ਆਲ ਇੰਡੀਆ ਐਂਟੀ ਕੁਰੱਪਸ਼ਨ ਫੋਰਮ ਦੇ ਪ੍ਰਧਾਨ ਗੁਰਦੀਪ ਸਿੰਘ ਕੰਗ ਨੇ ਕੀਤੀ ਆਈ.ਜੀ. ਗੁਰਿੰਦਰ ਢਿੱਲੋਂ ਨਾਲ ਮੁਲਾਕਾਤ * ਆਈ.ਜੀ. ਜਲੰਧਰ ਰੇਂਜ ਨੇ ਕੀਤੀ ਸਮਾਜ ਸੇਵੀ ਕਾਰਜਾਂ ਦੀ ਸ਼ਲਾਘਾ


ਫਗਵਾੜਾ 12 ਨਵੰਬਰ (ਧਰੁਵ ਕਲੂਚਾ) ਆਲ ਇੰਡੀਆ ਐਂਟੀ ਕੁਰੱਪਸ਼ਨ ਫੋਰਮ ਦੇ ਫਗਵਾੜਾ ਸ਼ਾਖਾ ਦਾ ਇਕ ਵਫਦ ਫਗਵਾੜਾ ਪ੍ਰਧਾਨ ਗੁਰਦੀਪ ਸਿੰਘ ਕੰਗ ਦੀ ਅਗਵਾਈ ਹੇਠ ਆਈ.ਜੀ. ਜਲੰਧਰ ਸ੍ਰ. ਗੁਰਿੰਦਰ ਸਿੰਘ ਢਿੱਲੋਂ ਨੂੰ ਮਿਲਿਆ ਅਤੇ ਬਤੌਰ ਆਈ.ਜੀ. ਨਿਯੁਕਤੀ ਲਈ ਸ਼ੁੱਭ ਇੱਛਾਵਾਂ ਦਿੱਤੀਆਂ। ਵਫਦ ਵਿਚ ਉਹਨਾਂ ਦੇ ਨਾਲ ਫੋਰਮ ਦੇ ਸਕੱਤਰ ਅਤੁਲ ਜੈਨ, ਵਾਈਸ ਪ੍ਰਧਾਨ ਆਸ਼ੂ ਮਾਰਕੰਡਾ ਤੇ ਕੈਸ਼ੀਅਰ ਵਿਨੈ ਕੁਮਾਰ ਬਿੱਟੂ ਵੀ ਸਨ। ਗੁਰਦੀਪ ਸਿੰਘ ਕੰਗ ਜੋ ਕਿ ਲਾਇਨਜ ਇੰਟਰਨੈਸ਼ਨਲ 321-ਡੀ ਦੇ ਰਿਜਨ ਚੇਅਰਪਰਸਨ ਵੀ ਹਨ, ਉਹਨਾਂ ਨੇ ਐਸ.ਐਸ.ਪੀ. ਖੱਖ ਨੂੰ ਫੋਰਮ ਵਲੋਂ ਕੀਤੇ ਜਾਣ ਵਾਲੇ ਕਾਰਜਾਂ ਦੀ ਜਾਣਕਾਰੀ ਦਿੱਤੀ ਅਤੇ ਦੱਸਿਆ ਕਿ ਭ੍ਰਿਸ਼ਟਾਚਾਰ ਦੇ ਖਿਲਾਫ ਉਹਨਾਂ ਦੀ ਸੰਸਥਾ ਜਿੱਥੇ ਲੋਕਾਂ ਦੇ ਹੱਕਾਂ ਲਈ ਖੜੀ ਹੁੰਦੀ ਹੈ ਉੱਥੇ ਹੀ ਸਮਾਜ ਸੇਵਾ ਵਿਚ ਵੀ ਮੁਹਰੀ ਹੋ ਕੇ ਯੋਗਦਾਨ ਪਾਇਆ ਜਾਂਦਾ ਹੈ। ਫੋਰਮ ਵਲੋਂ ਪ੍ਰਮੁੱਖ ਤੌਰ ਤੇ ਕੀਤੇ ਜਾਣ ਵਾਲੇ ਸਮਾਜ ਸੇਵੀ ਪ੍ਰੋਜੈਕਟਾਂ ‘ਚ ਲੋੜਵੰਦਾਂ ਨੂੰ ਰਾਸ਼ਨ ਦੀ ਵੰਡ, ਔਰਤਾਂ ਨੂੰ ਸਿਲਾਈ ਮਸ਼ੀਨਾ ਵੰਡਣਾ, ਲੋੜਵੰਦ ਪਰਿਵਾਰਾਂ ਦੀਆਂ ਲੜਕੀਆਂ ਦੇ ਵਿਆਹ ਸਮੇਂ ਆਰਥਕ ਮੱਦਦ ਅਤੇ ਟਰੈਫਿਕ ਨਿਯਮਾਂ ਬਾਰੇ ਜਾਗਰੁਕਤਾ ਲਿਆਉਣ ਲਈ ਵਿਸ਼ੇਸ਼ ਉਪਰਾਲੇ ਕਰਨਾ ਸ਼ਾਮਲ ਹੈ। ਆਈ.