ਪ੍ਰਧਾਨ ਮੰਤਰੀ ਮੋਦੀ ਵਲੋਂ ਖੇਤੀ ਕਾਨੂੰਨ ਰੱਦ ਕਰਨ ਦੇ ਐਲਾਨ ਨੂੰ ਲੈ ਕੇ ਸੌਰਵ ਖੁੱਲਰ ਨੇ ਕਿਸਾਨਾਂ ਨੂੰ ਦਿੱਤੀ ਵਧਾਈ * ਗੁਰਦੁਆਰਾ ਬਾਉਲੀ ਸਾਹਿਬ ਵਿਖੇ ਕੀਤਾ ਪਰਮਾਤਮਾ ਦਾ ਸ਼ੁਕਰਾਨਾ


ਫਗਵਾੜਾ 20 ਨਵੰਬਰ (ਧਰੁਵ ਕਲੂਚਾ) ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਕਿਸਾਨਾਂ ਦੇ ਇਕ ਸਾਲ ਤੋਂ ਜਾਰੀ ਅੰਦੋਲਨ ਦੇ ਮੱਦੇਨਜ਼ਰ ਤਿੰਨ ਨਵੇਂ ਖੇਤੀ ਕਾਨੂੰਨ ਰੱਦ ਕਰਨ ਦੇ ਕੀਤੇ ਐਲਾਨ ਨੂੰ ਲੈ ਕੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਜਿਲ੍ਹਾ ਯੂਥ ਕਾਂਗਰਸ ਪ੍ਰਧਾਨ ਸੌਰਵ ਖੁੱਲਰ ਗੁਰਦੁਆਰਾ ਬਾਉਲੀ ਸਾਹਿਬ ਨਡਾਲਾ ਵਿਖੇ ਨਤਮਸਤਕ ਹੋ ਕੇ ਕਿਸਾਨਾਂ ਦੀ ਮੁਰਾਦ ਪੂਰੀ ਹੋਣ ‘ਤੇ ਪਰਮਾਤਮਾ ਦਾ ਸ਼ੁਕਰਾਨਾ ਕੀਤਾ। ਉਹਨਾਂ ਗੁਰੂ ਘਰ ਆਈ ਸੰਗਤ ਵਿਚ ਲੱਡੂ ਵੀ ਵੰਡੇ। ਉਪਰੰਤ ਗੱਲਬਾਤ ਦੌਰਾਨ ਖੁੱਲਰ ਨੇ ਕਿਸਾਨਾਂ ਨੂੰ ਦਿੱਤੇ ਵਧਾਈ ਸੁਨੇਹੇ ਵਿਚ ਕਿਹਾ ਕਿ ਖੇਤੀ ਕਾਨੂੰਨਾਂ ਦੀ ਵਾਪਸੀ ਕਿਸਾਨਾਂ ਦੇ ਸੰਘਰਸ਼ ਦੀ ਜਿੱਤ ਹੈ। ਉਹਨਾਂ ਆਖਿਆ ਕਿ ਇਹ ਫੈਸਲਾ ਦੇਰ ਆਏ ਦਰੁਸਤ ਆਏ ਵਾਲਾ ਫੈਸਲਾ ਹੈ ਜੋ ਕਿ ਗੁਰੂ ਨਾਨਕ ਸਾਹਿਬ ਦੀ ਕਿਰਪਾ ਨਾਲ ਹੀ ਸੰਭਵ ਹੋਇਆ ਹੈ। ਸੀਨੀਅਰ ਕਾਂਗਰਸੀ ਆਗੂ ਮਾਸਟਰ ਬਲਦੇਵ ਰਾਜ ਨੇ ਆਖਿਆ ਕਿ ਬਾਬਰ ਵਰਗੇ ਜਾਬਰਾਂ ਨੇ ਵੀ ਆਖਿਰ ਗੁਰੂ ਨਾਨਕ ਸਾਹਿਬ ਦੀ ਸ਼ਰਨ ਲਈ ਸੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਵੀ ਗੁਰੂ ਸਾਹਿਬ ਨੇ ਸਦਬੁੱਧੀ ਬਖਸ਼ੀ ਹੈ। ਇਹ  ਫੈਸਲਾ ਕਿਸਾਨੀ ਤੇ ਪੰਜਾਬੀਆਂ ਦੀ ਵੱਡੀ ਜਿੱਤ ਹੈ। ਇਸ ਮੌਕੇ ਗੁਰਦੇਵ ਸਿੰਘ ਢਿੱਲੋ, ਜਸਪ੍ਰੀਤ ਸਿੰਘ ਗੁਰਾਇਆ ਪਰਮਜੀਤ ਸਿੰਘ ਸਹੋਤਾ, ਸੂਰਜ ਪ੍ਰਕਾਸ਼, ਨਵੀ ਨਡਾਲਾ, ਗੋਪੀ ਢਿੱਲੋਂਂ, ਸਾਹਬੀ ਭੱਕੂਵਾਲ, ਅਕਸ਼ੇ ਰਾਏਪੁਰ, ਅਮਰਦੀਪ ਸਿੰਘ, ਜੇਮਸ ਖਲੀਲ ਆਦਿ ਹਾਜਰ ਸਨ।

Comments

Popular posts from this blog

ਅੱਜ ਅੰਗਹੀਣ ਅਤੇ ਬਲਾਈਂਡ ਯੂਨੀਅਨ ਪੰਜਾਬ ਦੀ ਹੰਗਾਮੀ ਮੀਟਿੰਗ ਗੁਰਮੀਤ ਸਿੰਘ ਅਤੇ ਗੁਰਵੇਲ ਸਿੰਘ ਪੱਧਰੀ ਕਲਾਂ ਦੀ ਅਗਵਾਈ ਹੇਠ ਹੋਈ

ਕੋਰੋਨਾ ਸਬੰਧੀ ਨਵੀਆਂ ਹਦਾਇਤਾਂ ਦੀ ਉਲੰਘਨਾ ਕਰਨ ਤੇ ਲਾਜ਼ਮੀ ਹੋਵੇਗੀ ਐਫ.ਆਈ.ਆਰ-ਡੀ.ਸੀ ਪੂਰੇ ਜ਼ਿਲ੍ਹੇ ਵਿੱਚ ਧਾਰਾ 144 ਲਗਾ ਕੇ ਪੰਜ ਵਿਅਕਤੀਆਂ ਤੋਂ ਵੱਧ ਇਕੱਠ ਤੇ ਰੋਕ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਦੀਆਂ ਸਾਂਝੀਆਂ ਟੀਮਾਂ ਅਨਲਾਕ-2 ਤਹਿਤ ਜਾਰੀ ਹਦਾਇਤਾਂ ਲਾਗੂ ਹੋਣਾ ਯਕੀਨੀ ਬਣਾਉਣਗੀਆਂ

फगवाड़ा में सिर्फ विकास की राजनीति,आपसी भाईचारे की कायमी के लिए करेंगे काम-धालीवाल - लोग सुचेत है तथा अब पर्ची व पर्चे की राजनीति खत्म करने का दौर आ गया -फगवाड़ा शहर में 1 करोड़ 75 लाख रुपए से सडक़ो का काम शुरु,धालीवाल ने किए उदघाटन