ਕਪੂਰਥਲਾ ਪੁਲਿਸ ਨੇ ਚੋਰਾਂ ਦੇ ਗਿਰੋਹ ਦਾ ਕੀਤਾ ਪਰਦਾਫਾਸ਼, ਅਤੇ ਮੁੱਖ ਦੋਸ਼ੀ ਨੂੰ ਹਥਿਆਰ ਸਮੇਤ ਕੀਤਾ ਗ੍ਰਿਫਤਾਰ


ਕਪੂਰਥਲਾ : ਅਪਰਾਧੀਆਂ ਖਿਲਾਫ ਸ਼ਿਕੰਜਾ ਕੱਸਦੇ ਹੋਏ ਫਗਵਾੜਾ ਦੇ ਸੀਆਈਏ ਸਟਾਫ ਨੇ ਮੰਗਲਵਾਰ ਨੂੰ ਚੋਰਾਂ ਦੇ ਇਕ ਗਿਰੋਹ ਦਾ ਪਰਦਾਫਾਸ਼ ਕਰਦਿਆਂ ਸਰਗਨਾ ਨੂੰ ਗ੍ਰਿਫਤਾਰ ਕਰ ਲਿਆ।
ਮੁਲਜ਼ਮ ਦੀ ਪਛਾਣ ਸੰਨੀ ਵਾਸੀ ਬਹਿਲੀ ਵਜੋਂ ਹੋਈ ਹੈ, ਜਿਸ ਨੂੰ ਬਸਰਾ ਚੌਕ ਫਗਵਾੜਾ ਤੋਂ ਪੁਲਿਸ ਨੇ ਦੋ ਦੇਸੀ ਪਿਸਤੌਲਾਂ ਸਮੇਤ ਕਾਬੂ ਕੀਤਾ ਹੈ।
 ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਸੀਨੀਅਰ ਕਪਤਾਨ ਪੁਲਿਸ (ਐਸ.ਐਸ.ਪੀ.) ਹਰਕਮਲਪ੍ਰੀਤ ਸਿੰਘ ਖੱਖ ਨੇ ਦੱਸਿਆ ਕਿ ਸੰਨੀ ਦੇ ਦੋ ਸਾਥੀਆਂ ਸੰਨੀ ਵਾਸੀ ਗਲੀ ਜ਼ੀਰੋ ਸੁਭਾਸ਼ ਨਗਰ ਅਤੇ ਜਸਵੀਰ ਸਿੰਘ ਵਾਸੀ ਕੋਲਸਰ ਮੁਹੱਲਾ ਫਗਵਾੜਾ ਜੋ ਕਿ ਇਸ ਸਮੇਂ ਦੁਬਈ ਵਿੱਚ ਹੈ, ਨਾਲ ਮਿਲ ਕੇ ਵੱਖ-ਵੱਖ ਚੋਰੀਆਂ ਅਤੇ ਡਕੈਤੀ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੱਤਾ ਸੀ।
ਉਨ੍ਹਾਂ ਦੱਸਿਆ ਕਿ ਪੁੱਛਗਿੱਛ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਇਨ੍ਹਾਂ ਨੇ 2 ਸਤੰਬਰ ਨੂੰ ਉਕਾਂਰ ਨਗਰ ਵਿਖੇ ਕਰਿਆਨੇ ਦੀ ਦੁਕਾਨ ਤੋਂ 25000 ਰੁਪਏ ਲੁੱਟ ਲਏ ਸਨ।4 ਸਤੰਬਰ ਨੂੰ  ਇਕ ਦੁਕਾਨਦਾਰ 'ਤੇ ਹਮਲਾ ਕਰ ਦਿੱਤਾ ਸੀ ਪਰ ਜਦੋਂ ਉਸ ਨੇ ਜਵਾਬੀ ਕਾਰਵਾਈ ਕੀਤੀ ਤਦ ਉਨ੍ਹਾਂ ਦੀ ਦੁਕਾਨਦਾਰਾਂ ਨਾਲ ਝੜਪ ਹੋ ਗਈ ਅਤੇ ਉਹ ਭੱਜਣ ਵਿੱਚ ਕਾਮਯਾਬ ਹੋ ਗਏ।  ਅਗਲੇ ਦਿਨ ਪਲਾਹੀ ਰੋਡ 'ਤੇ ਇਕ ਔਰਤ ਨੂੰ ਨਿਸ਼ਾਨਾ ਬਣਾ ਕੇ ਉਸ ਕੋਲੋਂ 3000 ਰੁਪਏ ਦੀ ਨਗਦੀ ਲੁੱਟ ਕੀਤੀ ਗਈ ਸੀ। 
ਐਸਐਸਪੀ ਨੇ ਦੱਸਿਆ ਕਿ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਬਾਕੀ ਮੁਲਜ਼ਮਾਂ ਨੂੰ ਵੀ ਜਲਦੀ ਹੀ ਕਾਬੂ ਕਰ ਲਿਆ ਜਾਵੇਗਾ।  
ਉਨ੍ਹਾਂ ਦੱਸਿਆ ਕਿ ਸੰਨੀ ਦੀ ਗ੍ਰਿਫ਼ਤਾਰੀ ਨਾਲ ਪੰਜਾਬ ਭਰ ਵਿੱਚ ਚੋਰੀ ਦੀਆਂ ਹੋਰ ਅਣਪਛਾਤੀਆਂ ਵਾਰਦਾਤਾਂ ਨੂੰ ਠੱਲ੍ਹ ਪੈਣ ਦੀ ਉਮੀਦ ਹੈ।

Comments

Popular posts from this blog

ਅੱਜ ਅੰਗਹੀਣ ਅਤੇ ਬਲਾਈਂਡ ਯੂਨੀਅਨ ਪੰਜਾਬ ਦੀ ਹੰਗਾਮੀ ਮੀਟਿੰਗ ਗੁਰਮੀਤ ਸਿੰਘ ਅਤੇ ਗੁਰਵੇਲ ਸਿੰਘ ਪੱਧਰੀ ਕਲਾਂ ਦੀ ਅਗਵਾਈ ਹੇਠ ਹੋਈ

ਕੋਰੋਨਾ ਸਬੰਧੀ ਨਵੀਆਂ ਹਦਾਇਤਾਂ ਦੀ ਉਲੰਘਨਾ ਕਰਨ ਤੇ ਲਾਜ਼ਮੀ ਹੋਵੇਗੀ ਐਫ.ਆਈ.ਆਰ-ਡੀ.ਸੀ ਪੂਰੇ ਜ਼ਿਲ੍ਹੇ ਵਿੱਚ ਧਾਰਾ 144 ਲਗਾ ਕੇ ਪੰਜ ਵਿਅਕਤੀਆਂ ਤੋਂ ਵੱਧ ਇਕੱਠ ਤੇ ਰੋਕ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਦੀਆਂ ਸਾਂਝੀਆਂ ਟੀਮਾਂ ਅਨਲਾਕ-2 ਤਹਿਤ ਜਾਰੀ ਹਦਾਇਤਾਂ ਲਾਗੂ ਹੋਣਾ ਯਕੀਨੀ ਬਣਾਉਣਗੀਆਂ

फगवाड़ा में सिर्फ विकास की राजनीति,आपसी भाईचारे की कायमी के लिए करेंगे काम-धालीवाल - लोग सुचेत है तथा अब पर्ची व पर्चे की राजनीति खत्म करने का दौर आ गया -फगवाड़ा शहर में 1 करोड़ 75 लाख रुपए से सडक़ो का काम शुरु,धालीवाल ने किए उदघाटन