ਜੀ. ਢਿੱਲੋਂ ਨੇ ਫੋਰਮ ਦੀਆਂ ਗਤੀਵਿਧੀਆਂ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਭ੍ਰਿਸ਼ਟਾਚਾਰ ਵੀ ਹੋਰਨਾਂ ਗੈਰਕਾਨੂੰਨੀ ਗਤੀਵਿਧੀਆਂ ਦੀ ਤਰ੍ਹਾਂ ਹੀ ਸੰਗੀਨ ਜੁਰਮ ਹੈ ਇਸ ਲਈ ਸਮਾਜ ਸੇਵੀ ਜਥੇਬੰਦੀਆਂ ਦਾ ਫਰਜ਼ ਹੈ ਕਿ ਆਮ ਲੋਕਾਂ ਨੂੰ ਭ੍ਰਿਸ਼ਟਾਚਾਰ ਦੇ ਪ੍ਰਤੀ ਜਾਗਰੁਕ ਕੀਤਾ ਜਾਵੇ। ਉਹਨਾਂ ਕਿਹਾ ਕਿ ਪੁਲਿਸ ਪ੍ਰਸ਼ਾਸਨ ਭ੍ਰਿਸ਼ਟਾਚਾਰ ਦੇ ਖਾਤਮੇ ਲਈ ਹਮੇਸ਼ਾ ਤੱਤਪਰਤਾ ਨਾਲ ਕੰਮ ਕਰਦਾ ਹੈ। ਜਲੰਧਰ ਰੇਂਜ ਵਿਚ ਅਮਨ-ਸ਼ਾਂਤੀ ਕਾਇਮ ਰੱਖਣ ਤੋਂ ਇਲਾਵਾ ਖਾਸ ਤੌਰ ਤੇ ਡਰੱਗ ਮਾਫੀਆ ਨੂੰ ਪੂਰੀ ਤਰ੍ਹਾਂ ਨਾਲ ਨੱਥ ਪਾਉਣ ਲਈ ਪੁਲਿਸ ਮੁਸਤੈਦੀ ਨਾਲ ਕੰਮ ਕਰ ਰਹੀ ਹੈ। ਇਸ ਲਈ ਜੇਕਰ ਕਿਸੇ ਸਮਾਜ ਵਿਰੋਧੀ ਅਨਸਰ ਦੇ ਗੈਰ ਕਾਨੂੰਨੀ ਗਤੀਵਿਧੀ ਵਿਚ ਸ਼ਾਮਲ ਹੋਣ ਦੀ ਜਾਣਕਾਰੀ ਹੋਵੇ ਤਾਂ ਉਸਦੀ ਸੂਚਨਾ ਤੁਰੰਤ ਪੁਲਿਸ ਪ੍ਰਸ਼ਾਸਨ ਜਾਂ ਉਹਨਾਂ ਨੂੰ ਨਿਜੀ ਤੌਰ ਤੇ ਸੰਪਰਕ ਕਰਕੇ ਦਿੱਤੀ ਜਾਵੇ। ਆਮ ਲੋਕਾਂ ਦੀਆਂ ਵੀ ਪੁਲਿਸ ਵਿਭਾਗ ਨਾਲ ਸਬੰਧਤ ਸਮੱਸਿਆਵਾਂ ਨੂੰ ਪਹਿਲ ਦੇ ਅਧਾਰ ਤੇ ਹਲ ਕਰਵਾਉਣ ਦਾ ਉਹਨਾਂ ਭਰੋਸਾ ਦਿੱਤਾ। ਇਸ ਮੁਲਾਕਾਤ ਬਾਰੇ ਜਾਣਕਾਰੀ ਦਿੰਦਿਆਂ ਗੁਰਦੀਪ ਸਿੰਘ ਕੰਗ ਨੇ ਕਿਹਾ ਕਿ ਆਈ.ਜੀ. ਗੁਰਿੰਦਰ ਸਿੰਘ ਢਿੱਲੋਂ ਡਿਉਟੀ ਪ੍ਰਤੀ ਸਮਰਪਿਤ ਅਤੇ ਇਮਾਨਦਾਰ ਪੁਲਿਸ ਅਧਿਕਾਰੀ ਹਨ। ਪਹਿਲਾਂ ਵੀ ਉਹਨਾਂ ਦੀਆਂ ਬਤੌਰ ਡੀ.ਆਈ.ਜੀ. ਸੇਵਾਵਾਂ ਨੂੰ ਲੋਕ ਯਾਦ ਕਰਦੇ ਹਨ। ਉਹਨਾਂ ਭਰੋਸਾ ਜਤਾਇਆ ਕਿ ਆਈ.ਜੀ. ਜਲੰਧਰ ਰੇਂਜ ਦੇ ਤੌਰ ਤੇ ਵੀ ਉਹਨਾਂ ਦੀ ਕਾਰਗੁਜਾਰੀ ਵਧੀਆ ਰਹੇਗੀ।

