ਗੁਰੂ ਨਾਨਕ ਦੇਵ ਜੀ ਨੇ ਮਨੁੱਖਤਾ ਨੂੰ ਦਿੱਤਾ ਸਾਂਝੀਵਾਲਤਾ ਦਾ ਸੁਨੇਹਾ - ਸ੍ਰੀਮਤੀ ਸੋਢੀ * ਸ੍ਰੀ ਕਰਤਾਰਪੁਰ ਲਾਂਘਾ ਖੁਲਵਾਉਣ ਲਈ ਮੁੱਖ ਮੰਤਰੀ ਚੰਨੀ ਦੀ ਕੀਤੀ ਸ਼ਲਾਘਾ


ਫਗਵਾੜਾ 18 ਨਵੰਬਰ (ਧਰੁਵ ਕਲੂਚਾ) ਮਹਿਲਾ ਕਾਂਗਰਸ ਪੰਜਾਬ ਦੇ ਪ੍ਰਧਾਨ ਸ੍ਰੀਮਤੀ ਬਲਵੀਰ ਰਾਣੀ ਸੋਢੀ ਨੇ ਸਮੂਹ ਫਗਵਾੜਾ ਵਾਸੀਆਂ ਨੂੰ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ 552ਵੇਂ ਪ੍ਰਕਾਸ਼ ਪੁਰਬ ਦੀਆਂ ਸ਼ੁੱਭ ਇੱਛਾਵਾਂ ਦਿੰਦਿਆਂ ਅੱਜ ਇੱਥੇ ਗੱਲਬਾਤ ਦੌਰਾਨ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਆਪਣੀ ਬਾਣੀ ‘ਏਕੁ ਪਿਤਾ ਏਕਸ ਕੇ ਹਮ ਬਾਰਿਕ’ ਰਾਹੀਂ ਮਨੁੱਖਤਾ ਨੂੰ ਸਾਂਝੀਵਾਲਤਾ ਦਾ ਸੁਨੇਹਾ ਦਿੱਤਾ ਹੈ। ਉਹਨਾਂ ਦਾ ਸਾਰਾ ਜੀਵਨ ਪ੍ਰੇਰਣਾ ਦਾ ਸਰੋਤ ਹੈ। ਉਹਨਾਂ ਜਿੱਥੇ ਵਹਿਮਾ ਭਰਮਾਂ, ਉਂਚ ਨੀਚ ਵਰਗੀਆਂ ਸਮਾਜਿਕ ਬੁਰਾਈਆਂ ਨੂੰ ਲੈ ਕੇ ਆਪਣੀ ਬਾਣੀ ਰਾਹੀਂ ਸਮਾਜ ਵਿਚ ਜਾਗਰੁਕਤਾ ਲਿਆਉਣ ਦਾ ਉਪਰਾਲਾ ਕੀਤਾ ਉੱਥੇ ਹੀ ‘ਕਿਰਤ ਕਰੋ, ਨਾਮ ਜਪੋ ਤੇ ਵੰਡ ਛਕੋ ਦਾ ਸੁਨੇਹਾ ਦਿੰਦਿਆਂ ਹਰ ਇੰਨਸਾਨ ਨੂੰ ਮਿਹਨਤ ਦੀ ਕਮਾਈ ਕਰਨ, ਮਿਲ ਵੰਡ ਕੇ ਲੰਗਰ ਛਕਣ ਅਤੇ ਪਰਮਾਤਮਾ ਦੇ ਨਾਮ ਦੀ ਭਗਤੀ ਕਰਨ ਲਈ ਪ੍ਰੇਰਿਤ ਕੀਤਾ। ਸਾਨੂੰ ਉਹਨਾਂ ਦੇ ਪਾਏ ਪੂਰਨਿਆਂ ਤੇ ਚਲਦੇ ਹੋਏ ਜਿੱਥੇ ਆਪਸੀ ਭਾਈਚਾਰਕ ਸਾਂਝ ਨੂੰ ਮਜਬੂਤ ਬਨਾਉਣ ਲਈ ਯਤਨ ਕਰਨੇ ਚਾਹੀਦੇ ਹਨ ਉੱਥੇ ਹੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਤੇ ਚਲਦਿਆਂ ਧਰਤੀ ਉੱਪਰ ਮਨੁੱਖੀ ਜੀਵਨ ਦੀ ਹੋਂਦ ਨੂੰ ਕਾਇਮ ਰੱਖਣ ਵਿੱਚ ਕੁਦਰਤ ਦੇ ਯੋਗਦਾਨ ਨੂੰ ਧਿਆਨ ਵਿਚ ਰੱਖਦੇ ਹੋਏ ਕੇ ਕੁਦਰਤੀ ਸੋਮਿਆਂ ਦੀ ਸੰਭਾਲ ਵੀ ਕਰਨੀ ਚਾਹੀਦੀ ਹੈ। ਉਹਨਾਂ ਗੁਰਪੁਰਬ ਤੋਂ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਕੇਂਦਰ ਸਰਕਾਰ ਨਾਲ ਰਾਬਤਾ ਕਰਕੇ ਸ੍ਰੀ ਕਰਤਾਰਪੁਰ ਸਾਹਿਬ ਕੋਰੀਡੋਰ ਨੂੰ ਸੰਗਤਾਂ ਲਈ ਖੁਲਵਾਉਣ ਦੇ ਕੀਤੇ ਗਏ ਉਪਰਾਲੇ ਦੀ ਵੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਲਾਂਘਾ ਖੁੱਲਣ ਨਾਲ ਹੁਣ ਸੰਗਤਾਂ ਬਾਬਾ ਨਾਨਕ ਦੇ ਦਰਬਾਰ ਦੇ ਖੁੱਲੇ ਦਰਸ਼ਨ ਕਰ ਸਕਣਗੀਆਂ।

