ਜਿਲ੍ਹਾ ਯੂਥ ਕਾਂਗਰਸ ਪ੍ਰਧਾਨ ਸੌਰਵ ਖੁੱਲਰ ਨੇ ਪਿੰਡ ਗੁਡਾਣੀ ਦੇ ਵਸਨੀਕਾਂ ਦੀਆਂ ਸੁਣੀਆਂ ਸਮੱਸਿਆਵਾਂ * ਹਲਕਾ ਭੁਲੱਥ ਦੇ ਲੋਕਾਂ ਦੀ ਹਰ ਸਮੱਸਿਆ ਦੇ ਹਲ ਦਾ ਦਿੱਤਾ ਭਰੋਸਾ


ਫਗਵਾੜਾ 12 ਨਵੰਬਰ (ਧਰੁਵ ਕਲੂਚਾ) ਵਿਧਾਨਸਭਾ ਹਲਕਾ ਭੁਲੱਥ ਦੇ ਪਿੰਡ ਗੁਡਾਣੀ ਸਥਿਤ ਬਾਜ਼ੀਗਰ ਬਸਤੀ ਦੇ ਵਸਨੀਕਾਂਂ ਦੇ ਸੱਦੇ ‘ਤੇ ਜਿਲ੍ਹਾ ਕਪੂਰਥਲਾ ਯੂਥ ਕਾਂਗਰਸ ਦੇ ਜਿਲ੍ਹਾ ਪ੍ਰਧਾਨ ਸੌਰਵ ਖੁੱਲਰ ਨੇ ਪਿੰਡ ਪੁੱਜ ਕੇ ਉਹਨਾਂ ਨਾਲ ਮੁਲਾਕਾਤ ਕੀਤੀ ਅਤੇ ਉਹਨਾਂ ਦੀਆਂਮੁਸ਼ਕਲਾਂ ਸੁਣੀਆਂ। ਪਿੰਡ ਵਾਸੀਆਂ ਵਲੋਂ ਦੱਸੀਆਂ ਕਈ ਸਮੱਸਿਆਵਾਂ ਨੂੰ ਸੌਰਵ ਖੁੱਲਰ ਨੇ ਮੌਕੇ ਤੇ ਹੀ ਹਲ ਕਰਵਾਇਆ ਅਤੇ ਬਾਕੀ ਸਮੱਸਿਆਵਾਂ ਦਾ ਵੀ ਜਲਦੀ ਹੀ ਨਿਪਟਾਰਾ ਕਰਵਾਉਣ ਦਾ ਭਰੋਸਾ ਦਿੱਤਾ। ਇਸ ਮੌਕੇ ਉਹਨਾਂ ਪਿੰਡ ਵਾਸੀਆਂ ਨੂੰ ਕਾਂਗਰਸ ਪਾਰਟੀ ਦੀ ਵਿਚਾਰਧਾਰਾ ਤੋਂ ਜਾਣੂ ਕਰਵਾਇਆ ਅਤੇ ਸੂਬਾ ਸਰਕਾਰ ਵਲੋਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠ ਲੋਕ ਹਿਤ ਵਿਚ ਲਾਗੂ ਕੀਤੀਆਂ ਜਾ ਰਹੀਆਂ ਯੋਜਨਾਵਾਂ ਬਾਰੇ ਦੱਸਦੇ ਹੋਏ ਪਾਰਟੀ ਨਾਲ ਜੁੜਨ ਦਾ ਸੱਦਾ ਦਿੱਤਾ ਅਤੇ ਕਿਹਾ ਕਿ ਵਿਧਾਨਸਭਾ ਹਲਕਾ ਭੁੱਲਥ ਦੇ ਲੋਕਾਂ ਦੀ ਹਰ ਸਮੱਸਿਆ ਦਾ ਢੁਕਵਾਂ ਹਲ ਕਰਵਾਇਆ ਜਾਵੇਗਾ। ਇਸ ਮੌਕੇ ਸੂਰਜ ਪ੍ਰਕਾਸ਼, ਸਰਬਜੀਤ ਸਿੰਘ, ਕੁਲਵਿੰਦਰ ਸਿੰਘ, ਬਾਵਾ ਸਿੰਘ, ਕਸ਼ਮੀਰ ਸਿੰਘ, ਹਰਦੇਵ ਸਿੰਘ, ਦਾਰੀ ਸਿੰਘ, ਜੋਗਿੰਦਰ ਸਿੰਘ, ਚਮਨ ਲਾਲ, ਧਰਮ ਸਿੰਘ, ਹਰਬੰਸ ਕੌਰ, ਸਤਨਾਮ ਸਿੰਘ, ਸੇਠੀ ਪੁੱਤਰ ਕਰਮ ਸਿੰਘ, ਸੰਤੋਖ ਸਿੰਘ, ਸਰਬਜੀਤ ਸਿੰਘ, ਬਿੰਦਰ ਕੌਰ, ਮੰਗਲ ਸਿੰਘ, ਮੱਖਣ ਸਿੰਘ, ਮਲੂਕ ਸਿੰਘ, ਕਮਲਜੀਤ ਕੌਰ, ਗਿਆਨ ਕੌਰ, ਪ੍ਰਕਾਸ਼ ਸਿੰਘ, ਮਲਕੀਤ ਸਿੰਘ, ਗਿਰਧਾਰੀ ਲਾਲ, ਪ੍ਰਕਾਸ਼ ਕੌਰ, ਸਰਬਜੀਤ ਸਿੰਘ, ਮਨਦੀਪ ਸਿੰਘ, ਨੱਥਾ ਸਿੰਘ ਆਦਿ ਹਾਜਰ ਸਨ।