Comments

Popular posts from this blog

ਅੱਜ ਅੰਗਹੀਣ ਅਤੇ ਬਲਾਈਂਡ ਯੂਨੀਅਨ ਪੰਜਾਬ ਦੀ ਹੰਗਾਮੀ ਮੀਟਿੰਗ ਗੁਰਮੀਤ ਸਿੰਘ ਅਤੇ ਗੁਰਵੇਲ ਸਿੰਘ ਪੱਧਰੀ ਕਲਾਂ ਦੀ ਅਗਵਾਈ ਹੇਠ ਹੋਈ

ਕੋਰੋਨਾ ਸਬੰਧੀ ਨਵੀਆਂ ਹਦਾਇਤਾਂ ਦੀ ਉਲੰਘਨਾ ਕਰਨ ਤੇ ਲਾਜ਼ਮੀ ਹੋਵੇਗੀ ਐਫ.ਆਈ.ਆਰ-ਡੀ.ਸੀ ਪੂਰੇ ਜ਼ਿਲ੍ਹੇ ਵਿੱਚ ਧਾਰਾ 144 ਲਗਾ ਕੇ ਪੰਜ ਵਿਅਕਤੀਆਂ ਤੋਂ ਵੱਧ ਇਕੱਠ ਤੇ ਰੋਕ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਦੀਆਂ ਸਾਂਝੀਆਂ ਟੀਮਾਂ ਅਨਲਾਕ-2 ਤਹਿਤ ਜਾਰੀ ਹਦਾਇਤਾਂ ਲਾਗੂ ਹੋਣਾ ਯਕੀਨੀ ਬਣਾਉਣਗੀਆਂ

फगवाड़ा में सिर्फ विकास की राजनीति,आपसी भाईचारे की कायमी के लिए करेंगे काम-धालीवाल - लोग सुचेत है तथा अब पर्ची व पर्चे की राजनीति खत्म करने का दौर आ गया -फगवाड़ा शहर में 1 करोड़ 75 लाख रुपए से सडक़ो का काम शुरु,धालीवाल ने किए उदघाटन