Comments

Popular posts from this blog

ਅੱਜ ਅੰਗਹੀਣ ਅਤੇ ਬਲਾਈਂਡ ਯੂਨੀਅਨ ਪੰਜਾਬ ਦੀ ਹੰਗਾਮੀ ਮੀਟਿੰਗ ਗੁਰਮੀਤ ਸਿੰਘ ਅਤੇ ਗੁਰਵੇਲ ਸਿੰਘ ਪੱਧਰੀ ਕਲਾਂ ਦੀ ਅਗਵਾਈ ਹੇਠ ਹੋਈ

ਕੋਰੋਨਾ ਸਬੰਧੀ ਨਵੀਆਂ ਹਦਾਇਤਾਂ ਦੀ ਉਲੰਘਨਾ ਕਰਨ ਤੇ ਲਾਜ਼ਮੀ ਹੋਵੇਗੀ ਐਫ.ਆਈ.ਆਰ-ਡੀ.ਸੀ ਪੂਰੇ ਜ਼ਿਲ੍ਹੇ ਵਿੱਚ ਧਾਰਾ 144 ਲਗਾ ਕੇ ਪੰਜ ਵਿਅਕਤੀਆਂ ਤੋਂ ਵੱਧ ਇਕੱਠ ਤੇ ਰੋਕ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਦੀਆਂ ਸਾਂਝੀਆਂ ਟੀਮਾਂ ਅਨਲਾਕ-2 ਤਹਿਤ ਜਾਰੀ ਹਦਾਇਤਾਂ ਲਾਗੂ ਹੋਣਾ ਯਕੀਨੀ ਬਣਾਉਣਗੀਆਂ

फगवाड़ा में सिर्फ विकास की राजनीति,आपसी भाईचारे की कायमी के लिए करेंगे काम-धालीवाल - लोग सुचेत है तथा अब पर्ची व पर्चे की राजनीति खत्म करने का दौर आ गया -फगवाड़ा शहर में 1 करोड़ 75 लाख रुपए से सडक़ो का काम शुरु,धालीवाल ने किए उदघाटन