ਅੰਦੋਲਨ ਵਿਚ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਨੂੰ ਮੁਆਵਜਾ ਦੇਵੇ ਮੋਦੀ ਸਰਕਾਰ - ਰਾਣੀ ਸੋਢੀ


ਫਗਵਾੜਾ 19 ਨਵੰਬਰ (ਧਰੁਵ ਕਲੂਚਾ) ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਖੇਤੀ ਕਾਨੂੰਨ ਵਾਪਸ ਲੈਣ ਦੇ ਐਲਾਨ ਨੂੰ ਲੈ ਕੇ ਟਿੱਪਣੀ ਕਰਦਿਆਂ ਮਹਿਲਾ ਕਾਂਗਰਸ ਪੰਜਾਬ ਦੀ ਪ੍ਰਧਾਨ ਸ੍ਰੀਮਤੀ ਬਲਵੀਰ ਰਾਣੀ ਸੋਢੀ ਨੇ ਕਿਹਾ ਕਿ ਕਿਸਾਨਾਂ ਦੇ ਸੰਘਰਸ਼ ਦੀ ਜਿੱਤ ਦੇ ਨਾਲ ਹੀ ਮੋਦੀ ਸਰਕਾਰ ਦੇ ਹੰਕਾਰ ਦੀ ਅੱਜ ਹਾਰ ਹੋਈ ਹੈ। ਉਹਨਾਂ ਕਿਹਾ ਕਿ ਬੇਸ਼ਕ ਮੋਦੀ ਸਰਕਾਰ ਨੇ ਪੰਜਾਬ ਤੇ ਉੱਤਰ ਪ੍ਰਦੇਸ਼ ਦੀਆਂ ਵਿਧਾਨਸਭਾ ਚੋਣਾਂ ‘ਚ ਆਪਣੇ ਹਸ਼ਰ ਦਾ ਅੰਦਾਜਾ ਲਗਾ ਕੇ ਇਹ ਕਾਲੇ ਕਾਨੂੰਨ ਵਾਪਸ ਲਏ ਹਨ ਪਰ ਦੇਸ਼ ਦੇ ਤਾਨਾਸ਼ਾਹ ਪ੍ਰਧਾਨ ਮੰਤਰੀ ਨੂੰ ਇਹ ਫੈਸਲਾ ਲੈਣ ਲਈ ਖਾਸ ਤੌਰ ਤੇ ਪੰਜਾਬ ਦੇ ਕਿਸਾਨਾਂ ਨੇ ਮਜਬੂਰ ਕੀਤਾ ਜੋ ਇਕ ਸਾਲ ਤੋਂ ਦਿੱਲੀ ਦੇ ਬਾਰਡਰਾਂ ਤੇ ਮੀਂਹ, ਹਨੇ੍ਹਰੀ, ਹੱਡ ਕੰਬਾਊ ਠੰਡ ਤੇ ਭੱਖਦੀ ਗਰਮੀ ਵਿਚ ਡਟੇ ਰਹੇ। ਉਹਨਾਂ ਕਿਹਾ ਕਿ ਪੰਜਾਬ ਨੇ ਹਮੇਸ਼ਾ ਹੀ ਅਨਿਆ ਦੇ ਖਿਲਾਫ ਮੋਹਰੀ ਹੋ ਕੇ ਮੋਰਚੇ ਲਗਾਏ ਹਨ ਤੇ ਹਰ ਵਾਰ ਜਿੱਤ ਵੀ ਹਾਸਲ ਕੀਤੀ ਹੈ। ਕਾਂਗਰਸ ਪਾਰਟੀ ਨੇ ਵੀ ਹਮੇਸ਼ਾ ਹੀ ਕਿਸਾਨਾਂ ਦੇ ਹੱਕ ਦੀ ਆਵਾਜ਼ ਨੂੰ ਚੁੱਕਿਆ ਹੈ ਤੇ ਇਸ ਸੰਘਰਸ਼ ਵਿਚ ਵੀ ਡੱਟ ਕੇ ਸਾਥ ਦਿੱਤਾ। ਸ੍ਰੀਮਤੀ ਸੋਢੀ ਨੇ ਕਿਹਾ ਕਿ ਬੇਸ਼ਕ ਮੋਦੀ ਸਰਕਾਰ ਨੇ ਕਾਲੇ ਕਾਨੂੰਨ ਵਾਪਸ ਲੈਣ ਦੀ ਗੱਲ ਕਹੀ ਹੈ ਪਰ ਇਸ ਸੰਘਰਸ਼ ਵਿਚ ਜੋ ਸੈਂਕੜੇ ਕਿਸਾਨ ਸ਼ਹੀਦ ਹੋਏ ਹਨ ਉਹਨਾਂ ਨੂੰ ਅੱਖੋਂ ਪਰੋਖੇ ਨਹੀਂ ਕੀਤਾ ਜਾ ਸਕਦਾ। ਉਹਨਾਂ ਕੇਂਦਰ ਸਰਕਾਰ ਤੋਂ ਪੁਰਜੋਰ ਮੰਗ ਕੀਤੀ ਕਿ ਅੰਦੋਲਨ ਵਿਚ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਜਾਇਜ ਨੂੰ ਮੁਆਵਜਾ ਦਿੱਤਾ ਜਾਵੇ।

Comments

Popular posts from this blog

ਅੱਜ ਅੰਗਹੀਣ ਅਤੇ ਬਲਾਈਂਡ ਯੂਨੀਅਨ ਪੰਜਾਬ ਦੀ ਹੰਗਾਮੀ ਮੀਟਿੰਗ ਗੁਰਮੀਤ ਸਿੰਘ ਅਤੇ ਗੁਰਵੇਲ ਸਿੰਘ ਪੱਧਰੀ ਕਲਾਂ ਦੀ ਅਗਵਾਈ ਹੇਠ ਹੋਈ

ਕੋਰੋਨਾ ਸਬੰਧੀ ਨਵੀਆਂ ਹਦਾਇਤਾਂ ਦੀ ਉਲੰਘਨਾ ਕਰਨ ਤੇ ਲਾਜ਼ਮੀ ਹੋਵੇਗੀ ਐਫ.ਆਈ.ਆਰ-ਡੀ.ਸੀ ਪੂਰੇ ਜ਼ਿਲ੍ਹੇ ਵਿੱਚ ਧਾਰਾ 144 ਲਗਾ ਕੇ ਪੰਜ ਵਿਅਕਤੀਆਂ ਤੋਂ ਵੱਧ ਇਕੱਠ ਤੇ ਰੋਕ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਦੀਆਂ ਸਾਂਝੀਆਂ ਟੀਮਾਂ ਅਨਲਾਕ-2 ਤਹਿਤ ਜਾਰੀ ਹਦਾਇਤਾਂ ਲਾਗੂ ਹੋਣਾ ਯਕੀਨੀ ਬਣਾਉਣਗੀਆਂ

फगवाड़ा में सिर्फ विकास की राजनीति,आपसी भाईचारे की कायमी के लिए करेंगे काम-धालीवाल - लोग सुचेत है तथा अब पर्ची व पर्चे की राजनीति खत्म करने का दौर आ गया -फगवाड़ा शहर में 1 करोड़ 75 लाख रुपए से सडक़ो का काम शुरु,धालीवाल ने किए उदघाटन