ਪੁਲਿਸ ਤੇ ਪ੍ਰਸ਼ਾਸਨ ਨੂੰ ਕਰਾਂਗੇ ਪੂਰਾ ਸਹਿਯੋਗ ਪਰ ਧੱਕੇਸ਼ਾਹੀ ਤੇ ਦੁਰਵਿਹਾਰ ਬਰਦਾਸ਼ਤ ਨਹੀਂ - ਰਾਕੇਸ਼ ਅੱਗਰਵਾਲ * ਕੈਮਿਸਟਾਂ ਦੇ ਮਾਣ-ਸਨਮਾਨ ਦਾ ਪ੍ਰਸ਼ਾਸਨ ਰੱਖੇ ਖਿਆਲ - ਧਾਲੀਵਾਲ * ਸਰਚ ਮੁਹਿਮ ਵਿਚ ਕੁੱਝ ਵੀ ਗਲਤ ਨਹੀਂ ਮਿਲਿਆ - ਡਰੱਗ ਇੰਸਪੈਕਟਰ * ਕੈਮਿਸਟ ਐਸੋਸੀਏਸ਼ਨ ਨੇ ਛਾਪੇਮਾਰੀ ਦਾ ਕੀਤਾ ਵਿਰੋਧ


ਫਗਵਾੜਾ 13 ਨਵੰਬਰ (ਧਰੁਵ ਕਲੂਚਾ) ਫਗਵਾੜਾ ਕੈਮਿਸਟ ਐਸੋਸੀਏਸ਼ਨ ਨੇ ਪੁਲਿਸ ਪ੍ਰਸ਼ਾਸਨ ਵਲੋਂ ਬੀਤੇ ਦਿਨ ਦਵਾਈਆਂ ਦੀਆਂ ਦੁਕਾਨਾਂ ਉਪਰ ਅਚਨਚੇਤ ਕੀਤੀ ਛਾਪੇਮਾਰੀ ਦਾ ਤਿੱਖਾ ਵਿਰੋਧ ਕਰਦਿਆਂ ਕਿਸੇ ਵੀ ਤਰ੍ਹਾਂ ਦੀ ਧੱਕੇਸ਼ਾਹੀ ਜਾਂ ਦੁਕਾਨਦਾਰ ਤੇ ਸਟਾਫ ਨਾਲ ਦੁਰਵਿਹਾਰ ਬਰਦਾਸ਼ਤ ਨਾ ਕਰਨ ਦੀ ਗੱਲ ਕਹੀ। ਕਪੂਰਥਲਾ ਡਿਸਟ੍ਰਿਕਟ ਕੈਮਿਸਟ ਐਸੋਸੀਏਸ਼ਨ ਦੇ ਜਿਲ੍ਹਾ ਪ੍ਰਧਾਨ ਰਾਕੇਸ਼ ਅੱਗਰਵਾਲ ਦੀ ਪ੍ਰਧਾਨਗੀ ਹੇਠ ਹੋਈ ਆਯੋਜਿਤ ਮੀਟਿੰਗ ਦੌਰਾਨ ਉਹਨਾਂ ਤੋਂ ਇਲਾਵਾ ਐਸੋਸੀਏਸ਼ਨ ਦੇ ਚੇਅਰਮੈਨ ਵਿਪਨ ਅਰੋੜਾ ਨੇ ਦੱਸਿਆ ਕਿ ਵੀਰਵਾਰ ਨੂੰ ਪੁਲਿਸ ਨੇ ਫਗਵਾੜਾ ਕੈਮੀਸਟ ਐਸੋਸੀਏਸ਼ਨ ਦੇ ਪ੍ਰਧਾਨ ਸੋਮ ਪ੍ਰਕਾਸ਼ ਦੀ ਸੁਭਾਸ਼ ਨਗਰ ਸਥਿਤ ਮੈਡੀਕਲ ਸ਼ਾਪ ਤੋਂ ਇਲਾਵਾ ਅੱਧੀ ਦਰਜਨ ਤੋਂ ਵੱਧ ਹੋਰ ਦਵਾਈਆਂ ਦੀਆਂ ਦੁਕਾਨਾਂ ਉਪਰ ਅਚਨਚੇਤ ਛਾਪੇਮਾਰੀ ਕੀਤੀ। ਇਸ ਦੌਰਾਨ ਪੁਲਿਸ ਦੇ ਅਧਿਕਾਰੀਆਂ ਅਤੇ ਕ੍ਰਮਚਾਰੀਆਂ ਦਾ ਵਿਵਹਾਰ ਬਹੁਤ ਹੀ ਇਤਰਾਜਯੋਗ ਸੀ ਜਿਸ ਕਰਕੇ ਦੁਕਾਨਾਂ ਉਪਰ ਮੌਜੂਦ ਸਟਾਫ ਅਤੇ ਦਵਾਈ ਲੈਣ ਲਈ ਆਏ ਗ੍ਰਾਹਕਾਂ ਵਿਚ ਦਹਿਸ਼ਤ ਦਾ ਮਹੌਲ ਬਣ ਗਿਆ। ਉਹਨਾਂ ਕਿਹਾ ਕਿ ਐਸੋਸੀਏਸ਼ਨ ਹਮੇਸ਼ਾ ਪੁਲਿਸ ਤੇ ਪ੍ਰਸ਼ਾਸਨ ਦਾ ਸਹਿਯੋਗ ਕਰਦੀ ਰਹੀ ਹੈ ਤੇ ਅੱਗੇ ਵੀ ਕਰੇਗੀ ਲੇਕਿਨ ਇਸ ਤਰ੍ਹਾਂ ਦਾ ਵਿਵਹਾਰ ਨਾ ਕਾਬਿਲੇ ਬਰਦਾਸ਼ਤ ਹੈ। ਐਸੋਸੀਏਸ਼ਨ ਦੇ ਮੈਂਬਰਾਂ ਤੇ ਅਹੁਦੇਦਾਰਾਂ ਨੇ ਮੀਟਿੰਗ ਤੋਂ ਬਾਅਦ ਹਲਕਾ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਦੇ ਗ੍ਰਹਿ ਵਿਖੇ ਪੁੱਜ ਕੇ ਉਹਨਾਂ ਨੂੰ ਸਾਰੀ ਘਟਨਾ ਬਾਰੇ ਦੱਸਦਿਆਂ ਆਪਣਾ ਰੋਸ ਪ੍ਰਗਟਾਇਆ। ਵਿਧਾਇਕ ਧਾਲੀਵਾਲ ਨੇ ਭਰੋਸਾ ਦਿੱਤਾ ਕਿ ਕਿਸੇ ਵੀ ਕੈਮੀਸਟ ਦੇ ਮਾਣ ਸਨਮਾਨ ਨੂੰ ਠੇਸ ਨਹੀਂ ਲੱਗਣ ਦਿੱਤੀ ਜਾਵੇਗੀ ਅਤੇ ਪ੍ਰਸ਼ਾਸਨ ਨੂੰ ਹਦਾਇਤ ਕੀਤੀ ਜਾਵੇਗੀ ਕਿ ਚੈਕਿੰਗ ਸਮੇਂ ਅਧਿਕਾਰੀਆਂ ਅਤੇ ਕ੍ਰਮਚਾਰੀਆਂ ਦਾ ਵਿਵਹਾਰ ਗਲਤ ਨਾ ਹੋਵੇ। ਕੈਮਿਸਟ ਐਸੋਸੀਏਸ਼ਨ ਨੇ ਡਰੱਗ ਇੰਸਪੈਕਟਰ ਮਿਸ ਅਨੁਪਮ ਕਾਲੀਆ ਨਾਲ ਵੀ ਮੁਲਾਕਾਤ ਕਰਕੇ ਆਪਣਾ ਰੋਸ ਪ੍ਰਗਟਾਇਆ ਅਤੇ ਕਿਹਾ ਕਿ ਜੇਕਰ ਦੁਬਾਰਾ ਇਸ ਤਰ੍ਹਾਂ ਦਾ ਦੁਰਵਿਹਾਰ ਹੋਇਆ ਤਾਂ ਪੰਜਾਬ ਪੱਧਰ ਤੇ ਹੜਤਾਲ ਕਰਕੇ ਤਿੱਖਾ ਸੰਘਰਸ਼ ਕਰਨਗੇ। ਮਿਸ ਅਨੁਪਮ ਕਾਲੀਆ ਨੇ ਮੀਡੀਆ ਨੂੰ ਦੱਸਿਆ ਕਿ ਜਿਹਨਾਂ ਦੁਕਾਨਾਂ ਉਪਰ ਸਰਚ ਮੁਹਿਮ ਚਲਾਈ ਸੀ ਉੱਥੇ ਕੁੱਝ ਵੀ ਗਲਤ ਨਹੀਂ ਪਾਇਆ ਗਿਆ। ਉਹਨਾਂ ਭਰੋਸਾ ਦਿੱਤਾ ਕਿ ਭਵਿੱਖ ਵਿਚ ਇਸ ਗੱਲ ਨੂੰ ਯਕੀਨੀ ਬਨਾਉਣਗੇ ਕਿ ਕਿਸੇ ਨਿਰਦੋਸ਼ ਕੈਮਿਸਟ ਦੇ ਮਾਣ ਸਨਮਾਨ ਨੂੰ ਕਿਸੇ ਤਰ੍ਹਾਂ ਦੀ ਠੇਸ ਨਾ ਪੁੱਜੇ। ਇਸ ਮੌਕੇ ਪੰਕਜ ਲਾਂਬਾ, ਤਰੁਨ ਗਰਗ, ਰਸ਼ਪਾਲ ਬਾਵਾ, ਤਲਵਿੰਦਰ ਸਿੰਘ ਸੇਠੀ, ਹਰੀਸ਼ ਕੁਮਾਰ, ਮਨੀਸ਼ ਸਿੰਗਲਾ ਤੋਂ ਇਲਾਵਾ ਐਸੋਸੀਏਸ਼ਨ ਦੇ ਹੋਰ ਮੈਂਬਰ ਵੀ ਹਾਜਰ ਸਨ।

