜਾਬ ਐਗਰੋ ਇੰਡਸਟ੍ਰੀਜ ਕਾਰਪੋਰੇਸ਼ਨ ਦੇ ਚੇਅਰਮੈਨ ਜੋਗਿੰਦਰ ਸਿੰਘ ਮਾਨ ਸਾਬਕਾ ਮੰਤਰੀ ਨੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਉਹਨਾਂ ਨੂੰ ਸ਼ੁੱਭ ਇੱਛਾਵਾਂ ਦਿੱਤੀਆਂ। ਜੋਗਿੰਦਰ ਸਿੰਘ ਮਾਨ ਦੇ ਨਾਲ ਸੀਨੀਅਰ ਕਾਂਗਰਸੀ ਆਗੂ ਹਰਜੀਤ ਸਿੰਘ ਪਰਮਾਰ ਅਤੇ ਜਿਲ੍ਹਾ ਯੂਥ ਕਾਂਗਰਸ ਦੇ ਕਾਰਜਕਾਰੀ ਪ੍ਰਧਾਨ ਹਰਨੂੰਰ ਸਿੰਘ ਹਰਜੀ ਮਾਨ ਨੇ ਵੀ ਚੰਡੀਗੜ੍ਹ ਵਿਖੇ ਰਾਣਾ ਗੁਰਜੀਤ ਸਿੰਘ ਨੂੰ ਮੰਤਰੀ ਦੇ ਅਹੁਦੇ ਦੀ ਸੋਂਹ ਚੁੱਕਣ ਉਪਰੰਤ ਗੁਲਦਸਤਾ ਭੇਂਟ ਕਰਕੇ ਸ਼ੁੱਭ ਇੱਛਾਵਾਂ ਦਿੱਤੀਆਂ। ਜੋਗਿੰਦਰ ਸਿੰਘ ਮਾਨ ਨੇ ਕਿਹਾ ਕਿ ਰਾਣਾ ਗੁਰਜੀਤ ਸਿੰਘ ਸੀਨੀਅਰ ਅਤੇ ਤਜ਼ੁਰਬੇਕਾਰ ਕਾਂਗਰਸੀ ਆਗੂ ਹਨ। ਉਹਨਾਂ ਨੇ ਪਹਿਲਾਂ ਵੀ ਕੈਬਿਨੇਟ ਮੰਤਰੀ ਵਜੋਂ ਵਧੀਆਂ ਸੇਵਾਵਾਂ ਦਿੱਤੀਆਂ ਅਤੇ ਹੁਣ ਦੁਬਾਰਾ ਰਾਣਾ ਗੁਰਜੀਤ ਸਿੰਘ, ਪਰਗਟ ਸਿੰਘ ਤੇ ਸੰਗਤ ਸਿੰਘ ਗਿਲਜੀਆਂ ਨੂੰ ਮੰਤਰੀ ਮੰਡਲ ਵਿਚ ਸ਼ਾਮਲ ਕੀਤੇ ਜਾਣ ਨਾਲ ਪੂਰੇ ਦੋਆਬਾ ਇਲਾਕੇ ਦਾ ਮਾਣ ਵਧਿਆ ਹੈ। ਜਿਸ ਲਈ ਉਹ ਮੁੱਖ ਮੰਤਰੀ ਚੰਨੀ, ਪੰਜਾਬ ਪ੍ਰਧਾਨ ਨਵਜੋਤ ਸਿੰਘ ਸਿੱਧੂ ਸਮੇਤ ਸੀਨੀਅਰ ਕਾਂਗਰਸ ਲੀਡਰਸ਼ਿਪ ਦਾ ਧੰਨਵਾਦ ਕਰਦੇ ਹਨ। ਇਸ ਮੌਕੇ ਸੀਨੀਅਰ ਆਗੂ ਸਤਬੀਰ ਸਿੰਘ ਸਾਬੀ ਵਾਲੀਆ, ਗੋਰਾ ਗਿੱਲ, ਦਲਜੀਤ ਨਡਾਲਾ, ਸੁਰਿੰਦਰ ਸੌਂਧੀ ਨੇ ਵੀ ਰਾਣਾ ਗੁਰਜੀਤ ਸਿੰਘ ਨੂੰ ਮੰਤਰੀ ਬਣਨ ਤੇ ਸ਼ੁੱਭ ਇੱਛਾਵਾਂ ਦਿੱਤੀਆਂ। ਇਸ ਮੌਕੇ ਜੋਗਿੰਦਰ ਸਿੰਘ ਮਾਨ ਦੇ ਪੀ.ਏ. ਰਵਿੰਦਰ ਸਿੰਘ ਵੀ ਹਾਜਰ ਸਨ।

Comments

Popular posts from this blog

ਅੱਜ ਅੰਗਹੀਣ ਅਤੇ ਬਲਾਈਂਡ ਯੂਨੀਅਨ ਪੰਜਾਬ ਦੀ ਹੰਗਾਮੀ ਮੀਟਿੰਗ ਗੁਰਮੀਤ ਸਿੰਘ ਅਤੇ ਗੁਰਵੇਲ ਸਿੰਘ ਪੱਧਰੀ ਕਲਾਂ ਦੀ ਅਗਵਾਈ ਹੇਠ ਹੋਈ

ਕੋਰੋਨਾ ਸਬੰਧੀ ਨਵੀਆਂ ਹਦਾਇਤਾਂ ਦੀ ਉਲੰਘਨਾ ਕਰਨ ਤੇ ਲਾਜ਼ਮੀ ਹੋਵੇਗੀ ਐਫ.ਆਈ.ਆਰ-ਡੀ.ਸੀ ਪੂਰੇ ਜ਼ਿਲ੍ਹੇ ਵਿੱਚ ਧਾਰਾ 144 ਲਗਾ ਕੇ ਪੰਜ ਵਿਅਕਤੀਆਂ ਤੋਂ ਵੱਧ ਇਕੱਠ ਤੇ ਰੋਕ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਦੀਆਂ ਸਾਂਝੀਆਂ ਟੀਮਾਂ ਅਨਲਾਕ-2 ਤਹਿਤ ਜਾਰੀ ਹਦਾਇਤਾਂ ਲਾਗੂ ਹੋਣਾ ਯਕੀਨੀ ਬਣਾਉਣਗੀਆਂ

फगवाड़ा में सिर्फ विकास की राजनीति,आपसी भाईचारे की कायमी के लिए करेंगे काम-धालीवाल - लोग सुचेत है तथा अब पर्ची व पर्चे की राजनीति खत्म करने का दौर आ गया -फगवाड़ा शहर में 1 करोड़ 75 लाख रुपए से सडक़ो का काम शुरु,धालीवाल ने किए उदघाटन