ਪੱਤਰਕਾਰਾਂ ਦੀਆਂ ਹੱਕੀ ਮੰਗਾਂ ਸਬੰਧੀ ਜਰਨਲਿਸਟ ਪ੍ਰੈਸ ਕਲੱਬ ਯੂਨਿਟ ਫਗਵਾੜਾ ਨੇ ਮੁੱਖ ਮੰਤਰੀ ਨੂੰ ਦਿੱਤਾ ਮੰਗ ਪੱਤਰ
ਫਗਵਾੜਾ 29 ਨਵੰਬਰ (ਧਰੁਵ ਕਲੂਚਾ) ਅੱਜ ਜਰਨਲਿਸਟ ਪ੍ਰੈਸ ਕਲੱਬ ਰਜਿ ਪੰਜਾਬ ਦੇ ਸੂਬਾ ਪ੍ਰਧਾਨ ਮਨਜੀਤ ਮਾਨ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਫਗਵਾੜਾ ਇਕਾਈ ਦੇ ਪ੍ਰਧਾਨ ਡਾਕਟਰ ਰਮਨ ਸ਼ਰਮਾ ਦੀ ਅਗਵਾਈ ਹੇਠ ਇੱਕ ਵਫਦ ਜਿਸ ਵਿੱਚ ਜਨਰਲ ਸਕੱਤਰ ਕੁਲਦੀਪ ਸਿੰਘ ਨੂਰ, ਮੀਤ ਪ੍ਰਧਾਨ ਮਨਜੀਤ ਰਾਮ, ਕੈਸ਼ੀਅਰ ਵਿਵੇਕ ਮਰਵਾਹਾ ਸ਼ਾਮਲ ਹੋਏ ਜਿਨ੍ਹਾਂ ਵੱਲੋਂ ਪੰਜਾਬ ਭਰ ਦੇ ਪੱਤਰਕਾਰਾਂ ਨੂੰ ਪੱਤਰਕਾਰੀ ਦੇ ਖੇਤਰ ਵਿੱਚ ਆ ਰਹੀਆਂ ਮੁਸ਼ਕਿਲਾਂ ਦੇ ਹੱਲ ਅਤੇ ਹੱਕੀ ਮੰਗਾਂ ਨੂੰ ਜੋ ਕਿ ਸਮੇਂ-ਸਮੇਂ ਦੀਆਂ ਸਰਕਾਰਾਂ ਵੱਲੋਂ ਅਣਗੌਲਿਆ ਕੀਤਾ ਜਾਂਦਾ ਰਿਹਾ ਹੈ ਸਬੰਧੀ ਇੱਕ ਮੰਗ ਪੱਤਰ ਸੂਬੇ ਦੇ ਮੁੱਖ ਮੰਤਰੀ ਸ੍ਰ ਚਰਨਜੀਤ ਸਿੰਘ ਚੰਨੀ ਨੂੰ ਦਿੱਤਾ ਗਿਆ। ਇਸ ਮੌਕੇ ਆਗੂਆਂ ਨੇ ਆਖਿਆ ਕਿ ਚੰਨੀ ਸਰਕਾਰ ਦੀ ਕਾਰਗੁਜ਼ਾਰੀ ਕਾਫੀ ਸ਼ਲਾਘਾਯੋਗ ਹੈ ਜਿਨ੍ਹਾਂ ਨੇ ਥੋੜ੍ਹੇ ਸਮੇਂ ਦੇ ਵਿੱਚ ਹੀ ਹਰ ਵਰਗ ਨੂੰ ਪੂਰੀਆ ਸੁੱਖ ਸਹੂਲਤਾਂ ਮੁਹੱਈਆ ਕਰਵਾਉਣ ਲਈ ਉਮੀਦ ਤੋਂ ਵੱਧ ਕਾਰਗੁਜ਼ਾਰੀ ਦਿਖਾਈ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਮੁੱਖ ਮੰਤਰੀ ਸ੍ਰ ਚਰਨਜੀਤ ਸਿੰਘ ਚੰਨੀ ਤੋਂ ਜਰਨਲਿਸਟ ਪ੍ਰੈਸ ਕਲੱਬ ਰਜਿ. ਪੰਜਾਬ ਨੂੰ ਵੀ ਕਾਫੀ ਉਮੀਦਾਂ ਹਨ ਜੋ ਪੱਤਰਕਾਰਿਤਾ ਦੇ ਖੇਤਰ ਵਿੱਚ ਲੰਬੇ ਸਮੇਂ ਤੋਂ ਨਿਰਸਵਾਰਥ ਸੇਵਾ ਨਿਭਾਉਂਦੇ ਪੱਤਰਕਾਰਾਂ ਨੂੰ ਕਿਸੇ ਵੀ ਸਰਕਾਰ ਵਲੋਂ ਬਣਦਾ ਮਾਣ ਸਨਮਾਨ ਨਹੀਂ ਮਿਲ ਸਕਿਆ। ਆਗੂਆਂ ਨੇ ਕਿਹਾ ਕਿ ਜਿੱਥੇ ਪੱਤਰਕਾਰ ਭਾਈਚਾਰੇ ਵੱਲੋਂ ਆਪਣੀ ਅਤੇ ਆਪਣੇ ਪਰਿਵਾਰ ਦ...