Comments

Popular posts from this blog

ਅੱਜ ਅੰਗਹੀਣ ਅਤੇ ਬਲਾਈਂਡ ਯੂਨੀਅਨ ਪੰਜਾਬ ਦੀ ਹੰਗਾਮੀ ਮੀਟਿੰਗ ਗੁਰਮੀਤ ਸਿੰਘ ਅਤੇ ਗੁਰਵੇਲ ਸਿੰਘ ਪੱਧਰੀ ਕਲਾਂ ਦੀ ਅਗਵਾਈ ਹੇਠ ਹੋਈ

ਕੋਰੋਨਾ ਸਬੰਧੀ ਨਵੀਆਂ ਹਦਾਇਤਾਂ ਦੀ ਉਲੰਘਨਾ ਕਰਨ ਤੇ ਲਾਜ਼ਮੀ ਹੋਵੇਗੀ ਐਫ.ਆਈ.ਆਰ-ਡੀ.ਸੀ ਪੂਰੇ ਜ਼ਿਲ੍ਹੇ ਵਿੱਚ ਧਾਰਾ 144 ਲਗਾ ਕੇ ਪੰਜ ਵਿਅਕਤੀਆਂ ਤੋਂ ਵੱਧ ਇਕੱਠ ਤੇ ਰੋਕ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਦੀਆਂ ਸਾਂਝੀਆਂ ਟੀਮਾਂ ਅਨਲਾਕ-2 ਤਹਿਤ ਜਾਰੀ ਹਦਾਇਤਾਂ ਲਾਗੂ ਹੋਣਾ ਯਕੀਨੀ ਬਣਾਉਣਗੀਆਂ

फगवाड़ा में सिर्फ विकास की राजनीति,आपसी भाईचारे की कायमी के लिए करेंगे काम-धालीवाल - लोग सुचेत है तथा अब पर्ची व पर्चे की राजनीति खत्म करने का दौर आ गया -फगवाड़ा शहर में 1 करोड़ 75 लाख रुपए से सडक़ो का काम शुरु,धालीवाल ने किए उदघाटन