ਮੁੱਖ ਮੰਤਰੀ ਚਰਨਜੀਤ ਚੰਨੀ ਦੇ ਨਾਲ ਡੇਰਾ ਸੱਚਖੰਡ ਬੱਲਾਂ ਵਿਖੇ ਨਤਮਸਤਕ ਹੋਏ ਜੋਗਿੰਦਰ ਸਿੰਘ ਮਾਨ * ਫਗਵਾੜਾ ਦੇ ਸਿਆਸੀ ਹਲਕਿਆਂ ‘ਚ ਨਵੀਂ ਚਰਚਾ ਨੂੰ ਮਿਲੀ ਹਵਾ


ਫਗਵਾੜਾ 22 ਸਤੰਬਰ (ਧਰੁਵ ਕਲੂਚਾ) ਪੰਜਾਬ ਦੇ ਨਵ ਨਿਯੁਕਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਡੇਰਾ ਸੱਚਖੰਡ ਬੱਲਾਂ ਵਿਖੇ ਨਤਮਸਤਕ ਹੋ ਕੇ ਡੇਰੇ ਦੇ ਗੱਦੀ ਨਸ਼ੀਨ ਸੰਤ ਨਿਰੰਜਣ ਦਾਸ ਤੋਂ ਅਸ਼ੀਰਵਾਦ ਪ੍ਰਾਪਤ ਕੀਤਾ। ਇਸ ਦੌਰਾਨ ਮੁੱਖਮੰਤਰੀ ਦੇ ਨਾਲ ਡਿਪਟੀ ਸੀ.ਐਮ. ਸੁਖਜਿੰਦਰ ਸਿੰਘ ਰੰਧਾਵਾ, ਸਾਬਕਾ ਕੈਬਿਨੇਟ ਮੰਤਰੀ ਮਹਿੰਦਰ ਸਿੰਘ ਕੇ.ਪੀ. ਪੀ.ਪੀ.ਸੀ.ਸੀ. ਦੇ ਨਵ ਨਿਯੁਕਤ ਜਨਰਲ ਸਕੱਤਰ ਪਰਗਟ ਸਿੰਘ ਵਿਧਾਇਕ, ਸਾਬਕਾ ਕੈਬਿਨੇਟ ਮੰਤਰੀ ਅਤੇ ਪੰਜਾਬ ਐਗਰੋ ਇੰਡਸਟ੍ਰੀਜ ਕਾਰਪੋਰੇਸ਼ਨ ਦੇ ਮੋਜੂਦਾ ਚੇਅਰਮੈਨ ਜੋਗਿੰਦਰ ਸਿੰਘ ਮਾਨ ਤੋਂ ਇਲਾਵਾ ਜਿਲ੍ਹਾ ਕਪੂਰਥਲਾ ਯੂਥ ਕਾਂਗਰਸ ਦੇ ਕਾਰਜਕਾਰੀ ਪ੍ਰਧਾਨ ਹਰਨੂਰ ਸਿੰਘ ਹਰਜੀ ਮਾਨ ਵੀ ਵਿਸ਼ੇਸ਼ ਤੌਰ ਤੇ ਮੌਜੂਦ ਰਹੇ। ਜੋਗਿੰਦਰ ਸਿੰਘ ਮਾਨ ਨੇ ਕਿਹਾ ਕਿ ਸਮੁੱਚੇ ਪੰਜਾਬ ਦੇ ਅਨੁਸੂਚਿਤ ਜਾਤੀ ਸਮਾਜ ਲਈ ਚਰਨਜੀਤ ਸਿੰਘ ਚੰਨੀ ਦਾ ਮੁੱਖ ਮੰਤਰੀ ਬਣਨਾ ਬੜੇ ਮਾਣ ਵਾਲੀ ਗੱਲ ਹੈ। ਹਰ ਪੰਜਾਬੀ ਨੇ ਉਹਨਾਂ ਦੀ ਤਾਜਪੋਸ਼ੀ ਦਾ ਨਿੱਘਾ ਸਵਾਗਤ ਕੀਤਾ ਹੈ। ਕਾਂਗਰਸ ਪਾਰਟੀ ਦੇ ਹਰੇਕ ਵਰਕਰ ਵਿਚ ਚੰਨੀ ਦੇ ਮੁੱਖ ਮੰਤਰੀ ਬਣਨ ਨਾਲ ਨਵਾਂ ਜੋਸ਼ ਭਰਿਆ ਹੈ। ਵਰਕਰਾਂ ਦਾ ਉਤਸ਼ਾਹ ਤੇ ਪੰਜਾਬੀਆਂ ਦਾ ਬਤੌਰ ਮੁੱਖ ਮੰਤਰੀ ਸ੍ਰ. ਚਰਨਜੀਤ ਸਿੰਘ ਚੰਨੀ ਨੂੰ ਮਿਲ ਰਿਹਾ ਸਮਰਥਨ ਦਸਦਾ ਹੈ ਕਿ ਪੰਜਾਬ ਵਿਚ 2022 ਦੀਆਂ ਵਿਧਾਨਸਭਾ ਚੋਣਾਂ ਤੋਂ ਬਾਅਦ ਇਕ ਵਾਰ ਫਿਰ ਕਾਂਗਰਸ ਪਾਰਟੀ ਸੱਤਾ ਵਿਚ ਕਾਬਿਜ ਹੋ ਕੇ ਨਵਾਂ ਇਤਿਹਾਸ ਸਿਰਜਣ ਜਾ ਰਹੀ ਹੈ। ਮੁੱਖ ਮੰਤਰੀ ਚਰਨਜੀਤ ਚੰਨੀ ਨਾਲ ਜੋਗਿੰਦਰ ਸਿੰਘ ਮਾਨ ਦੀ ਅੱਜ ਦੀ ਨੇੜਤਾ ਨੇ ਫਗਵਾੜਾ ਦੇ ਸਿਆਸੀ ਹਲਕਿਆਂ ‘ਚ ਕਈ ਤਰ੍ਹਾਂ ਦੀਆਂ ਨਵੀਂਆਂ ਚਰਚਾਵਾਂ ਨੂੰ ਹਵਾ ਦੇ ਦਿੱਤੀ ਹੈ।