Comments

Popular posts from this blog

ਅੱਜ ਅੰਗਹੀਣ ਅਤੇ ਬਲਾਈਂਡ ਯੂਨੀਅਨ ਪੰਜਾਬ ਦੀ ਹੰਗਾਮੀ ਮੀਟਿੰਗ ਗੁਰਮੀਤ ਸਿੰਘ ਅਤੇ ਗੁਰਵੇਲ ਸਿੰਘ ਪੱਧਰੀ ਕਲਾਂ ਦੀ ਅਗਵਾਈ ਹੇਠ ਹੋਈ

ਕੋਰੋਨਾ ਸਬੰਧੀ ਨਵੀਆਂ ਹਦਾਇਤਾਂ ਦੀ ਉਲੰਘਨਾ ਕਰਨ ਤੇ ਲਾਜ਼ਮੀ ਹੋਵੇਗੀ ਐਫ.ਆਈ.ਆਰ-ਡੀ.ਸੀ ਪੂਰੇ ਜ਼ਿਲ੍ਹੇ ਵਿੱਚ ਧਾਰਾ 144 ਲਗਾ ਕੇ ਪੰਜ ਵਿਅਕਤੀਆਂ ਤੋਂ ਵੱਧ ਇਕੱਠ ਤੇ ਰੋਕ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਦੀਆਂ ਸਾਂਝੀਆਂ ਟੀਮਾਂ ਅਨਲਾਕ-2 ਤਹਿਤ ਜਾਰੀ ਹਦਾਇਤਾਂ ਲਾਗੂ ਹੋਣਾ ਯਕੀਨੀ ਬਣਾਉਣਗੀਆਂ

फगवाड़ा में सिर्फ विकास की राजनीति,आपसी भाईचारे की कायमी के लिए करेंगे काम-धालीवाल - लोग सुचेत है तथा अब पर्ची व पर्चे की राजनीति खत्म करने का दौर आ गया -फगवाड़ा शहर में 1 करोड़ 75 लाख रुपए से सडक़ो का काम शुरु,धालीवाल ने किए उदघाटन