Comments

Popular posts from this blog

ਅੱਜ ਅੰਗਹੀਣ ਅਤੇ ਬਲਾਈਂਡ ਯੂਨੀਅਨ ਪੰਜਾਬ ਦੀ ਹੰਗਾਮੀ ਮੀਟਿੰਗ ਗੁਰਮੀਤ ਸਿੰਘ ਅਤੇ ਗੁਰਵੇਲ ਸਿੰਘ ਪੱਧਰੀ ਕਲਾਂ ਦੀ ਅਗਵਾਈ ਹੇਠ ਹੋਈ

ਕੋਰੋਨਾ ਸਬੰਧੀ ਨਵੀਆਂ ਹਦਾਇਤਾਂ ਦੀ ਉਲੰਘਨਾ ਕਰਨ ਤੇ ਲਾਜ਼ਮੀ ਹੋਵੇਗੀ ਐਫ.ਆਈ.ਆਰ-ਡੀ.ਸੀ ਪੂਰੇ ਜ਼ਿਲ੍ਹੇ ਵਿੱਚ ਧਾਰਾ 144 ਲਗਾ ਕੇ ਪੰਜ ਵਿਅਕਤੀਆਂ ਤੋਂ ਵੱਧ ਇਕੱਠ ਤੇ ਰੋਕ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਦੀਆਂ ਸਾਂਝੀਆਂ ਟੀਮਾਂ ਅਨਲਾਕ-2 ਤਹਿਤ ਜਾਰੀ ਹਦਾਇਤਾਂ ਲਾਗੂ ਹੋਣਾ ਯਕੀਨੀ ਬਣਾਉਣਗੀਆਂ

फगवाड़ा में सिर्फ विकास की राजनीति,आपसी भाईचारे की कायमी के लिए करेंगे काम-धालीवाल - लोग सुचेत है तथा अब पर्ची व पर्चे की राजनीति खत्म करने का दौर आ गया -फगवाड़ा शहर में 1 करोड़ 75 लाख रुपए से सडक़ो का काम शुरु,धालीवाल ने किए उदघाटन